• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਮੰਤਰੀ ਹਰਭਜਨ ਸਿੰਘ ETO ਨੇ ਗਹਿਰੀ ਮੰਡੀ ਵਿੱਚ ਕੀਤਾ ਉਦਘਾਟਨ

ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਮੰਤਰੀ ਹਰਭਜਨ ਸਿੰਘ ETO ਨੇ ਗਹਿਰੀ ਮੰਡੀ ਵਿੱਚ ਕੀਤਾ ਉਦਘਾਟਨ

ਅੰਮ੍ਰਿਤਸਰ ਦੀ ਗਹਿਰੀ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ। ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪੂਰੀ ਫਸਲ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 'ਤੇ ਖਰੀਦੀ ਜਾਵੇਗੀ। ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਹੈ।

Written ByRaj Rani
Published: Oct 01, 2026, 02:10 PM IST|Updated: Oct 01, 2026, 02:18 PM IST
joinshare
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਮੰਤਰੀ ਹਰਭਜਨ ਸਿੰਘ ETO ਨੇ ਗਹਿਰੀ ਮੰਡੀ ਵਿੱਚ ਕੀਤਾ ਉਦਘਾਟਨ

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

2

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

3

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

4

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

5

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Amritsar News: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਗਹਿਰੀ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਹਰਪਾਲ ਸਿੰਘ ਚੌਹਾਨ, ਮੰਡੀ ਪ੍ਰਧਾਨ ਸ੍ਰੀ ਸੁਨੀਲ ਪਾਸੀ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ। ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਨਿਰਧਾਰਿਤ ਸਰਕਾਰੀ ਭਾਅ ’ਤੇ ਖਰੀਦਿਆ ਜਾਵੇਗਾ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕੀਤੀ ਜਾਵੇ ਅਤੇ ਮੰਡੀ ਵਿੱਚ ਸੁੱਕਾ ਝੋਨਾ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਖਰੀਦ ਲਈ ਝੋਨੇ ਵਿੱਚ ਵੱਧ ਤੋਂ ਵੱਧ 17 ਫ਼ੀਸਦੀ ਨਮੀ ਦੀ ਹੱਦ ਨਿਰਧਾਰਿਤ ਕੀਤੀ ਗਈ ਹੈ। ਇਸ ਤੋਂ ਵੱਧ ਨਮੀ ਹੋਣ ਦੀ ਸੂਰਤ ਵਿੱਚ ਫ਼ਸਲ ਦੀ ਵਿਕਰੀ ਵਿੱਚ ਦਿੱਕਤ ਆ ਸਕਦੀ ਹੈ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਸਾਲ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (MSP) 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਦਾ ਪੂਰਾ ਮੁੱਲ ਪ੍ਰਾਪਤ ਹੋ ਸਕੇ।

ਇਸ ਮੌਕੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਮੰਡੀ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
 

Add Zee News as a Preferred Source
TAGS:
Amritsar News
Punjab News