Punjab Holiday News: ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਮੌਕੇ 16 ਅਕਤੂਬਰ 2026 ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਹਾਲਾਂਕਿ ਇਹ ਛੁੱਟੀ ਜਨਤਕ ਨਹੀਂ ਹੈ । ਸ਼ੁੱਕਰਵਾਰ, 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਹੈ। ਇਸ ਮੌਕੇ ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ ਸਰਕਾਰੀ ਮੁਲਾਜ਼ਮਾਂ ਲਈ ਛੁੱਟੀ ਦਾ ਪ੍ਰਬੰਧ ਹੈ।
ਹਾਲਾਂਕਿ ਇਹ ਛੁੱਟੀ ਜਨਤਕ ਛੁੱਟੀ ਨਹੀਂ, ਸਗੋਂ ਰਿਸਟ੍ਰਿਕਟਿਡ ਹਾਲੀਡੇ (RH) ਹੈ। ਇਸ ਤਹਿਤ ਸਰਕਾਰੀ ਕਰਮਚਾਰੀ ਆਪਣੀ ਮਰਜ਼ੀ ਅਨੁਸਾਰ ਇਸ ਛੁੱਟੀ ਦਾ ਲਾਭ ਲੈ ਸਕਦੇ ਹਨ। ਦੂਜੇ ਪਾਸੇ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਨੂੰ ਲੈ ਕੇ ਸਥਿਤੀ ਵੱਖਰੀ ਹੈ। ਫਿਲਹਾਲ 16 ਅਕਤੂਬਰ ਨੂੰ ਸਕੂਲ, ਕਾਲਜ ਅਤੇ ਹੋਰ ਸੰਸਥਾਵਾਂ ਆਮ ਦਿਨਾਂ ਵਾਂਗ ਖੁੱਲ੍ਹ ਸਕਦੀਆਂ ਹਨ, ਜਦੋਂ ਤੱਕ ਸਬੰਧਤ ਵਿਭਾਗ ਜਾਂ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਹੁਕਮ ਜਾਰੀ ਨਹੀਂ ਕੀਤਾ ਜਾਂਦਾ।
ਮਿਲੀ ਜਾਣਕਾਰੀ ਮੁਤਾਬਕ ਸਕੂਲਾਂ ਜਾਂ ਹੋਰ ਵਿੱਦਿਅਕ ਅਦਾਰਿਆਂ ਲਈ 16 ਅਕਤੂਬਰ ਦੀ ਛੁੱਟੀ ਸਬੰਧੀ ਕੋਈ ਵੱਖਰਾ ਸਰਕਾਰੀ ਆਦੇਸ਼ ਜਾਰੀ ਨਹੀਂ ਹੋਇਆ ਹੈ। ਇਸ ਲਈ ਸਿਰਫ਼ RH ਹੋਣ ਦੇ ਆਧਾਰ ’ਤੇ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਨਹੀਂ ਮੰਨਿਆ ਜਾ ਸਕਦਾ। ਹਾਲਾਂਕਿ ਸਕੂਲ ਜਾਂ ਕਾਲਜ ਦਾ ਪ੍ਰਬੰਧਨ ਆਪਣੇ ਪੱਧਰ ’ਤੇ ਛੁੱਟੀ ਦਾ ਫੈਸਲਾ ਲੈ ਸਕਦਾ ਹੈ। ਅਜਿਹੀ ਸਥਿਤੀ ਵਿੱਚ ਸੰਸਥਾ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਪਹਿਲਾਂ ਹੀ ਜਾਣਕਾਰੀ ਦਿੱਤੀ ਜਾਵੇਗੀ।
ਇਸ ਲਈ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਸਰੋਤਾਂ ’ਤੇ ਚੱਲ ਰਹੀਆਂ ਅਫਵਾਹਾਂ ’ਤੇ ਭਰੋਸਾ ਨਾ ਕਰਨ। ਸਕੂਲ, ਕਾਲਜ ਜਾਂ ਸਬੰਧਤ ਵਿਭਾਗ ਵੱਲੋਂ ਜਾਰੀ ਕੀਤੇ ਅਧਿਕਾਰਤ ਨੋਟਿਸ ਨੂੰ ਹੀ ਅੰਤਿਮ ਮੰਨਿਆ ਜਾਵੇ। ਜੇਕਰ ਕਿਸੇ ਵਿੱਦਿਅਕ ਸੰਸਥਾ ਵੱਲੋਂ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ, ਤਾਂ ਇਸ ਦੀ ਜਾਣਕਾਰੀ ਵਿਦਿਆਰਥੀਆਂ ਅਤੇ ਮਾਪਿਆਂ ਤੱਕ ਸਮੇਂ ਸਿਰ ਪਹੁੰਚਾਈ ਜਾਵੇਗੀ।