• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

Punjab Government Loan Scheme News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਲਈ 4.82 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ

Written ByRavinder Singh
Published: Oct 12, 2026, 01:14 PM IST|Updated: Oct 12, 2026, 01:18 PM IST
joinshare
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Punjab Government Loan Scheme News: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਲਈ 4.82 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਉਹ ਆਪਣੇ ਪੈਰਾਂ 'ਤੇ ਖੜ੍ਹੇ ਹੋ ਕੇ ਆਰਥਿਕ ਤੌਰ 'ਤੇ ਮਜ਼ਬੂਤ ਬਣ ਸਕਣ। 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਨਤੀਜਾ-ਮੁਖੀ ਭਲਾਈ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਕੇ ਲੋੜਵੰਦ ਪਰਿਵਾਰਾਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਵੈ-ਰੋਜ਼ਗਾਰ ਯੋਜਨਾਵਾਂ ਰਾਹੀਂ ਲਾਭਪਾਤਰੀਆਂ ਨੂੰ ਆਪਣੀ ਯੋਗਤਾ ਅਤੇ ਹੁਨਰ ਅਨੁਸਾਰ ਕਾਰੋਬਾਰ ਸ਼ੁਰੂ ਕਰਨ ਲਈ ਹੌਸਲਾ ਮਿਲ ਰਿਹਾ ਹੈ।

 ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਰਥਿਕ ਸਹਾਇਤਾ ਮੁਹੱਈਆ ਕਰਵਾਉਣਾ ਨਹੀਂ, ਸਗੋਂ ਲੋਕਾਂ ਨੂੰ ਅਜਿਹੇ ਮੌਕੇ ਪ੍ਰਦਾਨ ਕਰਨਾ ਹੈ, ਜਿਨ੍ਹਾਂ ਨਾਲ ਉਹ ਆਪਣੇ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰ ਸਕਣ ਅਤੇ ਸੂਬੇ ਦੇ ਆਰਥਿਕ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ। 

ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੀਆਂ ਯੋਜਨਾਵਾਂ ਲਾਭਪਾਤਰੀਆਂ ਦੇ ਸੁਪਨਿਆਂ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਿੱਚ ਵੀ ਸਹਾਈ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਨਾਲ ਲੋਕਾਂ ਨੂੰ ਆਪਣੇ ਹੁਨਰ ਨੂੰ ਰੋਜ਼ਗਾਰ ਦੇ ਸਾਧਨ ਵਿੱਚ ਬਦਲਣ ਦਾ ਮੌਕਾ ਮਿਲ ਰਿਹਾ ਹੈ। 

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਅਤੇ ਹੋਰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਭਵਿੱਖ ਨੂੰ ਹੋਰ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਵੱਧ ਤੋਂ ਵੱਧ ਯੋਗ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇਗਾ ਅਤੇ ਖੁਸ਼ਹਾਲ ਤੇ ਆਤਮ-ਨਿਰਭਰ ਰੰਗਲਾ ਪੰਜਾਬ ਸਿਰਜਣ ਦੇ ਟੀਚੇ ਨੂੰ ਹੋਰ ਮਜ਼ਬੂਤੀ ਮਿਲੇਗੀ।

Add Zee News as a Preferred Source
TAGS:
Punjab News
Zee punjabi News
Punjabi News