• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ, ਸਰਕਾਰ ਅਤੇ ਮੈਨੇਜਮੈਂਟ ’ਤੇ ਵਾਅਦਿਆਂ ਤੋਂ ਮੁੱਕਰਨ ਦੇ ਦੋਸ਼

ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ, ਸਰਕਾਰ ਅਤੇ ਮੈਨੇਜਮੈਂਟ ’ਤੇ ਵਾਅਦਿਆਂ ਤੋਂ ਮੁੱਕਰਨ ਦੇ ਦੋਸ਼

ਪੰਜਾਬ ਵਿੱਚ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਆਪਣੀਆਂ ਮੰਗਾਂ 'ਤੇ ਸਹਿਮਤੀ ਦੇ ਬਾਵਜੂਦ, ਕਰਮਚਾਰੀ ਲਿਖਤੀ ਆਦੇਸ਼ਾਂ ਦੀ ਘਾਟ, ਬੱਸ ਸੇਵਾਵਾਂ ਵਿੱਚ ਵਿਘਨ ਪਾਉਣ ਅਤੇ ਵਿਧਾਨ ਸਭਾ ਵੱਲ ਮਾਰਚ ਕਰਨ ਦੀ ਧਮਕੀ ਦੇਣ ਤੋਂ ਨਾਰਾਜ਼ ਹਨ।

Written ByRaj Rani
Published: Oct 21, 2026, 03:42 PM IST|Updated: Oct 21, 2026, 03:49 PM IST
joinshare
ਪੰਜਾਬ ਰੋਡਵੇਜ਼, ਪਨਬੱਸ ਅਤੇ PRTC  ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ, ਸਰਕਾਰ ਅਤੇ ਮੈਨੇਜਮੈਂਟ ’ਤੇ ਵਾਅਦਿਆਂ ਤੋਂ ਮੁੱਕਰਨ ਦੇ ਦੋਸ਼

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਜਥੇਦਾਰ ਗੜਗੱਜ ਨੇ  1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਜਥੇਦਾਰ ਗੜਗੱਜ ਨੇ 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

2

ਸੀਜੇਪੀ ਨੇਤਾ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਨੇ ਆਪਣੀ ਅਰਜ਼ੀ ਵਾਪਸ ਲਈ

3

ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ, ਸਰਕਾਰ ਅਤੇ ਮੈਨੇਜਮੈਂਟ ’ਤੇ ਵਾਅਦਿਆਂ ਤੋਂ ਮੁੱਕਰਨ ਦੇ ਦੋਸ਼

4

ਪੁਲਿਸ ਵੱਲੋਂ ਨਸ਼ਾ ਤਸਕਰੀ ਤੇ ਹਥਿਆਰਾਂ ਦੇ ਨੈਟਵਰਕ ਦਾ ਪਰਦਾਫਾਸ਼; 7 ਮੁਲਜ਼ਮ ਗ੍ਰਿਫ਼ਤਾਰ

5

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਸੀਬੀਆਈ ਨੇ ਨਵੀਂ ਐਫਆਈਆਰ ਕੀਤੀ ਦਰਜ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Amritsar News: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੀ ਕਾਰਜਪ੍ਰਣਾਲੀ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਸੂਬੇ ਭਰ ਵਿੱਚ ਮੁਲਾਜ਼ਮਾਂ ਵੱਲੋਂ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ ਆਮ ਲੋਕਾਂ ਅਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ ਦਿਨਾਂ ਦੌਰਾਨ ਸਰਕਾਰ ਅਤੇ ਮੈਨੇਜਮੈਂਟ ਨਾਲ ਹੋਈਆਂ ਮੀਟਿੰਗਾਂ ਵਿੱਚ ਉਨ੍ਹਾਂ ਦੀਆਂ ਮੰਗਾਂ ’ਤੇ ਸਹਿਮਤੀ ਬਣ ਗਈ ਸੀ। ਇਸ ਦੇ ਬਾਵਜੂਦ ਅਜੇ ਤੱਕ ਕੋਈ ਲਿਖਤੀ ਪੱਤਰ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਹੈ।

ਸਰਕਾਰ ਅਤੇ ਮੈਨੇਜਮੈਂਟ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼
ਯੂਨੀਅਨ ਆਗੂਆਂ ਬਲਜੀਤ ਸਿੰਘ ਕੈਸ਼ੀਅਰ ਅਤੇ ਹੀਰਾ ਸਿੰਘ ਡਿਪੂ ਪ੍ਰਧਾਨ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਟਰਾਂਸਪੋਰਟ ਮੰਤਰੀ ਨਾਲ ਹੋਈਆਂ ਮੀਟਿੰਗਾਂ ਦੌਰਾਨ ਇਹ ਸਹਿਮਤੀ ਬਣੀ ਸੀ ਕਿ ਕੰਟਰੈਕਟ ਮੁਲਾਜ਼ਮਾਂ ਨੂੰ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਨਿਯਮਾਂ ਅਨੁਸਾਰ ਰੈਗੂਲਰ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਆਊਟਸੋਰਸ ਮੁਲਾਜ਼ਮਾਂ ਨੂੰ 2026 ਐਕਟ ਦੇ ਦਾਇਰੇ ਵਿੱਚ ਲਿਆਉਣ, ਉਨ੍ਹਾਂ ਨੂੰ ਠੇਕੇ ’ਤੇ ਰੱਖਣ ਸਬੰਧੀ ਮਾਮਲੇ ਅਤੇ ਪਿਛਲੇ ਸੰਘਰਸ਼ਾਂ ਦੌਰਾਨ ਮੁਲਾਜ਼ਮਾਂ ਵਿਰੁੱਧ ਦਰਜ ਕੀਤੇ ਗਏ ਸਾਰੇ ਪੁਲਿਸ ਕੇਸ ਰੱਦ ਕਰਨ ਬਾਰੇ ਵੀ ਸਹਿਮਤੀ ਬਣੀ ਸੀ।

ਆਗੂਆਂ ਅਨੁਸਾਰ, 15 ਤਾਰੀਖ਼ ਨੂੰ ਹੋਈ ਅੰਤਿਮ ਮੀਟਿੰਗ ਵਿੱਚ ਇਨ੍ਹਾਂ ਸਾਰੇ ਮੁੱਦਿਆਂ ’ਤੇ ਸਹਿਮਤੀ ਦੀ ਪੁਸ਼ਟੀ ਹੋ ਗਈ ਸੀ ਅਤੇ ਮੰਤਰੀਆਂ ਵੱਲੋਂ ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪਰ ਦੁਸਹਿਰੇ ਦਾ ਤਿਉਹਾਰ ਲੰਘ ਜਾਣ ਤੋਂ ਬਾਅਦ ਵੀ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਮੁਲਾਜ਼ਮਾਂ ਨੂੰ ਲੱਗਣ ਲੱਗਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ।

ਅਣਮਿੱਥੇ ਸਮੇਂ ਲਈ ਹੜਤਾਲ ਅਤੇ ਚੱਕਾ ਜਾਮ
ਮੁਲਾਜ਼ਮਾਂ ਦਾ ਦੋਸ਼ ਹੈ ਕਿ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਸਿਰਫ਼ ਸਮਾਂ ਲੰਘਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਗੱਲਬਾਤ ਦੇ ਲਗਭਗ 70 ਤੋਂ 75 ਦੌਰ ਹੋ ਚੁੱਕੇ ਹਨ, ਪਰ ਕੋਈ ਠੋਸ ਨਤੀਜਾ ਨਹੀਂ ਨਿਕਲਿਆ।

ਇਸੇ ਰੋਸ ਦੇ ਚੱਲਦਿਆਂ ਪੰਜਾਬ ਭਰ ਦੇ ਡਿਪੂਆਂ ਵਿੱਚ ਤੁਰੰਤ ਪ੍ਰਭਾਵ ਨਾਲ ਗੇਟ ਰੈਲੀਆਂ ਅਤੇ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਯੂਨੀਅਨ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਮੰਗਾਂ ਦੇ ਹੱਕ ਵਿੱਚ ਅਧਿਕਾਰਤ ਅਤੇ ਮੁਕੰਮਲ ਲਿਖਤੀ ਪੱਤਰ ਜਾਰੀ ਨਹੀਂ ਕੀਤੇ ਜਾਂਦੇ, ਉਦੋਂ ਤੱਕ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰਹੇਗੀ ਅਤੇ ਬੱਸਾਂ ਦਾ ਚੱਕਾ ਜਾਮ ਰੱਖਿਆ ਜਾਵੇਗਾ।

ਮੁਲਾਜ਼ਮਾਂ ਦਾ ਭਵਿੱਖ ਦਾਅ ’ਤੇ
ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਮੁਲਾਜ਼ਮ ਹੜਤਾਲ ਕਰਨ ਦੇ ਸ਼ੌਕੀਨ ਨਹੀਂ ਹਨ, ਪਰ ਆਪਣੀਆਂ ਜਾਇਜ਼ ਮੰਗਾਂ ਅਤੇ ਰੁਜ਼ਗਾਰ ਦੀ ਸੁਰੱਖਿਆ ਲਈ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ’ਤੇ ਉਤਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਅਨਿਸ਼ਚਿਤਤਾ ਅਤੇ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਹੁਣ ਸਿਰਫ਼ ਝੂਠੇ ਭਰੋਸਿਆਂ ਨਾਲ ਕੰਮ ਨਹੀਂ ਚੱਲੇਗਾ। ਜੇਕਰ ਸਰਕਾਰ ਵੱਲੋਂ ਜਲਦ ਕੋਈ ਹਾਂ-ਪੱਖੀ ਕਦਮ ਨਾ ਚੁੱਕਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

 

Add Zee News as a Preferred Source
TAGS:
Punjab News