SOCIAL MEDIA

Newsletter

PARTNER SITES
भाषा चुनें राज्य चुनें

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਮਤਾ ਪਾਸ

Kartarpur Sahib Corridor News: ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਸਮੁੱਚੀ ਸਿੱਖ ਸੰਗਤ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਵਿੱਚ ਵਿਸ਼ਵਾਸ ਰੱਖਣ ਵਾਲੀ ਸਮੁੱਚੀ ਮਨੁੱਖਤਾ ਲਈ ਅਗਾਧ ਆਸਥਾ, ਸ਼ਰਧਾ ਅਤੇ ਅਧਿਆਤਮਿਕ ਮਹੱਤਵ ਦਾ ਕੇਂਦਰ ਹੈ।

Written By Ravinder Singh
Published: Oct 27, 2026, 07:11 PM IST | Updated: Oct 27, 2026, 07:15 PM IST
Join

Kartarpur Sahib Corridor News: ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਸਮੁੱਚੀ ਸਿੱਖ ਸੰਗਤ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਵਿੱਚ ਵਿਸ਼ਵਾਸ ਰੱਖਣ ਵਾਲੀ ਸਮੁੱਚੀ ਮਨੁੱਖਤਾ ਲਈ ਅਗਾਧ ਆਸਥਾ, ਸ਼ਰਧਾ ਅਤੇ ਅਧਿਆਤਮਿਕ ਮਹੱਤਵ ਦਾ ਕੇਂਦਰ ਹੈ। 

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਜੀਵਨ ਮਨੁੱਖਤਾ ਨੂੰ ਸਰਬਸਾਂਝੀਵਾਲਤਾ, ਬਰਾਬਰੀ, ਸੇਵਾ, ਦਇਆ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦੇਣ ਲਈ ਸਮਰਪਿਤ ਕੀਤਾ। ਸ੍ਰੀ ਕਰਤਾਰਪੁਰ ਸਾਹਿਬ ਉਹ ਪਵਿੱਤਰ ਅਸਥਾਨ ਹੈ, ਜਿੱਥੇ ਗੁਰੂ ਸਾਹਿਬ ਨੇ ਆਪਣੇ ਜੀਵਨ ਦੇ ਅਹਿਮ ਵਰ੍ਹੇ ਬਿਤਾਏ ਅਤੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤਾਂ ਰਾਹੀਂ ਸਮੁੱਚੀ ਮਨੁੱਖਤਾ ਨੂੰ ਜੀਵਨ ਜਿਊਣ ਦੀ ਸੇਧ ਦਿੱਤੀ।

ਇਹ ਸਦਨ ਮਹਿਸੂਸ ਕਰਦਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿਰਫ਼ ਦੋ ਦੇਸ਼ਾਂ ਨੂੰ ਜੋੜਨ ਵਾਲਾ ਰਸਤਾ ਨਹੀਂ, ਸਗੋਂ ਇਹ ਸਿੱਖ ਸੰਗਤ ਦੀ ਆਸਥਾ, ਗੁਰੂ ਸਾਹਿਬ ਨਾਲ ਅਟੁੱਟ ਸਾਂਝ ਅਤੇ 1947 ਦੀ ਵੰਡ ਦੌਰਾਨ ਵਿਛੜੇ ਗੁਰਧਾਮਾਂ ਨਾਲ ਜੁੜੀਆਂ ਭਾਵਨਾਵਾਂ ਦਾ ਪ੍ਰਤੀਕ ਹੈ। ਦੇਸ਼ਾਂ ਦੀ ਵੰਡ ਨੇ ਪੰਜਾਬ ਦੀ ਧਰਤੀ, ਇੱਥੋਂ ਦੇ ਲੋਕਾਂ ਅਤੇ ਧਾਰਮਿਕ ਵਿਰਸੇ ਨੂੰ ਡੂੰਘੇ ਜ਼ਖਮ ਦਿੱਤੇ। ਸਰਹੱਦ ਦੇ ਦੂਜੇ ਪਾਸੇ ਰਹਿ ਗਏ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਤਾਂਘ ਅੱਜ ਵੀ ਲੱਖਾਂ ਸ਼ਰਧਾਲੂਆਂ ਦੇ ਹਿਰਦਿਆਂ ਵਿੱਚ ਵਸੀ ਹੋਈ ਹੈ।

ਇਹ ਸਦਨ ਇਸ ਗੱਲ ਨੂੰ ਵੀ ਮਹੱਤਵਪੂਰਨ ਮੰਨਦਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਲਾਂਘੇ ਦੀ ਸਹੂਲਤ ਨੇ ਭਾਰਤ ਅਤੇ ਪਾਕਿਸਤਾਨ ਸਮੇਤ ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਅਤੇ ਹੋਰ ਸ਼ਰਧਾਲੂਆਂ ਨੂੰ ਗੁਰੂ ਸਾਹਿਬ ਦੀ ਪਵਿੱਤਰ ਧਰਤੀ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕੀਤਾ। ਪਰੰਤੂ ਲਾਘੇ ਦੀ ਆਵਾਜਾਈ ਵਿੱਚ ਰੁਕਾਵਟਾਂ ਕਾਰਨ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਅਤੇ ਗੁਰਧਾਮ ਦੇ ਦਰਸ਼ਨਾਂ ਦੀ ਤਾਂਘ ਪ੍ਰਭਾਵਿਤ ਹੁੰਦੀ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਕਿਸੇ ਇੱਕ ਧਰਮ, ਕੌਮ ਜਾਂ ਦੇਸ਼ ਤੱਕ ਸੀਮਤ ਨਹੀਂ ਹੈ। ਉਨ੍ਹਾਂ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਆਪਸੀ ਪਿਆਰ, ਸਾਂਝ, ਸਹਿਣਸ਼ੀਲਤਾ ਅਤੇ ਸ਼ਾਂਤੀ ਦਾ ਮਾਰਗ ਦਿਖਾਉਂਦੀ ਹੈ। ਇਸ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਘਾ ਖੁੱਲ੍ਹਾ ਰਹਿਣਾ ਧਾਰਮਿਕ ਆਜ਼ਾਦੀ, ਮਨੁੱਖੀ ਸਾਂਝ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਦੇ ਸਤਿਕਾਰ ਨਾਲ ਜੁੜਿਆ ਹੋਇਆ ਮਾਮਲਾ ਹੈ।

ਇਸ ਲਈ ਇਹ ਸਦਨ ਭਾਰਤ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਾ ਹੈ ਕਿ:
1. ਸ੍ਰੀ ਕਰਤਾਰਪੁਰ ਸਾਹਿਬ ਦੇ ਲਾਘੇ ਨੂੰ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਨਿਯਮਤ ਤੌਰ 'ਤੇ ਖੁੱਲ੍ਹਾ ਰੱਖਣ ਅਤੇ ਜਿੱਥੇ ਲੋੜ ਹੋਵੇ, ਇਸ ਨੂੰ ਮੁੜ ਚਾਲੂ ਕਰਨ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ।
2. ਪਾਕਿਸਤਾਨ ਸਰਕਾਰ ਨਾਲ ਕੂਟਨੀਤਕ ਪੱਧਰ 'ਤੇ ਗੱਲਬਾਤ ਕਰਕੇ ਲਾਂਘੇ ਰਾਹੀਂ ਸ਼ਰਧਾਲੂਆਂ ਦੀ ਸੁਰੱਖਿਅਤ, ਸੁਖਾਲੀ ਅਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਈ ਜਾਵੇ।
3. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਲਾਗੂ ਪ੍ਰਕਿਰਿਆਵਾਂ ਨੂੰ ਸ਼ਰਧਾਲੂਆਂ ਦੀ ਸਹੂਲਤ ਅਨੁਸਾਰ ਸਰਲ ਬਣਾਉਣ ਅਤੇ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਦਰਸ਼ਨਾ ਦਾ ਮੌਕਾ ਦੇਣ ਲਈ ਢੁੱਕਵੇਂ ਉਪਰਾਲੇ ਕੀਤੇ ਜਾਣ।
4. ਦੁਨੀਆ ਭਰ ਵਿੱਚ ਵੱਸਦੀ ਸਿੱਖ ਸੰਗਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਵਿੱਚ ਵਿਸ਼ਵਾਸ ਰੱਖਣ ਵਾਲੇ ਹੋਰ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਵਿੱਤਰ ਲਾਘੇ ਨੂੰ ਧਾਰਮਿਕ ਆਸਥਾ, ਸ਼ਾਂਤੀ ਅਤੇ ਮਨੁੱਖੀ ਸਾਂਝ ਦੇ ਪ੍ਰਤੀਕ ਵਜੋਂ ਨਿਰੰਤਰ ਚਾਲੂ ਰੱਖਣ ਲਈ ਹਰ ਸੰਭਵ ਯਤਨ ਕੀਤਾ ਜਾਵੇ।
ਇਹ ਸਦਨ ਵਿਸ਼ਵਾਸ ਪ੍ਰਗਟ ਕਰਦਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤ ਦੀ ਆਸਥਾ ਦਾ ਸਤਿਕਾਰ ਕਰਨ ਦੇ ਨਾਲ-ਨਾਲ ਪੰਜਾਬ ਦੀ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਮਜ਼ਬੂਤ ਕਰੇਗਾ।

“ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ"
ਇਸ ਪਵਿੱਤਰ ਭਾਵਨਾ ਨੂੰ ਸਮਰਪਿਤ ਹੋ ਕੇ ਇਹ ਸਦਨ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਘੇ ਨੂੰ ਮੁੜ ਖੋਲ੍ਹਣ ਅਤੇ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਮੰਗ ਕਰਦਾ ਹੈ।"

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES