Punjab Sugarcane Price Hike: ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਗੰਨੇ ਦੇ ਰੇਟ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਸਾਲ 2026-27 ਲਈ ਗੰਨੇ ਦੇ ਰੇਟ ਵਿੱਚ 431 ਰੁਪਏ ਪ੍ਰਤੀ ਕੁਇੰਟਲ ਰੇਟ ਕਰ ਦਿੱਤਾ ਹੈ। ਇਸ ਤਰ੍ਹਾਂ ਸਰਕਾਰ ਨੇ ਪ੍ਰਤੀ ਕੁਇੰਟਲ 15 ਰੁਪਏ ਵਾਧਾ ਕੀਤਾ ਗਿਆ ਹੈ।
ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਵੱਡੀ ਖੁਸ਼ਖਬਰੀ.. ਸਾਡੀ ਸਰਕਾਰ ਨੇ ਸਾਲ 2026-27 ਲਈ ਗੰਨੇ ਦਾ ਰੇਟ ਵਧਾ ਕੇ ₹431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਕਿ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ.. ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਸ਼ੁਰੂ ਹੋ ਜਾਣਗੀਆਂ.. ਸਾਡੀ ਸਰਕਾਰ ਅੰਨਦਾਤੇ ਦੀ ਖੁਸ਼ਹਾਲੀ ਅਤੇ ਫ਼ਸਲਾਂ ਦਾ ਬਣਦਾ ਮੁੱਲ ਦੇਣ ਲਈ ਹਮੇਸ਼ਾ ਵਚਨਬੱਧ ਹੈ.. ਇਨਕਲਾਬ ਜ਼ਿੰਦਾਬਾਦ!
— Bhagwant Mann (@BhagwantMann) November 25, 2026