SOCIAL MEDIA

Newsletter

PARTNER SITES
भाषा चुनें राज्य चुनें

ਅੱਜ ਮੁੜ ਹੋਈ ਟੂੰ-ਟੂੰ; ਔਰਤਾਂ ਦੇ ਖਾਤਿਆਂ ਵਿੱਚ 3000-4500 ਰੁਪਏ ਟਰਾਂਸਫਰ ਕੀਤੇ

Mukh Mantri Mawan Dheeyan Satkar Yojana: ਪੰਜਾਬ ਸਰਕਾਰ ਵੱਲੋਂ ਅੱਜ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਖਾਤਿਆਂ ਵਿੱਚ 3000-4500 ਰੁਪਏ ਪਾ ਦਿੱਤੇ ਗਏ ਹਨ।

Written By Ravinder Singh
Published: Nov 01, 2026, 01:55 PM IST | Updated: Nov 01, 2026, 02:05 PM IST
Join

Mukh Mantri Mawan Dheeyan Satkar Yojana: ਪੰਜਾਬ ਸਰਕਾਰ ਵੱਲੋਂ ਅੱਜ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਖਾਤਿਆਂ ਵਿੱਚ 3000-4500 ਰੁਪਏ ਪਾ ਦਿੱਤੇ ਗਏ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲਾਈਵ ਹੋ ਕੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਾਰੀ ਕੀਤੀ ਗਈ ਹੈ। 

 

 

ਰਾਸ਼ੀ ਖਾਤਿਆਂ ਵਿੱਚ ਪਹੁੰਚਣ ਦੀ ਖ਼ਬਰ ਮਿਲਦਿਆਂ ਹੀ ਔਰਤਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਦੇਖਣ ਨੂੰ ਮਿਲੀ। ਮੋਬਾਈਲ 'ਤੇ ਬੈਂਕ ਵੱਲੋਂ ਪੈਸੇ ਜਮ੍ਹਾਂ ਹੋਣ ਦਾ ਸੁਨੇਹਾ ਆਉਂਦੇ ਹੀ ਕਈ ਲਾਭਪਾਤਰੀਆਂ ਨੇ ਇਸ ਨੂੰ ਦੀਵਾਲੀ ਦਾ ਤੋਹਫ਼ਾ ਦੱਸਿਆ।

ਦੱਸ ਦਈਏ ਕਿ ਅੱਜ ਉਨ੍ਹਾਂ ਮਹਿਲਾਵਾਂ ਦੇ ਖਾਤਿਆਂ 'ਚ ਪੈਸੇ ਆਉਣਗੇ ਜਿੰਨਾਂ ਨੂੰ 1 ਅਕਤੂਬਰ ਨੂੰ ਪੈਸੇ ਨਹੀਂ ਮਿਲੇ ਸਨ। ਇਹ ਤਿੰਨ ਮਹੀਨੇ ਅਗਸਤ, ਸਤੰਬਰ ਅਤੇ ਅਕਤੂਬਰ ਦੀ ਇਕੱਠੀ ਕਿਸ਼ਤ ਹੈ। ਜ਼ਿਕਰਯੋਗ ਹੈ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਸੂਬੇ ਭਰ ਵਿਚ ਵੱਡਾ ਹੁੰਗਾਰਾ ਮਿਲ ਰਿਹਾ ਹੈ।

ਤਾਜ਼ਾ ਅੰਕੜਿਆਂ ਮੁਤਾਬਕ ਇਸ ਸਕੀਮ ਤਹਿਤ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ 72,56,686 ਔਰਤਾਂ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ। ਸਰਕਾਰ ਵੱਲੋਂ ਇਸ ਯੋਜਨਾ ਅਧੀਨ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਦੀ ਮਾਲੀ ਮਦਦ ਦਿੱਤੀ ਜਾ ਰਹੀ ਹੈ, ਜਿਸ ਕਾਰਨ ਵੱਡੀ ਗਿਣਤੀ ਵਿਚ ਮਹਿਲਾਵਾਂ ਇਸ ਸਕੀਮ ਨਾਲ ਜੁੜ ਰਹੀਆਂ ਹਨ।

 

ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਵਿੱਚ ਪ੍ਰੋਗਰਾਮ ਦੌਰਾਨ ਜਾਣਕਾਰੀ ਦਿੱਤੀ ਕਿ ਅੱਜ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਪਾ ਦਿੱਤੇ ਜਾਣਗੇ ਅਤੇ ਉਨ੍ਹਾਂ ਨੇ ਕਿਹਾ ਕਿ ਦਸੰਬਰ ਵਿੱਚ ਮੁੜ ਪੈਸੇ ਪਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰਾਂ ਵੀ ਇਸ ਸਕੀਮ ਦਾ ਫਾਇਦਾ ਲੈ ਰਹੀਆਂ ਹਨ ਜਾਣਬੁੱਝ ਕੇ ਇਸ ਸਕੀਮ ਦਾ ਵਿਰੋਧ ਕਰ ਰਹੀਆਂ ਹਨ।

ਇਹ ਵੀ ਪੜ੍ਹੋ : ਜ਼ੀਰਕਪੁਰ ਦੇ ਘਰ ਵਿੱਚ ਚੱਲ ਰਹੀ ਗੈਰ-ਕਾਨੂੰਨੀ ਦਵਾਈ ਫੈਕਟਰੀ, ਭਾਰੀ ਮਾਤਰਾ ਵਿੱਚ ਪਾਬੰਦੀਸ਼ੁਦਾ ਦਵਾਈਆਂ ਬਰਾਮਦ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES