• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ ਵਿੱਚ ਘਰ ਵਾਪਸੀ; ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤਾ ਸਵਾਗਤ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ ਵਿੱਚ ਘਰ ਵਾਪਸੀ; ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤਾ ਸਵਾਗਤ

Prem Singh Chandumajra News: ਪੰਜਾਬ ਦੀ ਪੰਥਕ ਅਤੇ ਅਕਾਲੀ ਸਿਆਸਤ ਵਿੱਚ ਅੱਜ ਇੱਕ ਵੱਡਾ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ ਵਿੱਚ ਘਰ ਵਾਪਸੀ ਹੋਈ।

Written ByRavinder Singh
Published: Nov 06, 2026, 05:11 PM IST|Updated: Nov 06, 2026, 05:15 PM IST
joinshare
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ ਵਿੱਚ ਘਰ ਵਾਪਸੀ; ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤਾ ਸਵਾਗਤ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ ਵਿੱਚ ਘਰ ਵਾਪਸੀ; ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤਾ ਸਵਾਗਤ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ ਵਿੱਚ ਘਰ ਵਾਪਸੀ; ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤਾ ਸਵਾਗਤ

2

ਦੀਵਾਲੀ ਤੋਂ ਪਹਿਲਾਂ ਸਰਹੱਦ 'ਤੇ ਡਰੋਨ ਘੁਸਪੈਠ: ਫਾਜ਼ਿਲਕਾ ਵਿੱਚ ਪਾਕਿਸਤਾਨ ਤੋਂ ਆਟੋਮੈਟਿਕ ਮਸ਼ੀਨ ਗੰਨ ਬਰਾਮਦ

3

ਬਾਜ਼ਾਰ ਵਿੱਚ ਗਿਰਾਵਟ ਮਤਲਬ ਖ਼ਰੀਦਦਾਰੀ ਦਾ ਮੌਕਾ? ਸਟਾਕ ਮਾਰਕੀਟ ਦਾ ਵਾਇਰਲ ਕਲੇਮ, ਏਆਈ ਨੇ ਦੱਸਿਆ ਸੱਚ

4

ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਲਈ ਛੇ ਫਲਾਇੰਗ ਸਕੁਐਡ ਗਠਿਤ

5

ਰਾਜਪੁਰਾ ਵਿੱਚ ਸਵਾਰੀਆਂ ਨਾਲ ਭਰੀ ਰੇਲਗੱਡੀ ਨੂੰ ਲੱਗੀ ਅੱਗ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Prem Singh Chandumajra News: ਪੰਜਾਬ ਦੀ ਪੰਥਕ ਅਤੇ ਅਕਾਲੀ ਸਿਆਸਤ ਵਿੱਚ ਅੱਜ ਇੱਕ ਵੱਡਾ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ ਵਿੱਚ ਘਰ ਵਾਪਸੀ ਹੋਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ਉਤੇ ਪਟਿਆਲਾ ਵਿੱਚ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਅਤੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਵਿਧਾਇਕ ਹਰਿੰਦਰ ਸਿੰਘ ਚੰਦੂਮਾਜਰਾ ਵੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਏ।

ਅਕਾਲੀ ਦਲ ਪੁਨਰ ਸੁਰਜੀਤ ਉਤੇ ਵਾਰ
ਉਨ੍ਹਾਂ ਕਿਹਾ ਕਿ ਕਈ ਮੁੱਦਿਆਂ 'ਤੇ ਗੱਲਬਾਤ ਕਰਨ ਦੇ ਬਾਵਜੂਦ ਹੱਲ ਨਹੀਂ ਨਿਕਲਿਆ। ਉਨ੍ਹਾਂ ਵੱਲੋਂ ਆਪਣਾ ਪੱਖ ਰੱਖਣ ਤੋਂ ਬਾਅਦ ਵੀ ਉਨ੍ਹਾਂ ਖਿਲਾਫ ਬਿਆਨਬਾਜ਼ੀ ਹੋਈ, ਜਿਸ ਕਾਰਨ ਪਾਰਟੀ ਨਾਲ ਮਨਮੁਟਾਅ ਵਧਿਆ।

ਪਾਰਟੀ ਦੀ ਰਜਿਸਟ੍ਰੇਸ਼ਨ 'ਤੇ ਸਵਾਲ
ਉਨ੍ਹਾਂ ਨੇ ਅਕਾਲੀ ਦਲ ਪੁਨਰ ਸੁਰਜੀਤ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਹੋਣ ਵਾਲੀਆਂ ਹਨ ਅਤੇ ਜੇਕਰ ਸਿਆਸੀ ਆਗੂ ਚੋਣਾਂ ਨਹੀਂ ਲੜਨਗੇ ਤਾਂ ਫਿਰ ਕੌਣ ਲੜੇਗਾ? ਪ੍ਰੋ. ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਉਹ ਖੁਦ ਵਿਧਾਨ ਸਭਾ ਚੋਣ ਨਹੀਂ ਲੜਨਗੇ। ਉਨ੍ਹਾਂ ਦੇ ਪੁੱਤਰ ਹਰਿੰਦਰ ਸਿੰਘ ਚੰਦੂਮਾਜਰਾ ਚੋਣ ਮੈਦਾਨ ਵਿੱਚ ਉਤਰਨਗੇ। ਉਨ੍ਹਾਂ ਕਿਹਾ ਕਿ ਰਾਜਨੀਤੀ ਸਿਰਫ਼ ਚੋਣ ਲੜਨ ਤੱਕ ਸੀਮਤ ਨਹੀਂ ਹੁੰਦੀ। ਕਈ ਵਾਰ ਕਿੰਗਮੇਕਰ ਦੀ ਭੂਮਿਕਾ ਨਿਭਾਉਣਾ ਵੀ ਬੇਹੱਦ ਅਹਿਮ ਹੁੰਦਾ ਹੈ।

ਐਨਡੀਏ ਗਠਜੋੜ ਬਾਰੇ ਬਿਆਨ
ਐਨਡੀਏ ਅਲਾਇੰਸ ਨੂੰ ਲੈ ਕੇ ਵੀ ਉਨ੍ਹਾਂ ਨੇ ਅਹਿਮ ਸਿਆਸੀ ਟਿੱਪਣੀਆਂ ਕੀਤੀਆਂ।  ਪ੍ਰੋ. ਚੰਦੂਮਾਜਰਾ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਵੱਡੇ ਸਿਆਸੀ ਆਗੂ ਅਕਾਲੀ ਦਲ ਵਿੱਚ ਵਾਪਸੀ ਕਰ ਸਕਦੇ ਹਨ।

ਸਿਆਸੀ ਮਾਇਨੇ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਪੁੱਤਰ ਹਰਿੰਦਰ ਸਿੰਘ ਚੰਦੂਮਾਜਰਾ ਦੀ ਵਾਪਸੀ ਨੂੰ ਸ਼੍ਰੋਮਣੀ ਅਕਾਲੀ ਦਲ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਵਾਪਸੀ ਨਾਲ ਪਟਿਆਲਾ ਅਤੇ ਮਾਲਵਾ ਖੇਤਰ ਵਿੱਚ ਅਕਾਲੀ ਦਲ ਦੀ ਸਿਆਸੀ ਸਰਗਰਮੀ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ। ਉੱਥੇ ਹੀ ਪ੍ਰੋ. ਚੰਦੂਮਾਜਰਾ ਵੱਲੋਂ ਹੋਰ ਵੱਡੇ ਆਗੂਆਂ ਦੀ ਘਰ ਵਾਪਸੀ ਦੇ ਦਿੱਤੇ ਸੰਕੇਤਾਂ ਨੇ ਪੰਜਾਬ ਦੀ ਅਕਾਲੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਈਡੀ ਦਾ ਛਾਪਾ; ਮੁਅੱਤਲ ਪਟਵਾਰੀ ਨਵਦੀਪ ਸਿੰਘ ਦੇ ਘਰ ਪਹੁੰਚੀ ਟੀਮ; 5 ਮਹੀਨੇ ਪਹਿਲਾਂ ਮਿਲੀ ਸੀ ਜ਼ਮਾਨਤ
 

Add Zee News as a Preferred Source
TAGS:
Punjab News