SOCIAL MEDIA

Newsletter

PARTNER SITES
भाषा चुनें राज्य चुनें

ਕੈਨੇਡਾ ਵਿੱਚ ਰਾਈਡ ਸ਼ੇਅਰ ਵਾਹਨ ਉਤੇ ਮਹਿਲਾ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

Punjabi Man Arrested: ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਰਾਈਡ-ਸ਼ੇਅਰ ਵਾਹਨ 'ਤੇ ਇੱਕ ਮਹਿਲਾ ਯਾਤਰੀ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਪੰਜਾਬ ਮੂਲ ਦੇ ਇੱਕ 32 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Written By Ravinder Singh
Published: Nov 03, 2026, 11:49 AM IST | Updated: Nov 03, 2026, 12:11 PM IST
Join

Punjabi Man Arrested: ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਰਾਈਡ-ਸ਼ੇਅਰ ਵਾਹਨ 'ਤੇ ਇੱਕ ਮਹਿਲਾ ਯਾਤਰੀ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਪੰਜਾਬ ਮੂਲ ਦੇ ਇੱਕ 32 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸਾਹਿਬ ਬਰਾੜ ਵਜੋਂ ਹੋਈ ਹੈ, ਜੋ ਕਿ ਬਰੈਂਪਟਨ ਦਾ ਰਹਿਣ ਵਾਲਾ ਹੈ। ਪੁਲਿਸ ਨੇ ਸ਼ਿਕਾਇਤ ਮਿਲਣ ਉਤੇ ਤੁਰੰਤ ਐਕਸ਼ਨ ਲੈਂਦ ਹੋਏ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।

ਉਸ 'ਤੇ ਜਿਨਸੀ ਸ਼ੋਸ਼ਣ ਦੇ ਦੋ ਦੋਸ਼ ਅਤੇ ਇੱਕ ਅਪਰਾਧਿਕ ਰੋਕ ਲਗਾਉਣ ਦਾ ਦੋਸ਼ ਲਗਾਇਆ ਗਿਆ ਹੈ। ਟੋਰਾਂਟੋ ਪੁਲਿਸ ਸੇਵਾ ਦੇ ਅਨੁਸਾਰ ਇਹ ਘਟਨਾ 31 ਅਕਤੂਬਰ, 2026 ਨੂੰ ਰਾਤ 9:50 ਵਜੇ ਦੇ ਕਰੀਬ ਯੋਂਗੇ ਸਟਰੀਟ ਅਤੇ ਵੈਲਸਲੀ ਸਟਰੀਟ ਈਸਟ ਦੇ ਨੇੜੇ ਵਾਪਰੀ। ਔਰਤ ਰਾਈਡ-ਸ਼ੇਅਰ ਵਾਹਨ ਦੀ ਅਗਲੀ ਸੀਟ 'ਤੇ ਬੈਠੀ ਸੀ। 

ਦੋਸ਼ ਹੈ ਕਿ ਡਰਾਈਵਰ ਨੇ ਉਸ 'ਤੇ ਜਿਨਸੀ ਸ਼ੋਸ਼ਣ ਕੀਤਾ। ਪੁਲਿਸ ਦੇ ਅਨੁਸਾਰ ਆਪਣੀ ਮੰਜ਼ਿਲ 'ਤੇ ਪਹੁੰਚਣ ਤੋਂ ਬਾਅਦ ਔਰਤ ਨੇ ਗੱਡੀ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਪਰ ਡਰਾਈਵਰ ਨੇ ਉਸਨੂੰ ਧੱਕੇ ਨਾਲ ਰੋਕ ਲਿਆ ਅਤੇ ਦੁਬਾਰਾ ਉਸ 'ਤੇ ਜਿਨਸੀ ਸ਼ੋਸ਼ਣ ਕੀਤਾ। ਔਰਤ ਗੱਡੀ ਤੋਂ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਈ ਪਰ ਆਪਣਾ ਪਰਸ ਅੰਦਰ ਛੱਡ ਦਿੱਤਾ। 

 

 

ਦੋਸ਼ ਹੈ ਕਿ ਡਰਾਈਵਰ ਫਿਰ ਗੱਡੀ ਤੋਂ ਬਾਹਰ ਨਿਕਲਿਆ ਅਤੇ ਉਸ 'ਤੇ ਦੁਬਾਰਾ ਜਿਨਸੀ ਸ਼ੋਸ਼ਣ ਕੀਤਾ। ਪੁਲਿਸ ਨੇ ਸਾਹਿਬ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ 'ਤੇ ਜਿਨਸੀ ਸ਼ੋਸ਼ਣ ਦੇ ਦੋ ਦੋਸ਼ ਅਤੇ ਇੱਕ ਅਪਰਾਧਿਕ ਰੋਕ ਲਗਾਉਣ ਦਾ ਦੋਸ਼ ਲਗਾਇਆ। 

ਇਹ ਵੀ ਪੜ੍ਹੋ : Punjabi News Live: ਸੁੰਦਰ ਸ਼ਾਮ ਅਰੋੜਾ ਦੇ ਘਰ ਦੂਜੇ ਦਿਨ ਵੀ ED ਦੀ ਛਾਪੇਮਾਰੀ ਜਾਰੀ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

ਉਸਨੂੰ ਟੋਰਾਂਟੋ ਰੀਜਨਲ ਬੇਲ ਸੈਂਟਰ ਵਿਖੇ ਪੇਸ਼ ਕੀਤਾ ਜਾਣਾ ਸੀ। ਜਾਂਚਕਰਤਾਵਾਂ ਨੂੰ ਸ਼ੱਕ ਹੈ ਕਿ ਇਸ ਮਾਮਲੇ ਵਿੱਚ ਹੋਰ ਪੀੜਤ ਵੀ ਹੋ ਸਕਦੇ ਹਨ। ਪੁਲਿਸ ਨੇ ਸੰਭਾਵੀ ਪੀੜਤਾਂ ਅਤੇ ਘਟਨਾ ਬਾਰੇ ਜਾਣਕਾਰੀ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦਾ ਛਾਪਾ; 3-4 ਕਾਰਾਂ ਵਿੱਚ ਟੀਮ ਪਹੁੰਚੀ; CRPF ਦੇ ਜਵਾਨ ਵੀ ਤਾਇਨਾਤ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES