• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

Punjab Bandh: ਪਰਵਿੰਦਰ ਸਿੰਘ ਝੋਠਾ ਕਤਲ ਕਾਂਡ ਵਿਰੁੱਧ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਵਿਰੋਧ ਪ੍ਰਦਰਸ਼ਨ। ਛੱਤ ਲਾਈਟ ਪੁਆਇੰਟ 'ਤੇ ਆਵਾਜਾਈ ਮੋੜੀ ਗਈ, ਅਜ਼ੀਜ਼ਪੁਰ ਟੋਲ ਪਲਾਜ਼ਾ ਬੰਦ, ਅਤੇ ਸੀਬੀਆਈ ਜਾਂਚ ਦੀ ਮੰਗ।

Written ByRaj Rani
Published: Oct 15, 2026, 03:56 PM IST|Updated: Oct 15, 2026, 04:08 PM IST
joinshare
ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

2

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

3

ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

4

ਫਰੀਦਕੋਟ ਵਿੱਚ ਗੜ੍ਹੇਮਾਰੀ ਤੇ ਹਨੇਰੀ ਕਾਰਨ ਝੋਨੇ ਦਾ ਭਾਰੀ ਨੁਕਸਾਨ

5

ਅਮਰਜੀਤ ਚਾਵਲਾ ਮਾਮਲੇ 'ਚ SIT ਦਾ ਵੱਡਾ ਐਕਸ਼ਨ; 2 ਸੀਨੀਅਰ ਅਕਾਲੀ ਆਗੂਆਂ ਨੂੰ ਸੰਮਨ ਜਾਰੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Zirakpur News: ਮਾਨਸਾ ਵਿੱਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਕਾਂਡ ਤੋਂ ਬਾਅਦ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਦੇ ਵਿਰੋਧ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸਮਾਜਿਕ ਸੰਗਠਨਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅਸਰ ਜ਼ੀਰਕਪੁਰ ਅਤੇ ਡੇਰਾਬੱਸੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲਿਆ। ਬੰਦ ਦੇ ਸਮਰਥਨ ਵਿੱਚ ਕਿਸਾਨਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੈਂਬਰਾਂ ਨੇ ਸੜਕਾਂ ’ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।

ਜ਼ੀਰਕਪੁਰ ਦੇ ਛੱਤ ਲਾਈਟ ਪੁਆਇੰਟ ’ਤੇ ਕਿਸਾਨ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਬੈਰੀਕੇਡ ਲਗਾ ਕੇ ਆਵਾਜਾਈ ਨੂੰ ਡਾਈਵਰਟ ਕੀਤਾ ਗਿਆ। ਇਸ ਕਾਰਨ ਸੜਕ ’ਤੇ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਪ੍ਰਦਰਸ਼ਨਕਾਰੀਆਂ ਵੱਲੋਂ ਜ਼ੀਰਕਪੁਰ ਤੋਂ ਮੋਹਾਲੀ ਏਅਰਪੋਰਟ ਰੋਡ ਵੱਲ ਜਾਣ ਵਾਲੇ ਰਸਤੇ ਨੂੰ ਵੀ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਬੰਦ ਕਾਰਨ ਆਪਣੇ ਕੰਮਾਂ ਲਈ ਘਰਾਂ ਤੋਂ ਨਿਕਲੇ ਲੋਕਾਂ ਨੂੰ ਵੀ ਆਵਾਜਾਈ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਇਸੇ ਦੌਰਾਨ ਅਜੀਜ਼ਪੁਰ ਟੋਲ ਪਲਾਜ਼ਾ ’ਤੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਲਗਾ ਕੇ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਕਾਂਡ ਨੂੰ ਗੰਭੀਰ ਮਾਮਲਾ ਦੱਸਦਿਆਂ ਇਸ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।

ਧਰਨਾਕਾਰੀਆਂ ਨੇ ਮੰਗ ਕੀਤੀ ਕਿ ਝੋਟੇ ਕਤਲ ਕਾਂਡ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਈ ਜਾਵੇ, ਤਾਂ ਜੋ ਮਾਮਲੇ ਦੀ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕੇ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

ਪ੍ਰਦਰਸ਼ਨ ਕਰ ਰਹੀਆਂ ਜਥੇਬੰਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਦੀ ਮੰਗ ਵੀ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਪੰਜਾਬ ਬੰਦ ਦੇ ਇਸ ਸੱਦੇ ਕਾਰਨ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਜਨਜੀਵਨ ਅਤੇ ਆਵਾਜਾਈ ਪ੍ਰਭਾਵਿਤ ਹੋਈ। ਛੱਤ ਲਾਈਟ ਪੁਆਇੰਟ ’ਤੇ ਧਰਨਾ ਅਤੇ ਅਜੀਜ਼ਪੁਰ ਟੋਲ ਪਲਾਜ਼ਾ ਬੰਦ ਹੋਣ ਕਾਰਨ ਸੜਕਾਂ ’ਤੇ ਆਵਾਜਾਈ ਦਾ ਦਬਾਅ ਵਧ ਗਿਆ। ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮੁੱਖ ਮਕਸਦ ਝੋਟੇ ਕਤਲ ਕਾਂਡ ਦੀ ਨਿਰਪੱਖ ਜਾਂਚ ਕਰਵਾਉਣਾ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਰਕਾਰ ਨੂੰ ਜਵਾਬਦੇਹ ਬਣਾਉਣਾ ਹੈ।

 

Add Zee News as a Preferred Source
TAGS:
Punjab News