SOCIAL MEDIA

Newsletter

PARTNER SITES
भाषा चुनें राज्य चुनें

ਪੰਜਾਬ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Gurmeet Khudian meets Jhota family: ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਪੰਜਾਬ ਸਰਕਾਰ ਦੇ ਨੁਮਾਇੰਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ।

Written By Ravinder Singh
Published: Nov 02, 2026, 07:38 PM IST | Updated: Nov 02, 2026, 07:43 PM IST
Join

Gurmeet Khudian meets Jhota family: ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਪੰਜਾਬ ਸਰਕਾਰ ਦੇ ਨੁਮਾਇੰਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ,  ਜਿੱਥੇ ਉਨ੍ਹਾਂ ਦੇ ਪਿਤਾ ਭੀਮ ਸਿੰਘ ਅਤੇ ਪਰਿਵਾਰ ਨਾਲ ਗੱਲਬਾਤ ਕੀਤੀ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਪੈਨਲ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ 21 ਦਿਨਾਂ ਬਾਅਦ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਮਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ।
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਸੀ ਤੇ ਉਹਨਾਂ ਵੱਲੋਂ ਦੁੱਖ ਸਾਂਝਾ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : Punjabi News Live: ਸੁੰਦਰ ਸ਼ਾਮ ਅਰੋੜਾ ਦੇ ਘਰ ED ਦਾ ਛਾਪਾ, ਕੁੰਵਰ ਵਿਜੇ ਪ੍ਰਤਾਪ ਦਾ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫਾ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

ਉਨ੍ਹਾਂ ਇਹ ਵੀ ਕਿਹਾ ਕਿ ਪਰਵਿੰਦਰ ਸਿੰਘ ਦੇ ਨਿੱਕੇ ਨਿੱਕੇ ਬੱਚੇ ਸਨ ਜਿਸ ਕਾਰਨ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਪੈਨਲ ਦੇ ਨਾਲ ਮੀਟਿੰਗ ਹੋਵੇਗੀ ਜਿਸ ਨੂੰ ਲੈ ਕੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਜਲਦ ਹੀ ਮੀਟਿੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਮੌਸਮ ਸਾਫ਼, ਦਿਨ ਵੇਲੇ ਧੁੱਪ ਵਧਾਏਗੀ ਗਰਮੀ; ਰਾਤਾਂ ਹੋਣਗੀਆਂ ਠੰਢੀਆਂ
 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES