• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਦੀਵਾਲੀ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

ਦੀਵਾਲੀ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਰਾਤ ਵੇਲੇ ਠੰਢ ਮਹਿਸੂਸ ਹੋ ਰਹੀ ਹਾਲਾਂਕਿ ਅੱਜ ਦਾ ਦਿਨ ਖੁਸ਼ਕ ਰਹੇਗਾ।

Written ByRavinder Singh
Published: Nov 04, 2026, 07:40 AM IST|Updated: Nov 04, 2026, 07:42 AM IST
joinshare
ਦੀਵਾਲੀ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਦੀਵਾਲੀ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

ਦੀਵਾਲੀ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

2

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 4 ਨਵੰਬਰ 2026

3

‘ਨਾ ਕੈਸ਼, ਨਾ ਫ਼ਰਮਾਇਸ਼’, ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਮਾਨ

4

42 ਸਾਲਾਂ ਬਾਅਦ ਹੋਂਦ ਚਿੱਲੜ ਦੀ ਧਰਤੀ ’ਤੇ ਮੁੜ ਗੂੰਜੇਗੀ ਗੁਰਬਾਣੀ, ਸ਼ਹੀਦਾਂ ਨੂੰ ਯਾਦ ਕਰਕੇ ਇਨਸਾਫ਼ ਲਈ ਉੱਠੇਗੀ ਅਰਦਾਸ

5

ਹਰੀਨੌ ਪਿੰਡ ਵਿੱਚ ਦੁਕਾਨ ਦੀ ਭੰਨ ਤੋੜ ਲੱਖਾਂ ਰੁਪਏ ਦੀ ਨਕਦੀ ਚੋਰੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਰਾਤ ਵੇਲੇ ਠੰਢ ਮਹਿਸੂਸ ਹੋ ਰਹੀ ਹਾਲਾਂਕਿ ਅੱਜ ਦਾ ਦਿਨ ਖੁਸ਼ਕ ਰਹੇਗਾ। ਕੁਝ ਦਿਨ ਮੌਸਮ ਬਦਲ ਦੇ ਆਸਾਰ ਨਹੀਂ ਹਨ। ਮੌਸਮ ਵਿਭਾਗ ਮੁਤਾਬਕ 9 ਨਵੰਬਰ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦੀਵਾਲੀ 'ਤੇ ਵੀ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਘੱਟ ਗਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ, 32.8 ਡਿਗਰੀ, ਫਰੀਦਕੋਟ ਵਿੱਚ ਦਰਜ ਕੀਤਾ ਗਿਆ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਹੁਣ ਬਦਲਣ ਲੱਗਾ ਹੈ। ਦਿਨ ਵੇਲੇ ਚਮਕਦਾਰ ਧੁੱਪ ਨੇ ਹਲਕੀ ਗਰਮੀ ਲਿਆਂਦੀ ਹੈ, ਜਦੋਂ ਕਿ ਸਵੇਰ ਅਤੇ ਰਾਤ ਠੰਢੀ ਹੁੰਦੀ ਜਾ ਰਹੀ ਹੈ। 3 ਨਵੰਬਰ ਨੂੰ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 15.2 ਡਿਗਰੀ, ਮੋਹਾਲੀ 16.8 ਡਿਗਰੀ, ਅੰਮ੍ਰਿਤਸਰ 14.9 ਡਿਗਰੀ, ਲੁਧਿਆਣਾ 15 ਡਿਗਰੀ ਅਤੇ ਪਟਿਆਲਾ 15.4 ਡਿਗਰੀ ਸੀ। ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 13 ਡਿਗਰੀ ਸੀ। ਇਸ ਸਮੇਂ ਤੇਜ਼ ਠੰਢ ਦੀ ਕੋਈ ਸੰਭਾਵਨਾ ਨਹੀਂ ਹੈ।

ਮੌਸਮ ਵਿਭਾਗ ਮੁਤਾਬਕ, ਇੱਕ ਪੱਛਮੀ ਗੜਬੜੀ ਪਹਾੜੀ ਖੇਤਰਾਂ ਵੱਲ ਵਧ ਰਹੀ ਹੈ। ਇਸ ਮਗਰੋਂ 10 ਨਵੰਬਰ ਦੇ ਆਸ-ਪਾਸ ਇੱਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ। ਇਸਦੇ ਪ੍ਰਭਾਵ ਨਾਲ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਹਾਲਾਂਕਿ, ਆਉਣ ਵਾਲੇ ਮੌਸਮ ਦੀ ਭਵਿੱਖਬਾਣੀ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਸਥਿਤੀ ਸਪੱਸ਼ਟ ਹੋਵੇਗੀ।

ਦੀਵਾਲੀ ਤੱਕ ਪਹਾੜੀ ਹਵਾਵਾਂ ਚੱਲਣਗੀਆਂ

ਅਗਲੇ ਦੋ ਤੋਂ ਚਾਰ ਦਿਨਾਂ ਤੱਕ ਪਹਾੜੀ ਹਵਾਵਾਂ ਚੱਲਣਗੀਆਂ। ਇਹ ਹਵਾਵਾਂ ਦੀਵਾਲੀ ਤੱਕ ਤੇਜ਼ ਰਹਿਣ ਦੀ ਉਮੀਦ ਹੈ। ਇਸ ਤੋਂ ਬਾਅਦ, ਹਵਾ ਦੀ ਗਤੀ ਘੱਟ ਸਕਦੀ ਹੈ, ਅਤੇ ਸਮੁੰਦਰ ਤੋਂ ਆਉਣ ਵਾਲੀਆਂ ਪੂਰਬੀ ਹਵਾਵਾਂ ਦਾ ਪ੍ਰਭਾਵ ਵਧ ਸਕਦਾ ਹੈ। ਇਸ ਘਟੀ ਹੋਈ ਹਵਾ ਦੀ ਗਤੀ ਕਾਰਨ ਪ੍ਰਦੂਸ਼ਣ ਦੇ ਕਣ ਵਾਯੂਮੰਡਲ ਵਿੱਚ ਇਕੱਠੇ ਹੋ ਸਕਦੇ ਹਨ। ਇਸ ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਹਵਾ ਪ੍ਰਦੂਸ਼ਣ ਦੀ ਸਥਿਤੀ ਹੋਰ ਵਿਗੜਨ ਦੀ ਸੰਭਾਵਨਾ ਹੈ।

ਸਵੇਰ ਵੇਲੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਵਧਿਆ ਹੋਇਆ ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ, ਖੰਨਾ ਨੇ 262 ਦਾ ਸਭ ਤੋਂ ਵੱਧ AQI ਦਰਜ ਕੀਤਾ, ਜੋ ਕਿ ਮਾੜੀ ਸ਼੍ਰੇਣੀ ਵਿੱਚ ਆਉਂਦਾ ਹੈ। ਪਟਿਆਲਾ ਵਿੱਚ ਵੀ ਹਵਾ ਦੀ ਗੁਣਵੱਤਾ ਮਾੜੀ ਰਹੀ, ਜਿਸਦਾ AQI 208 ਸੀ।

ਅੰਮ੍ਰਿਤਸਰ ਵਿੱਚ 117, ਜਲੰਧਰ ਵਿੱਚ 172, ਲੁਧਿਆਣਾ ਵਿੱਚ 141 ਅਤੇ ਮੰਡੀ ਗੋਬਿੰਦਗੜ੍ਹ ਵਿੱਚ 151 ਦਾ AQI ਦਰਜ ਕੀਤਾ ਗਿਆ। ਚਾਰਾਂ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਦਰਮਿਆਨੀ ਸ਼੍ਰੇਣੀ ਵਿੱਚ ਰਹੀ। ਚੰਡੀਗੜ੍ਹ ਵਿੱਚ ਹਵਾ ਦੀ ਗੁਣਵੱਤਾ ਤਸੱਲੀਬਖਸ਼ ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਸੈਕਟਰ 22 ਵਿੱਚ AQI 63 ਅਤੇ ਸੈਕਟਰ 25 ਵਿੱਚ 78 ਸੀ।

Add Zee News as a Preferred Source
TAGS:
Punjab Weather