SOCIAL MEDIA

Newsletter

PARTNER SITES
भाषा चुनें राज्य चुनें

ਅਕਾਲੀ ਦਲ ''ਪੁਨਰ ਸੁਰਜੀਤ'' ਨੂੰ ਵੱਡਾ ਝਟਕਾ; ਕਈ ਆਗੂ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ

Rajpura News: ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਣ ਤੋਂ ਬਾਅਦ ਅੱਜ ਪਹਿਲੀ ਵਾਰ ਰਾਜਪੁਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ।

Written By Ravinder Singh
Published: Nov 22, 2026, 14:09 IST | Updated: Nov 22, 2026, 14:12 IST
Join

Rajpura News (ਅਮਰਜੀਤ ਸਿੰਘ ਪੰਨੂ): ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਣ ਤੋਂ ਬਾਅਦ ਅੱਜ ਪਹਿਲੀ ਵਾਰ ਰਾਜਪੁਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਹਲਕਾ ਰਾਜਪੁਰਾ ਦੇ ਕਈ ਪਾਰਟੀ ਵਰਕਰਾਂ ਅਤੇ ਆਗੂਆਂ, ਜੋ ਪਹਿਲਾਂ ''ਪੁਨਰ ਸੁਰਜੀਤ'' ਧੜੇ ਵਿੱਚ ਚਲੇ ਗਏ ਸਨ, ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਅਤੇ ਪੱਤਰਕਾਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ।

 ਪ੍ਰੋਫ਼ੈਸਰ ਚੰਦੂਮਾਜਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਕਾਫ਼ੀ ਆਗੂ ਅਤੇ ਵਰਕਰ ''ਪੁਨਰ ਸੁਰਜੀਤ'' ਧੜੇ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਮੌਜੂਦਾ ਸੱਤਾਧਾਰੀ ਪਾਰਟੀ ''ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚੁਟਕਲੇ ਸੁਣਾ ਕੇ ਸੱਤਾ ਹਾਸਲ ਕੀਤੀ ਹੈ ਅਤੇ ਸੂਬੇ ਸਿਰ ਕਰੋੜਾਂ ਰੁਪਏ ਦਾ ਕਰਜ਼ਾ ਹੀ ਚੜ੍ਹਾਇਆ ਹੈ। 

ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਦੇ ਲੋਕ ਸਿਆਣੇ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਸੂਬੇ ਦੇ ਮੌਜੂਦਾ ਹਾਲਾਤ ''ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ ਅਤੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਹਰ ਗਲੀ-ਮੁਹੱਲੇ ਵਿੱਚ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਨੌਜਵਾਨ ਨਸ਼ੇ ਦੀ ਲਪੇਟ ਵਿੱਚ ਆ ਰਹੇ ਹਨ ਅਤੇ ਉਨ੍ਹਾਂ ਦੇ ਮਾਪੇ ਬੇਹੱਦ ਪਰੇਸ਼ਾਨ ਹਨ। 

ਇਹ ਵੀ ਪੜ੍ਹੋ : Live: ਅੰਮ੍ਰਿਤਪਾਲ ਸਿੰਘ ਦੀ ਦਾਦੀ ਪੰਜ ਤੱਤਾਂ ਵਿੱਚ ਹੋਏ ਵਿਲੀਨ, ਸੰਸਦ ਮੈਂਬਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵਾਪਸ ਰਵਾਨਾ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਨਸ਼ਾ-ਮੁਕਤ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਅੰਤ ਵਿੱਚ ਪ੍ਰੋਫ਼ੈਸਰ ਚੰਦੂਮਾਜਰਾ ਨੇ ਕਿਹਾ ਕਿ ਜਿੰਨਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਹੈ, ਓਨਾ ਪੰਜਾਬ ਵਿੱਚ ਕਿਸੇ ਵੀ ਹੋਰ ਸਰਕਾਰ ਨੇ ਨਹੀਂ ਕਰਵਾਇਆ। ਉਨ੍ਹਾਂ ਭਰੋਸਾ ਦਿਵਾਇਆ ਕਿ ਅਕਾਲੀ ਦਲ ਦੀ ਸਰਕਾਰ ਬਣਨ ''ਤੇ ਪੰਜਾਬ ਨੂੰ ਮੁੜ ਨਸ਼ਾ-ਮੁਕਤ ਕਰਕੇ ਵਿਕਾਸ ਦੇ ਰਾਹ 'ਤੇ ਤੋਰਿਆ ਜਾਵੇਗਾ।

ਇਹ ਵੀ ਪੜ੍ਹੋ : ਲਾਡੋਵਾਲ ਟੋਲ ਪਲਾਜ਼ਾ 'ਤੇ ਪਿਕਅੱਪ ਗੱਡੀ ਵਿਚੋਂ ਦੇਸੀ ਘਿਓ ਦਾ ਡੱਬਾ ਚੋਰੀ; ਵੀਡੀਓ ਆਈ ਸਾਹਮਣੇ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES