• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸੁਲਤਾਨਪੁਰ ਲੋਧੀ ਵਿੱਚ ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

ਸੁਲਤਾਨਪੁਰ ਲੋਧੀ ਵਿੱਚ ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

Sultanpur Lodhi News: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਲੈ ਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ।

Written ByRavinder Singh
Published: Nov 02, 2026, 05:49 PM IST|Updated: Nov 02, 2026, 05:53 PM IST
joinshare
ਸੁਲਤਾਨਪੁਰ ਲੋਧੀ ਵਿੱਚ ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਮਲੋਟ 'ਚ ਉਸਾਰੀ ਜਾ ਰਹੀ ਹੈਰੀਟੇਜ ਸਟ੍ਰੀਟ ਦੇ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਨਿਰੀਖਣ

ਮਲੋਟ 'ਚ ਉਸਾਰੀ ਜਾ ਰਹੀ ਹੈਰੀਟੇਜ ਸਟ੍ਰੀਟ ਦੇ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਨਿਰੀਖਣ

2

ਭਾਜਪਾ ਸਰਕਾਰ ਬਣਨ ’ਤੇ ਪਹਿਲੇ ਦਿਨ ਤੋਂ ਮੁਲਾਜ਼ਮਾਂ ਨੂੰ ਕੇਂਦਰ ਦੀ ਤਰਜ਼ ਉਤੇ ਮਿਲੇਗਾ 63 ਫ਼ੀਸਦੀ ਡੀਏ: ਡਾ. ਸੁਭਾਸ਼ ਸ਼ਰਮਾ

3

ਸੁਲਤਾਨਪੁਰ ਲੋਧੀ ਵਿੱਚ ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

4

ਜ਼ੀ ਐਂਟਰਟੇਨਮੈਂਟ ਨੇ ਤੁਸ਼ਾਰ ਵੋਹਰਾ ਨੂੰ ਚੀਫ AI ਤੇ ਟਰਾਂਸਫੋਰਮੇਸ਼ਨ ਅਧਿਕਾਰੀ ਕੀਤਾ ਨਿਯੁਕਤ

5

ਨਵੰਬਰ ਮਹੀਨੇ ਵਿੱਚ ਦੀਵਾਲੀ ਤੋਂ ਲੈ ਕੇ ਗੁਰਪੁਰਬ ਤੱਕ ਛੁੱਟੀਆਂ ਦੀ ਭਰਮਾਰ, ਦੇਖੋ ਪੂਰੀ ਲਿਸਟ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Sultanpur Lodhi News: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਲੈ ਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਨੂੰ ਸ਼ਰਧਾ, ਸਤਿਕਾਰ ਅਤੇ ਖਾਲਸਾਈ ਜਾਹੋ-ਜਲਾਲ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

 ਇਸੇ ਸਬੰਧ ਵਿੱਚ ਅੱਜ SGPC ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਸੇਵਾ ਸੁਸਾਇਟੀਆਂ ਅਤੇ ਸੰਗਤਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਆਗਾਮੀ ਗੁਰਪੁਰਬ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ ਅਤੇ ਸਮਾਗਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। 

ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਨਵੰਬਰ ਤੋਂ 25 ਨਵੰਬਰ ਤੱਕ ਪਵਿੱਤਰ ਨਗਰੀ ਅੰਦਰ ਵੱਖ-ਵੱਖ ਗੁਰਮਤਿ ਸਮਾਗਮ ਸਜਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ, ਵਿਸ਼ਾਲ ਨਗਰ ਕੀਰਤਨ, ਗੁਰਬਾਣੀ ਕੀਰਤਨ, ਧਾਰਮਿਕ ਦੀਵਾਨ, ਕੀਰਤਨ ਦਰਬਾਰ, ਅੰਮ੍ਰਿਤ ਸੰਚਾਰ ਅਤੇ ਹੋਰ ਧਾਰਮਿਕ ਸਮਾਗਮ ਸ਼ਾਮਲ ਹੋਣਗੇ। SGPC ਵੱਲੋਂ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ।

23 ਨਵੰਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
ਪ੍ਰਾਪਤ ਪ੍ਰੋਗਰਾਮ ਅਨੁਸਾਰ 23 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ। ਇਹ ਨਗਰ ਕੀਰਤਨ ਪੂਰੇ ਖਾਲਸਾਈ ਜਾਹੋ-ਜਲਾਲ ਨਾਲ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਪ੍ਰਮੁੱਖ ਰਸਤਿਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਗੱਤਕਾ ਪਾਰਟੀਆਂ ਆਪਣੇ ਜੌਹਰ ਦਿਖਾਉਣਗੀਆਂ, ਜਦਕਿ ਕੀਰਤਨੀ ਜਥੇ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾਉਣਗੀਆਂ।

ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਲਗਾਤਾਰ ਸਜਣਗੇ ਧਾਰਮਿਕ ਦੀਵਾਨ
ਗੁਰਪੁਰਬ ਸਮਾਗਮਾਂ ਦੀ ਲੜੀ ਤਹਿਤ 23 ਨਵੰਬਰ ਸ਼ਾਮ 4 ਵਜੇ ਤੋਂ 25 ਨਵੰਬਰ ਸਵੇਰੇ 9 ਵਜੇ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ। ਇਨ੍ਹਾਂ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ, ਜਦਕਿ ਢਾਡੀ ਅਤੇ ਕਵੀਸ਼ਰੀ ਜਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਪ੍ਰਸੰਗ ਸਾਂਝੇ ਕਰਕੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨਗੇ। ਇਸ ਦੌਰਾਨ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਪ੍ਰਵਾਹ ਲਗਾਤਾਰ ਜਾਰੀ ਰਹੇਗਾ।

24 ਨਵੰਬਰ ਨੂੰ ਹੋਵੇਗੀ ਦੀਪਮਾਲਾ, ਅੰਮ੍ਰਿਤ ਸੰਚਾਰ ਦਾ ਵੀ ਹੋਵੇਗਾ ਪ੍ਰਬੰਧ
ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ਵਿੱਚ 24 ਨਵੰਬਰ ਨੂੰ ਸ਼ਾਮ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਦੀਪਮਾਲਾ ਕੀਤੀ ਜਾਵੇਗੀ ਅਤੇ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ। ਇਸ ਮੌਕੇ ਪਵਿੱਤਰ ਨਗਰੀ ਦੇ ਧਾਰਮਿਕ ਅਸਥਾਨਾਂ ਨੂੰ ਰੌਸ਼ਨੀਆਂ ਨਾਲ ਸਜਾਇਆ ਜਾਵੇਗਾ ਅਤੇ ਗੁਰਪੁਰਬ ਦੀ ਖੁਸ਼ੀ ਵਿੱਚ ਸੰਗਤਾਂ ਵੱਲੋਂ ਸ਼ਰਧਾ ਨਾਲ ਗੁਰਪੁਰਬ ਮਨਾਇਆ ਜਾਵੇਗਾ। ਇਸੇ ਦਿਨ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ, ਜਿਸ ਵਿੱਚ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੇ ਚਾਹਵਾਨ ਪ੍ਰਾਣੀ ਸ਼ਮੂਲੀਅਤ ਕਰ ਸਕਣਗੇ।

ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਨੂੰ ਸਹਿਯੋਗ ਦੀ ਅਪੀਲ
ਮੀਟਿੰਗ ਦੌਰਾਨ ਇਸ ਗੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਸਮੁੱਚੀ ਮਨੁੱਖਤਾ ਲਈ ਮਹਾਨ ਅਧਿਆਤਮਿਕ ਮਹੱਤਵ ਰੱਖਦਾ ਹੈ। ਇਸ ਲਈ ਸਮਾਗਮਾਂ ਨੂੰ ਸਿਰਫ਼ ਧਾਰਮਿਕ ਰਸਮਾਂ ਤੱਕ ਸੀਮਤ ਨਾ ਰੱਖਦਿਆਂ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਹਾਨ ਸਿਧਾਂਤਾਂ ਨੂੰ ਵੀ ਸੰਗਤਾਂ ਤੱਕ ਪਹੁੰਚਾਇਆ ਜਾਵੇ। ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣੇ ਸੁਝਾਅ ਪੇਸ਼ ਕੀਤੇ ਅਤੇ ਗੁਰਪੁਰਬ ਮੌਕੇ ਵੱਖ-ਵੱਖ ਸੇਵਾਵਾਂ ਨਿਭਾਉਣ ਲਈ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਦੇਸ਼-ਵਿਦੇਸ਼ ਤੋਂ ਪਹੁੰਚਦੀਆਂ ਹਨ ਲੱਖਾਂ ਸੰਗਤਾਂ
ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਦੀ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਹੋਣ ਕਰਕੇ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਅਤੇ ਅਹਿਮ ਸਥਾਨ ਹਾਸਲ ਹੈ। ਇਸੇ ਪਵਿੱਤਰ ਧਰਤੀ 'ਤੇ ਗੁਰੂ ਸਾਹਿਬ ਨੇ ਆਪਣੇ ਜੀਵਨ ਦਾ ਅਹਿਮ ਸਮਾਂ ਬਤੀਤ ਕੀਤਾ ਅਤੇ ਲੋਕਾਈ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਮਹਾਨ ਸੰਦੇਸ਼ ਦਿੱਤਾ। 

ਇੱਥੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਮੁੱਚੀ ਸਿੱਖ ਸੰਗਤ ਲਈ ਅਥਾਹ ਸ਼ਰਧਾ ਦਾ ਕੇਂਦਰ ਹੈ। ਹਰ ਸਾਲ ਪ੍ਰਕਾਸ਼ ਗੁਰਪੁਰਬ ਮੌਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਇਸ ਵਾਰ ਵੀ ਚਾਰ ਦਿਨ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਪਵਿੱਤਰ ਨਗਰੀ ਵਿੱਚ ਗੁਰਪੁਰਬ ਨੂੰ ਲੈ ਕੇ ਸੰਗਤਾਂ ਅੰਦਰ ਹੁਣ ਤੋਂ ਹੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਮੌਸਮ ਸਾਫ਼, ਦਿਨ ਵੇਲੇ ਧੁੱਪ ਵਧਾਏਗੀ ਗਰਮੀ; ਰਾਤਾਂ ਹੋਣਗੀਆਂ ਠੰਢੀਆਂ

Add Zee News as a Preferred Source
TAGS:
Punjab News