SOCIAL MEDIA

Newsletter

PARTNER SITES
भाषा चुनें राज्य चुनें

ਪੰਜਾਬ ਸਰਕਾਰ ਨੇ ਪਰਵਿੰਦਰ ਝੋਟਾ ਲਈ ਧਰਨੇ ਉਤੇ ਬੈਠੀ ਐਕਸ਼ਨ ਕਮੇਟੀ ਨਾਲ ਗੱਲਬਾਤ ਲਈ ਟੀਮ ਦਾ ਕੀਤਾ ਗਠਨ

Parvinder Singh Jhota Case: ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨਾਲ ਗੱਲਬਾਤ ਕਰਨ ਲਈ ਸਰਕਾਰ ਨੇ ਇੱਕ ਨਵੀਂ ਪਹਿਲ ਕੀਤੀ ਹੈ।

Written By Ravinder Singh
Published: Oct 19, 2026, 12:03 PM IST | Updated: Oct 19, 2026, 04:20 PM IST
Join

Parvinder Singh Jhota Case: ਪੰਜਾਬ ਦੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨਾਲ ਗੱਲਬਾਤ ਕਰਨ ਲਈ ਸਰਕਾਰ ਨੇ ਇੱਕ ਨਵੀਂ ਪਹਿਲ ਕੀਤੀ ਹੈ। ਸਰਕਾਰ ਨੇ ਝੋਟਾ ਕਤਲ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਨ ਲਈ ਤਿੰਨ ਮਹਿਲਾ ਆਈਏਐਸ ਅਧਿਕਾਰੀਆਂ ਦੀ ਇੱਕ ਟੀਮ ਬਣਾਈ ਹੈ। ਇਨ੍ਹਾਂ ਅਧਿਕਾਰੀਆਂ ਵਿੱਚ ਕੰਵਲਪ੍ਰੀਤ ਕੌਰ ਬਰਾੜ, ਅਪਨੀਤ ਰਿਆਤ ਅਤੇ ਮਾਨਸਾ ਦੀ ਡੀਸੀ ਨਵਜੋਤ ਕੌਰ ਸ਼ਾਮਲ ਹਨ। ਕੰਵਲਪ੍ਰੀਤ ਬਰਾੜ ਫਰੀਦਕੋਟ ਰੇਂਜ ਕਮਿਸ਼ਨਰ ਹਨ, ਜਦੋਂ ਕਿ ਅਪਨੀਤ ਰਿਆਤ ਪਹਿਲਾਂ ਮਾਨਸਾ ਦੀ ਡੀਸੀ ਵਜੋਂ ਸੇਵਾ ਨਿਭਾਅ ਚੁੱਕੀ ਹੈ।

ਆਈਏਐੱਸ ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ ਅਤੇ ਅਪਨੀਤ ਰਿਆਤ ਬੀਤੀ ਰਾਤ ਹੀ ਮਾਨਸਾ ਪੁੱਜ ਗਏ ਸਨ। ਅੱਜ ਸ਼ਾਮ ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਗੱਲਬਾਤ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਸਥਾਨਕ ਪੁਲਿਸ ਅਧਿਕਾਰੀਆਂ ਵੱਲੋਂ ਗੱਲਬਾਤ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਐਕਸ਼ਨ ਕਮੇਟੀ ਨੇ ਉਨ੍ਹਾਂ ਨਾਲ ਗੱਲ ਕਰਨ ਤੋਂ ਨਾਂਹ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਮਾਨ

ਹੁਣ ਕਰੀਬ ਇੱਕ ਹਫ਼ਤੇ ਬਾਅਦ ਪੰਜਾਬ ਸਰਕਾਰ ਖ਼ੁਦ ਗੱਲਬਾਤ ਲਈ ਅੱਗੇ ਆਈ ਹੈ। ਐਕਸ਼ਨ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਦੇ ਅਸਤੀਫ਼ਿਆਂ ਦੀ ਮੰਗ ਕੀਤੀ ਜਾ ਰਹੀ ਹੈ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਅਤੇ ਸਸਕਾਰ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮੈਡੀਕਲ ਸਟੋਰ ’ਤੇ ਹੋਏ ਹਮਲੇ ਦੌਰਾਨ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਿਛਲੇ ਛੇ ਦਿਨਾਂ ਤੋਂ ਮਾਨਸਾ ਵਿੱਚ ਵੱਖ-ਵੱਖ ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠ ਧਰਨਾ ਜਾਰੀ ਹੈ।

ਕਾਬਿਲੇਗੌਰ ਹੈ ਕਿ ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਵਿੱਚ ਧਰਨਾ ਸ਼ੁਰੂ ਹੋ ਗਿਆ ਸੀ।

ਇਹ ਵੀ ਪੜ੍ਹੋ : ਨਾਭਾ ਦੇ ਵਿਧਾਇਕ ਦੇਵ ਮਾਨ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੀ ਵੀਡੀਓ ਵਾਇਰਲ; ਦਿੱਤੀ ਸਫ਼ਾਈ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES