• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਰੂਸ ਵਿੱਚ ਜ਼ਬਰਦਸਤੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਮਗਰੋਂ ਯੂਕਰੇਨ ਵਿੱਚ ਫਸਿਆ ਪੰਜਾਬੀ ਨੌਜਵਾਨ

ਰੂਸ ਵਿੱਚ ਜ਼ਬਰਦਸਤੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਮਗਰੋਂ ਯੂਕਰੇਨ ਵਿੱਚ ਫਸਿਆ ਪੰਜਾਬੀ ਨੌਜਵਾਨ

Punjab Youth in Ukraine News: ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ ਉਨ੍ਹਾਂ ਨੂੰ ਜੰਗ ਦੀ ਅੱਗ ਵਿੱਚ ਝੋਕਣ ਦੇ ਮਾਮਲੇ ਲਗਾਤਾਰ ਚਿੰਤਾ ਦਾ ਵਿਸ਼ਾ ਬਣ ਰਹੇ ਹਨ।

Written ByRavinder Singh
Published: Nov 27, 2026, 16:25 IST|Updated: Nov 27, 2026, 16:29 IST
joinshare
ਰੂਸ ਵਿੱਚ ਜ਼ਬਰਦਸਤੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਮਗਰੋਂ ਯੂਕਰੇਨ ਵਿੱਚ ਫਸਿਆ ਪੰਜਾਬੀ ਨੌਜਵਾਨ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਲੌਂਗੋਵਾਲ ਇੰਜੀਨੀਅਰ ਕਾਲਜ ਵਿੱਚ ਭੇਦਭਰੇ ਹਾਲਾਤ ਵਿੱਚ ਵਿਦਿਆਰਥੀ ਦੀ ਮੌਤ; ਧਰਨਾ ਜਾਰੀ

ਲੌਂਗੋਵਾਲ ਇੰਜੀਨੀਅਰ ਕਾਲਜ ਵਿੱਚ ਭੇਦਭਰੇ ਹਾਲਾਤ ਵਿੱਚ ਵਿਦਿਆਰਥੀ ਦੀ ਮੌਤ; ਧਰਨਾ ਜਾਰੀ

2

ਅਕਾਲੀ ਦਲ ਦੇ ਸਾਬਕਾ ਆਗੂ ਡਾ.ਨਿਸ਼ਾਨ ਸਿੰਘ ਕਾਂਗਰਸ ਵਿੱਚ ਸ਼ਾਮਲ

3

ਪੰਜਾਬ ਦੀ ਧੀ ਰਵਨੀਤ ਕੌਰ ਨੇ ਇਤਿਹਾਸ ਰਚਿਆ; ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਨਾਮ ਦਰਜ, 26 ਸਕਿੰਟਾਂ ਵਿੱਚ ਪੀਰੀਅਡਿਕ ਟੇਬਲ ਦੇ 118 ਐਲੀਮੈਂਟ ਪੜ੍ਹੇ

4

ਰੂਸ ਵਿੱਚ ਜ਼ਬਰਦਸਤੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਮਗਰੋਂ ਯੂਕਰੇਨ ਵਿੱਚ ਫਸਿਆ ਪੰਜਾਬੀ ਨੌਜਵਾਨ

5

ਸ਼੍ਰੀਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲੇ 'ਚ ਚੌਥੀ ਗ੍ਰਿਫ਼ਤਾਰੀ; ਗੁਰਦਾਸਪੁਰ ਤੋਂ ਪੰਜਾਬ ਪੁਲਿਸ ਮੁਲਾਜ਼ਮ ਦੇ ਪੁੱਤਰ ਕਾਬੂ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Punjab Youth in Ukraine News: ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ ਉਨ੍ਹਾਂ ਨੂੰ ਜੰਗ ਦੀ ਅੱਗ ਵਿੱਚ ਝੋਕਣ ਦੇ ਮਾਮਲੇ ਲਗਾਤਾਰ ਚਿੰਤਾ ਦਾ ਵਿਸ਼ਾ ਬਣ ਰਹੇ ਹਨ। ਅਜਿਹਾ ਹੀ ਇਕ ਦਰਦਨਾਕ ਮਾਮਲਾ ਪੰਜਾਬ ਦੇ ਨੌਜਵਾਨ ਗੁਰਪ੍ਰੀਤ ਸਿੰਘ ਗਰੰਥਾਵਾ ਦਾ ਸਾਹਮਣੇ ਆਇਆ ਹੈ, ਜੋ ਡਰਾਈਵਿੰਗ ਦਾ ਕੰਮ ਕਰਨ ਅਤੇ ਆਪਣੇ ਪਰਿਵਾਰ ਦਾ ਭਵਿੱਖ ਸੰਵਾਰਨ ਦੀ ਆਸ ਲੈ ਕੇ ਰੂਸ ਗਿਆ ਸੀ ਪਰ ਉੱਥੇ ਉਸ ਨੂੰ ਕਥਿਤ ਤੌਰ ’ਤੇ ਕੁੱਟਮਾਰ ਕਰਕੇ ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕਰ ਲਿਆ ਗਿਆ। ਆਪਣੀ ਜਾਨ ਬਚਾਉਣ ਲਈ ਜੰਗਲਾਂ ਵਿੱਚ ਕਈ ਦਿਨ ਭੁੱਖੇ-ਪਿਆਸੇ ਭਟਕਣ ਤੋਂ ਬਾਅਦ ਉਹ ਕਿਸੇ ਤਰ੍ਹਾਂ ਯੂਕਰੇਨ ਪਹੁੰਚ ਗਿਆ, ਜਿੱਥੇ ਹੁਣ ਉਸ ਦੀ ਸਥਿਤੀ ਬਾਰੇ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਪਰਿਵਾਰ ਉਸ ਦੀ ਸੁਰੱਖਿਅਤ ਵਤਨ ਵਾਪਸੀ ਲਈ ਚਿੰਤਤ ਹੈ।

ਇਸ ਸਬੰਧੀ ਅੰਮ੍ਰਿਤਸਰ ਤੋਂ ਪੀੜਤ ਪਰਿਵਾਰ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਆਪਣੇ ਪਰਿਵਾਰਕ ਮੈਂਬਰ ਗੁਰਪ੍ਰੀਤ ਸਿੰਘ ਦੀ ਸੁਰੱਖਿਅਤ ਵਾਪਸੀ ਲਈ ਮਦਦ ਦੀ ਗੁਹਾਰ ਲਗਾਈ ਹੈ। ਪਰਿਵਾਰ ਦੀ ਦਰਦ ਭਰੀ ਕਹਾਣੀ ਸੁਣਨ ਤੋਂ ਬਾਅਦ ਸੰਤ ਸੀਚੇਵਾਲ ਨੇ ਤੁਰੰਤ ਵਿਦੇਸ਼ ਮੰਤਰੀ ਸ੍ਰੀ ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਫੌਰੀ ਦਖ਼ਲ ਦੇਣ ਅਤੇ ਨੌਜਵਾਨ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

ਪੀੜਤ ਪਰਿਵਾਰ ਵੱਲੋਂ ਦੱਸਿਆ ਗਿਆ ਕਿ ਗੁਰਪ੍ਰੀਤ ਸਿੰਘ ਗਰੰਥਾਵਾ ਅਗਸਤ 2026 ਦੌਰਾਨ ਡਰਾਈਵਿੰਗ ਦਾ ਕੰਮ ਕਰਨ ਅਤੇ ਚੰਗੇ ਭਵਿੱਖ ਦੀ ਆਸ ਵਿੱਚ ਰੂਸ ਗਿਆ ਸੀ। ਪਰ ਉੱਥੇ ਪਹੁੰਚਦਿਆਂ ਹੀ ਉਸ ਦੇ ਪੁਰਾਣੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਕਥਿਤ ਤੌਰ ’ਤੇ ਖੋਹ ਲਏ ਗਏ ਅਤੇ ਉਸ ਨੂੰ ਰੂਸ ਦਾ ਨਵਾਂ ਪਾਸਪੋਰਟ ਦੇ ਦਿੱਤਾ ਗਿਆ। ਇਸ ਦੇ ਨਾਲ ਹੀ ਉਸ ਦਾ ਮੋਬਾਈਲ ਫ਼ੋਨ ਵੀ ਖੋਹ ਲਿਆ ਗਿਆ, ਜਿਸ ਕਾਰਨ ਪਰਿਵਾਰ ਨਾਲ ਉਸ ਦਾ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ। ਕਈ ਹਫ਼ਤਿਆਂ ਤੱਕ ਪਰਿਵਾਰ ਆਪਣੇ ਪੁੱਤਰ ਦੀ ਕੋਈ ਖ਼ਬਰ ਨਾ ਮਿਲਣ ਕਾਰਨ ਬੇਹੱਦ ਪ੍ਰੇਸ਼ਾਨ ਰਿਹਾ। 

ਇਸੇ ਦੌਰਾਨ 11 ਅਕਤੂਬਰ ਨੂੰ ਅਚਾਨਕ ਗੁਰਪ੍ਰੀਤ ਸਿੰਘ ਦੀ ਪਰਿਵਾਰ ਨਾਲ ਫ਼ੋਨ ’ਤੇ ਗੱਲ ਹੋਈ। ਉਸ ਨੇ ਰੋਂਦੇ ਹੋਏ ਪਰਿਵਾਰ ਨੂੰ ਦੱਸਿਆ ਕਿ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕਰ ਲਿਆ ਗਿਆ ਹੈ। ਉਸ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਪਰਿਵਾਰ ਨੂੰ ਆਪਣੇ ਬੇਹੱਦ ਤਰਸਯੋਗ ਹਾਲਾਤ ਬਾਰੇ ਜਾਣੂ ਕਰਵਾਇਆ। ਗੁਰਪ੍ਰੀਤ ਨੇ ਪਰਿਵਾਰ ਨੂੰ ਇਹ ਵੀ ਕਿਹਾ ਕਿ ਉਹ ਕਿਸੇ ਨਾ ਕਿਸੇ ਤਰੀਕੇ ਉੱਥੋਂ ਭੱਜਣ ਦੀ ਕੋਸ਼ਿਸ਼ ਕਰੇਗਾ, ਭਾਵੇਂ ਅੱਗੇ ਜੋ ਵੀ ਹੋਵੇ।

ਪਰਿਵਾਰ ਅਨੁਸਾਰ ਇਸ ਤੋਂ ਬਾਅਦ ਗੁਰਪ੍ਰੀਤ ਕਿਸੇ ਤਰ੍ਹਾਂ ਰੂਸੀ ਫ਼ੌਜ ਦੇ ਕਬਜ਼ੇ ਵਾਲੇ ਖੇਤਰ ਵਿੱਚੋਂ ਨਿਕਲ ਕੇ ਯੂਕਰੇਨ ਪਹੁੰਚਣ ਵਿੱਚ ਸਫ਼ਲ ਹੋ ਗਿਆ ਪਰ ਉੱਥੇ ਪਹੁੰਚਣ ਤੋਂ ਬਾਅਦ ਉਸ ਦਾ ਦੁਬਾਰਾ ਸੰਪਰਕ ਟੁੱਟ ਗਿਆ। ਪਰਿਵਾਰ ਨੂੰ ਬਾਅਦ ਵਿੱਚ ਸੋਸ਼ਲ ਮੀਡੀਆ ਰਾਹੀਂ ਉਸ ਦੀ ਇੱਕ ਵੀਡੀਓ ਮਿਲੀ, ਜਿਸ ਵਿੱਚ ਉਹ ਇੱਕ ਯੂਟਿਊਬਰ ਨਾਲ ਪੌਡਕਾਸਟ ਦੌਰਾਨ ਆਪਣੀ ਹੱਡਬੀਤੀ ਬਿਆਨ ਕਰਦਾ ਦਿਖਾਈ ਦੇ ਰਿਹਾ ਹੈ।'

 ਇਸ ਵੀਡੀਓ ਵਿੱਚ ਗੁਰਪ੍ਰੀਤ ਨੇ ਦੱਸਿਆ ਕਿ ਕਿਵੇਂ ਉਸ ਨੇ ਆਪਣੀ ਜਾਨ ਬਚਾਉਣ ਲਈ ਤਿੰਨ-ਚਾਰ ਦਿਨ ਜੰਗਲਾਂ ਵਿੱਚ ਭੁੱਖੇ-ਪਿਆਸੇ ਭਟਕਦਿਆਂ ਗੁਜ਼ਾਰੇ ਤੇ ਬੇਹੱਦ ਮੁਸ਼ਕਲ ਹਾਲਾਤ ਵਿੱਚ ਯੂਕਰੇਨ ਪਹੁੰਚਿਆ। ਵੀਡੀਓ ਵਿੱਚ ਸਾਹਮਣੇ ਆਈ ਜਾਣਕਾਰੀ ਅਨੁਸਾਰ ਉਹ ਇਸ ਸਮੇਂ ਯੂਕਰੇਨੀ ਫ਼ੌਜ ਦੇ ਸੰਪਰਕ ਵਿੱਚ ਹੈ।

ਗੁਰਪ੍ਰੀਤ ਸਿੰਘ ਦਾ ਪਰਿਵਾਰ ਜਲੰਧਰ ਨਾਲ ਸਬੰਧਤ ਹੈ। ਉਸ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਛੋਟੇ-ਛੋਟੇ ਬੱਚੇ ਹਨ, ਜਦਕਿ ਉਸ ਦੀਆਂ ਚਾਰ ਭੈਣਾਂ ਵੀ ਹਨ, ਜੋ ਉਸ ’ਤੇ ਨਿਰਭਰ ਹਨ। ਪਰਿਵਾਰ ਲਈ ਉਹ ਸਿਰਫ਼ ਰੋਜ਼ੀ-ਰੋਟੀ ਕਮਾਉਣ ਵਾਲਾ ਹੀ ਨਹੀਂ, ਸਗੋਂ ਪੂਰੇ ਘਰ ਦਾ ਸਹਾਰਾ ਹੈ। ਅੱਜ ਉਸ ਦੇ ਬੱਚੇ ਆਪਣੇ ਪਿਤਾ ਦੀ ਉਡੀਕ ਕਰ ਰਹੇ ਹਨ ਅਤੇ ਪਤਨੀ ਤੇ ਭੈਣਾਂ ਹਰ ਪਲ ਉਸ ਦੀ ਸਲਾਮਤੀ ਲਈ ਅਰਦਾਸਾਂ ਕਰ ਰਹੀਆਂ ਹਨ। ਪਰਿਵਾਰ ਨੂੰ ਸਭ ਤੋਂ ਵੱਡੀ ਚਿੰਤਾ ਇਸ ਗੱਲ ਦੀ ਹੈ ਕਿ ਜੰਗ ਦੇ ਮਾਹੌਲ ਵਿੱਚ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਉਸ ਨੂੰ ਜਲਦ ਤੋਂ ਜਲਦ ਆਪਣੇ ਦੇਸ਼ ਵਾਪਸ ਲਿਆਂਦਾ ਜਾਵੇ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਸ ਘਟਨਾ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਰੁਜ਼ਗਾਰ ਅਤੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਜਾਣ ਵਾਲੇ ਪੰਜਾਬੀ ਨੌਜਵਾਨਾਂ ਨੂੰ ਇਸ ਤਰ੍ਹਾਂ ਜੰਗ ਦੀ ਭੱਠੀ ਵਿੱਚ ਝੋਕਿਆ ਜਾਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਦੇ ਮਾਮਲੇ ਵਿੱਚ ਭਾਰਤ ਸਰਕਾਰ ਨੂੰ ਤੁਰੰਤ ਕੂਟਨੀਤਕ ਪੱਧਰ ’ਤੇ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ ਅਤੇ ਉਸ ਨੂੰ ਸਹੀ ਸਲਾਮਤ ਆਪਣੇ ਪਰਿਵਾਰ ਕੋਲ ਵਾਪਸ ਲਿਆਂਦਾ ਜਾ ਸਕੇ।

ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵਿਦੇਸ਼ ਜਾਣ ਦੀ ਕਾਹਲ ਅਤੇ ਵੱਧ ਕਮਾਈ ਦੇ ਲਾਲਚ ਵਿੱਚ ਕਿਸੇ ਵੀ ਅਣਜਾਣ ਏਜੰਟ ਜਾਂ ਫਰਜ਼ੀ ਕੰਪਨੀ ਦੇ ਝਾਂਸੇ ਵਿੱਚ ਨਾ ਆਉਣ। ਵਿਦੇਸ਼ ਜਾਣ ਤੋਂ ਪਹਿਲਾਂ ਵੀਜ਼ਾ, ਪਾਸਪੋਰਟ, ਨੌਕਰੀ ਦਾ ਇਕਰਾਰਨਾਮਾ, ਕੰਪਨੀ ਦੀ ਭਰੋਸੇਯੋਗਤਾ ਅਤੇ ਹੋਰ ਸਾਰੇ ਦਸਤਾਵੇਜ਼ਾਂ ਦੀ ਪੂਰੀ ਜਾਂਚ ਕਰਨ। ਕਿਸੇ ਵੀ ਸ਼ੱਕੀ ਜਾਂ ਗੈਰ-ਕਾਨੂੰਨੀ ਪੇਸ਼ਕਸ਼ ਨੂੰ ਸਵੀਕਾਰ ਨਾ ਕੀਤਾ ਜਾਵੇ ਅਤੇ ਬਿਨਾਂ ਪੂਰੀ ਜਾਣਕਾਰੀ ਹਾਸਲ ਕੀਤੇ ਆਪਣਾ ਭਵਿੱਖ ਖ਼ਤਰੇ ਵਿੱਚ ਨਾ ਪਾਇਆ ਜਾਵੇ।

ਸੰਤ ਸੀਚੇਵਾਲ ਨੇ ਖ਼ਾਸ ਤੌਰ ’ਤੇ ਵਿਦੇਸ਼ਾਂ ਵਿੱਚ ਰੁਜ਼ਗਾਰ ਲਈ ਜਾਣ ਵਾਲੀਆਂ ਪੰਜਾਬ ਦੀਆਂ ਲੜਕੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਦੇਸ਼ ਜਾਣ ਤੋਂ ਪਹਿਲਾਂ ਆਪਣੇ ਵੀਜ਼ੇ, ਨੌਕਰੀ ਦੇ ਇਕਰਾਰਨਾਮੇ, ਵਰਕ ਪਰਮਿਟ ਅਤੇ ਹੋਰ ਦਸਤਾਵੇਜ਼ਾਂ ਦੀ ਚੰਗੀ ਤਰ੍ਹਾਂ ਜਾਂਚ ਕਰਨ। 

ਕਿਸੇ ਵੀ ਏਜੰਟ ਦੇ ਲਾਲਚ ਜਾਂ ਝੂਠੇ ਭਰੋਸਿਆਂ ਵਿੱਚ ਆ ਕੇ ਅਜਿਹੇ ਦੇਸ਼ਾਂ ਵਿੱਚ ਨਾ ਜਾਣ, ਜਿੱਥੇ ਉਨ੍ਹਾਂ ਦੀ ਸੁਰੱਖਿਆ ਅਤੇ ਭਵਿੱਖ ਖ਼ਤਰੇ ਵਿੱਚ ਪੈ ਸਕਦਾ ਹੋਵੇ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣਾ ਮਾੜੀ ਗੱਲ ਨਹੀਂ, ਪਰ ਸਹੀ ਜਾਣਕਾਰੀ ਅਤੇ ਕਾਨੂੰਨੀ ਪ੍ਰਕਿਰਿਆ ਤੋਂ ਬਿਨਾਂ ਵਿਦੇਸ਼ ਜਾਣਾ ਕਈ ਵਾਰ ਪੂਰੇ ਪਰਿਵਾਰ ਲਈ ਉਮਰ ਭਰ ਦਾ ਦੁੱਖ ਬਣ ਜਾਂਦਾ ਹੈ। ਗੁਰਪ੍ਰੀਤ ਸਿੰਘ ਵਰਗੇ ਮਾਮਲੇ ਸਮਾਜ ਅਤੇ ਸਰਕਾਰ ਦੋਵਾਂ ਲਈ ਗੰਭੀਰ ਚੇਤਾਵਨੀ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪੀੜਤ ਪਰਿਵਾਰ ਦੀ ਆਵਾਜ਼ ਸਬੰਧਤ ਮੰਤਰਾਲੇ ਤੱਕ ਪਹੁੰਚਾਈ ਗਈ ਹੈ ਅਤੇ ਨੌਜਵਾਨ ਦੀ ਸੁਰੱਖਿਅਤ ਵਾਪਸੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਨਵੀਂ ਰਣਨੀਤੀ ਤਿਆਰ: ਡੀਆਈਜੀ ਹਰਮਨਬੀਰ ਸਿੰਘ ਗਿੱਲ

 

Add Zee News as a Preferred Source
TAGS:
Punjab News