SOCIAL MEDIA

Newsletter

PARTNER SITES
भाषा चुनें राज्य चुनें

ਸੀਐਮ ਮਾਨ ਨੂੰ ਫਰਾਂਸ ਦੌਰੇ ਲਈ ਮਨਜ਼ੂਰੀ ਨਾ ਦੇਣ ਉਤੇ ਹਾਈ ਕੋਰਟ ਵੱਲੋਂ ਕੇਂਦਰ ਤੋਂ ਜਵਾਬ ਤਲਬ

CM Bhagwant Mann France Tour News: ਸੀਐਮ ਭਗਵੰਤ ਮਾਨ ਦੇ ਫਰਾਂਸ ਦੌਰੇ ਨੂੰ ਕੇਂਦਰ ਵੱਲੋਂ ਮਨਜ਼ੂਰੀ ਨਾ ਦਿੱਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗ ਲਿਆ ਹੈ।

Written By Ravinder Singh
Published: Oct 15, 2026, 02:30 PM IST | Updated: Oct 15, 2026, 02:35 PM IST
Join

CM Bhagwant Mann France Tour News: ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਨੂੰ ਕੇਂਦਰ ਵੱਲੋਂ ਮਨਜ਼ੂਰੀ ਨਾ ਦਿੱਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗ ਲਿਆ ਹੈ। ਵਿਦੇਸ਼ ਮੰਤਰਾਲੇ ਵੱਲੋਂ ਸਿਆਸੀ ਪ੍ਰਵਾਨਗੀ ਰੱਦ ਕੀਤੇ ਜਾਣ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ। 

ਅਦਾਲਤ ਨੇ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਦੀ ਅਰਜ਼ੀ ਰੱਦ ਕਰਨ ਸੰਬੰਧੀ ਆਪਣਾ ਜਵਾਬ ਦਾਇਰ ਕਰੇ। ਹੁਣ ਕੇਂਦਰ ਵੱਲੋਂ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਜਾਵੇਗਾ, ਜਿਸ ਤੋਂ ਬਾਅਦ ਇਸ ਮਾਮਲੇ 'ਤੇ ਭਲਕੇ ਬਹਿਸ ਸ਼ੁਰੂ ਹੋਵੇਗੀ। 

ਹਾਈ ਕੋਰਟ ਵੱਲੋਂ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ 16 ਅਕਤੂਬਰ ਨੂੰ ਕੀਤੀ ਜਾਵੇਗੀ। ਮੁੱਖ ਮੰਤਰੀ ਦੀ ਅਗਵਾਈ ਹੇਠਲੇ ਵਫ਼ਦ ਨੇ 15 ਤੋਂ 21 ਅਕਤੂਬਰ 2026 ਦੌਰਾਨ ਪੈਰਿਸ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਫੂਡ ਮੇਲੇ ਵਿੱਚ ਸ਼ਾਮਲ ਹੋਣਾ ਸੀ। ਇਸ ਦੌਰੇ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰਵੀ ਭਗਤ ਨੇ ਵੀ ਜਾਣਾ ਸੀ। ਸਰਕਾਰ ਦਾ ਮੁੱਖ ਮਕਸਦ ਇਸ ਮੇਲੇ ਰਾਹੀਂ ਮਾਰਕਫੈੱਡ ਦੇ ਖਾਣ-ਪੀਣ ਵਾਲੇ ਉਤਪਾਦਾਂ ਦੀ ਕੌਮਾਂਤਰੀ ਪੱਧਰ 'ਤੇ ਮਾਰਕੀਟਿੰਗ ਕਰਨਾ ਅਤੇ ਸੂਬੇ ਦੇ ਕਿਸਾਨਾਂ ਲਈ ਵਪਾਰਕ ਸੰਭਾਵਨਾਵਾਂ ਤਲਾਸ਼ਣਾ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਜੀਐਸਟੀ ਚੋਰੀ ਖਿਲਾਫ਼ ਵੱਡਾ ਐਕਸ਼ਨ; 425 ਕਰੋੜ ਰੁਪਏ ਦੀ ਟੈਕਸ ਧੋਖਾਧੜੀ ਦਾ ਪਰਦਾਫਾਸ਼

ਪਟੀਸ਼ਨ ਵਿੱਚ ਪੰਜਾਬ ਸਰਕਾਰ ਨੇ ਦੱਸਿਆ ਕਿ ਦੌਰੇ ਦੀ ਸਾਰੀ ਤਿਆਰੀ ਮੁਕੰਮਲ ਸੀ ਅਤੇ ਖਰਚਾ ਮਾਰਕਫੈੱਡ ਨੇ ਚੁੱਕਣਾ ਸੀ। ਕੇਂਦਰ ਸਰਕਾਰ ਦੀ ਏਜੰਸੀ ਏਪੀਡਾ ਨੇ ਇਸ ਪ੍ਰਦਰਸ਼ਨੀ ਲਈ ਮਾਰਕਫੈੱਡ ਨੂੰ ਸਟਾਲ ਵੀ ਅਲਾਟ ਕਰ ਦਿੱਤੀ ਸੀ। ਯਾਤਰਾ ਤੋਂ ਕਰੀਬ ਪੰਜ ਹਫ਼ਤੇ ਪਹਿਲਾਂ 9 ਸਤੰਬਰ ਨੂੰ ਆਨਲਾਈਨ ਅਰਜ਼ੀ ਦੇ ਕੇ ਮਨਜ਼ੂਰੀ ਮੰਗੀ ਗਈ ਸੀ, ਪਰ ਵਿਦੇਸ਼ ਮੰਤਰਾਲੇ ਨੇ ਪੋਰਟਲ 'ਤੇ ਬਿਨਾਂ ਕੋਈ ਵਜ੍ਹਾ ਦੱਸੇ ਅਰਜ਼ੀ ਰੱਦ ਦਿਖਾ ਦਿੱਤੀ। ਸਰਕਾਰ ਨੇ ਦਲੀਲ ਦਿੱਤੀ ਹੈ ਕਿ ਕੇਂਦਰ ਦਾ ਇਹ ਫ਼ੈਸਲਾ ਸੰਵਿਧਾਨ ਦੇ ਫੈਡਰਲ ਢਾਂਚੇ ਦੇ ਉਲਟ ਅਤੇ ਪੂਰੀ ਤਰ੍ਹਾਂ ਮਨਮਰਜ਼ੀ ਵਾਲਾ ਹੈ।

ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ 'ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES