• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਤੋਂ ਨਕਦੀ ਲੈ ਕੇ ਫਰਾਰ ਹੋਏ ਲੁਟੇਰੇ

ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਤੋਂ ਨਕਦੀ ਲੈ ਕੇ ਫਰਾਰ ਹੋਏ ਲੁਟੇਰੇ

Amritsar Petrol Pump Robbery: ਤਰਨ ਤਾਰਨ ਰੋਡ ’ਤੇ ਬਾਈਕ ਸਵਾਰ ਲੁਟੇਰਿਆਂ ਨੇ ਇੱਕ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ।

Written ByRavinder Singh
Published: Oct 14, 2026, 06:05 PM IST|Updated: Oct 14, 2026, 06:08 PM IST
joinshare
ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਤੋਂ ਨਕਦੀ ਲੈ ਕੇ ਫਰਾਰ ਹੋਏ ਲੁਟੇਰੇ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

2

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

3

ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

4

ਫਰੀਦਕੋਟ ਵਿੱਚ ਗੜ੍ਹੇਮਾਰੀ ਤੇ ਹਨੇਰੀ ਕਾਰਨ ਝੋਨੇ ਦਾ ਭਾਰੀ ਨੁਕਸਾਨ

5

ਅਮਰਜੀਤ ਚਾਵਲਾ ਮਾਮਲੇ 'ਚ SIT ਦਾ ਵੱਡਾ ਐਕਸ਼ਨ; 2 ਸੀਨੀਅਰ ਅਕਾਲੀ ਆਗੂਆਂ ਨੂੰ ਸੰਮਨ ਜਾਰੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Amritsar Petrol Pump Robbery: ਅੰਮ੍ਰਿਤਸਰ ਵਿੱਚ ਲੁਟੇਰਿਆਂ ਦੇ ਹੌਸਲੇ ਬੁਲੰਦ ਹਨ। ਤਰਨ ਤਾਰਨ ਰੋਡ ’ਤੇ ਬਾਈਕ ਸਵਾਰ ਲੁਟੇਰਿਆਂ ਨੇ ਇੱਕ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ। ਮੁਲਾਜ਼ਮਾਂ ਨੂੰ ਪਿਸਤੌਲ ਦੀ ਨੋਕ ’ਤੇ ਡਰਾ ਕੇ ਨਕਦੀ ਲੁੱਟ ਲਈ ਗਈ। 

ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਦਹਿਸ਼ਤ ਫੈਲਾਉਣ ਲਈ ਪਹਿਲਾਂ ਫਾਇਰ ਕੀਤਾ, ਜਿਸ ਤੋਂ ਬਾਅਦ ਪੰਪ ’ਤੇ ਹਫੜਾ-ਦਫੜੀ ਮਚ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬਾਈਕ ’ਤੇ ਸਵਾਰ ਹੋ ਕੇ ਫਰਾਰ ਹੋ ਗਏ। ਲੁੱਟ ਦੀ ਪੂਰੀ ਵਾਰਦਾਤ ਪੈਟਰੋਲ ਪੰਪ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਤੇ ਫੁਟੇਜ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਰ ਬਾਈਕ ’ਤੇ ਸਵਾਰ ਹੋ ਕੇ ਆਏ ਲੁਟੇਰਿਆਂ ਨੇ ਅੰਮ੍ਰਿਤਸਰ ਦੇ ਇੱਕ ਪੈਟਰੋਲ ਪੰਪ ’ਤੇ ਪੁੱਜਦਿਆਂ ਹੀ ਦਹਿਸ਼ਤ ਫੈਲਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਇਲਾਕੇ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਲਈ ਪਿਸਤੌਲ ਨਾਲ ਇੱਕ ਫਾਇਰ ਵੀ ਕੀਤਾ। 

ਗੋਲੀ ਦੀ ਆਵਾਜ਼ ਸੁਣਦਿਆਂ ਹੀ ਪੈਟਰੋਲ ਪੰਪ ’ਤੇ ਮੌਜੂਦ ਕਰਮੀਆਂ ਵਿੱਚ ਘਬਰਾਹਟ ਫੈਲ ਗਈ ਅਤੇ ਉੱਥੇ ਹਫੜਾ-ਦਫੜੀ ਮਚ ਗਈ। ਇਸ ਦੌਰਾਨ ਲੁਟੇਰਿਆਂ ਨੇ ਮੌਕੇ ਦਾ ਫਾਇਦਾ ਉਠਾਉਂਦਿਆਂ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੂੰ ਪਿਸਤੌਲ ਡਰਾਵਾ ਦੇ ਕੇ ਨਕਦੀ ਲੁੱਟ ਕੇ ਮੋਟਰਸਾਈਕਲ ’ਤੇ ਫਰਾਰ ਹੋ ਗਏ।

 ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੁੱਟ ਦੀ ਇਹ ਪੂਰੀ ਵਾਰਦਾਤ ਪੰਪ ’ਤੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਫੁਟੇਜ ਵਿੱਚ ਲੁਟੇਰਿਆਂ ਦੀਆਂ ਹਰਕਤਾਂ ਤੇ ਵਾਰਦਾਤ ਤੋਂ ਬਾਅਦ ਫਰਾਰ ਹੋਣ ਦੇ ਰਸਤੇ ਸਬੰਧੀ ਅਹਿਮ ਸੁਰਾਗ ਮਿਲਣ ਦੀ ਉਮੀਦ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ’ਤੇ ਪੁੱਜੀ ਤੇ ਸਥਿਤੀ ਦਾ ਜਾਇਜ਼ਾ ਲਿਆ। 

ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਆਸ-ਪਾਸ ਦੇ ਇਲਾਕਿਆਂ ਤੇ ਰਸਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਵੱਲੋਂ ਲੁਟੇਰਿਆਂ ਨੂੰ ਕਾਬੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉੱਧਰ ਪੈਟਰੋਲ ਪੰਪ ਦੇ ਮਾਲਕ ਨੇ ਪੁਲਿਸ ਪ੍ਰਸ਼ਾਸਨ ਤੋਂ ਲੁਟੇਰਿਆਂ ਨੂੰ ਜਲਦ ਕਾਬੂ ਕਰਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।

Add Zee News as a Preferred Source
TAGS:
Amritsar News
Punjab Crime News
Zee punjabi News