• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਰੂਪ ਕੌਰ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ ਧਮਕੀਆਂ ਮਿਲਣ ਦਾ ਕੀਤਾ ਜ਼ਿਕਰ

ਰੂਪ ਕੌਰ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ ਧਮਕੀਆਂ ਮਿਲਣ ਦਾ ਕੀਤਾ ਜ਼ਿਕਰ

Roop Kaur Sandhu News: ਅਕਾਲੀ ਦਲ ਵੱਲੋਂ ਬਰਖਾਸਤ ਮਹਿਲਾ ਆਗੂ ਰੂਪ ਕੌਰ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਉਤੇ ਇਨਕਾਰ ਕਰ ਦਿੱਤਾ ਹੈ।

Written ByRavinder Singh
Published: Oct 09, 2026, 11:26 AM IST|Updated: Oct 09, 2026, 01:20 PM IST
joinshare
ਰੂਪ ਕੌਰ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ ਧਮਕੀਆਂ ਮਿਲਣ ਦਾ ਕੀਤਾ ਜ਼ਿਕਰ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Roop Kaur Sandhu News: ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਖਾਸਤ ਮਹਿਲਾ ਆਗੂ ਰੂਪ ਕੌਰ ਸੰਧੂ  ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਉਤੇ ਪਹਿਲਾਂ ਧਮਕੀਆਂ ਮਿਲਣ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁਕ ਪੇਜ ਉਤੇ ਲਾਈਵ ਹੋ ਕੇ ਦੱਸਿਆ ਕਿ ਮੈਨੂੰ ਬਹੁਤ ਧਮਕੀਆਂ ਮਿਲ ਰਹੀਆਂ ਹਨ ਤੇ ਜਿਹੜੀਆਂ ਬੀਬੀਆਂ ਨੂੰ ਮੈਂ ਅਕਾਲ ਤਖਤ ਸਾਹਿਬ ਪੇਸ਼ ਕਰਵਾਉਣਾ ਸੀ ਉਨ੍ਹਾਂ ਨੂੰ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੀ ਇੱਛਾ ਰੱਖਣ ਵਾਲੀਆਂ ਪੀੜਤ ਔਰਤਾਂ ਨੂੰ ਕਥਿਤ ਤੌਰ ’ਤੇ ਧਮਕੀਆਂ ਮਿਲ ਰਹੀਆਂ ਹਨ। ਇਹ ਦਾਅਵਾ ਸਾਬਕਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ ਨੇ ਅੱਜ ਜਾਰੀ ਕੀਤੀ ਇੱਕ ਵੀਡੀਓ ਰਾਹੀਂ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਟਾਸਕ ਫੋਰਸ ਨੂੰ ਅਪੀਲ ਕੀਤੀ ਹੈ ਕਿ ਪੀੜਤ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਤਾਂ ਜੋ ਉਹ ਬਿਨਾਂ ਕਿਸੇ ਡਰ ਦੇ ਆਪਣਾ ਪੱਖ ਪੇਸ਼ ਕਰ ਸਕਣ।

ਬੀਬੀ ਰੂਪ ਕੌਰ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਪੀੜਤ ਔਰਤਾਂ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਣਗੇ। ਹਾਲਾਂਕਿ, ਉਨ੍ਹਾਂ ਦੇ ਦਾਅਵੇ ਅਨੁਸਾਰ, ਬਾਅਦ ਵਿੱਚ ਉਨ੍ਹਾਂ ’ਤੇ ਉੱਥੇ ਨਾ ਜਾਣ ਲਈ ਦਬਾਅ ਪਾਇਆ ਗਿਆ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਸ਼ਾਮਲ ਔਰਤਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਉਹ ਆਪਣੀਆਂ ਸ਼ਿਕਾਇਤਾਂ ਅਤੇ ਸਬੂਤ ਸਬੰਧਤ ਧਾਰਮਿਕ ਅਧਿਕਾਰੀਆਂ ਸਾਹਮਣੇ ਰੱਖ ਸਕਣ।

ਜਥੇਦਾਰ ਸਾਹਿਬ ਨੂੰ ਮਿਲ ਕੇ ਸਬੂਤ ਪੇਸ਼ ਕਰਨਾ ਚਾਹੁੰਦੀਆਂ ਹਨ ਔਰਤਾਂ
ਰੂਪ ਕੌਰ ਸੰਧੂ ਮੁਤਾਬਕ, ਪੀੜਤ ਔਰਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਿੱਜੀ ਤੌਰ ’ਤੇ ਮਿਲਣਾ ਚਾਹੁੰਦੀਆਂ ਹਨ। ਉਹ ਇਸ ਮਾਮਲੇ ਨਾਲ ਸਬੰਧਤ ਸਾਰੇ ਸਬੂਤ ਪੇਸ਼ ਕਰਨ ਦੇ ਨਾਲ-ਨਾਲ ਸੰਗਤ ਦੇ ਸਾਹਮਣੇ ਵੀ ਆਪਣਾ ਪੱਖ ਰੱਖਣਾ ਚਾਹੁੰਦੀਆਂ ਹਨ।
ਸੰਧੂ ਨੇ ਕਿਹਾ ਕਿ ਪੀੜਤਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਕਿ ਜੇਕਰ ਔਰਤਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਨਹੀਂ ਕਰਵਾਇਆ ਗਿਆ, ਤਾਂ ਉਹ ਮਾਮਲੇ ਨਾਲ ਸਬੰਧਤ ਸਬੂਤ ਅਤੇ ਆਪਣਾ ਪੱਖ ਸੋਸ਼ਲ ਮੀਡੀਆ ਰਾਹੀਂ ਜਨਤਕ ਕਰਨਗੇ।

20 ਸਤੰਬਰ ਨੂੰ ਪੰਜ ਸਿੰਘ ਸਾਹਿਬਾਨ ਨੇ ਸੁਣਾਇਆ ਸੀ ਫ਼ੈਸਲਾ
ਇਹ ਮਾਮਲਾ ਸਿੱਖ ਧਾਰਮਿਕ ਮਰਿਆਦਾ ਅਤੇ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਇਸ ਸਬੰਧੀ 20 ਸਤੰਬਰ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਸਖ਼ਤ ਫ਼ੈਸਲਾ ਸੁਣਾਇਆ ਗਿਆ ਸੀ। ਉਪਲਬਧ ਜਾਣਕਾਰੀ ਅਨੁਸਾਰ, ਅਮਰਜੀਤ ਸਿੰਘ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ਵਿੱਚੋਂ ਛੇਕਣ ਦਾ ਐਲਾਨ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਸਿੱਖ ਸੰਗਤ ਨੂੰ ਦੋਵਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਨਾ ਰੱਖਣ ਦੇ ਨਿਰਦੇਸ਼ ਦਿੱਤੇ ਗਏ ਸਨ। ਦੋਵਾਂ ’ਤੇ ਕਿਸੇ ਵੀ ਸਿੱਖ ਸੰਸਥਾ, ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਧਾਰਮਿਕ ਮੰਚ ਵਿੱਚ ਸੇਵਾ ਕਰਨ ਅਤੇ ਅਹੁਦਾ ਸੰਭਾਲਣ ’ਤੇ ਉਮਰ ਭਰ ਲਈ ਪਾਬੰਦੀ ਲਗਾਉਣ ਦਾ ਫ਼ੈਸਲਾ ਵੀ ਸੁਣਾਇਆ ਗਿਆ ਸੀ।

ਹੁਣ ਰੂਪ ਕੌਰ ਸੰਧੂ ਵੱਲੋਂ ਪੀੜਤ ਔਰਤਾਂ ਨੂੰ ਕਥਿਤ ਤੌਰ ’ਤੇ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕੇ ਜਾਣ ਤੋਂ ਬਾਅਦ, ਉਨ੍ਹਾਂ ਦੀ ਸੁਰੱਖਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਬੂਤ ਦੇਣ ਦੀ ਮੰਗ ਚਰਚਾ ਵਿੱਚ ਹੈ। ਇਸ ਮਗਰੋਂ ਰੂਪ ਕੌਰ ਸੰਧੂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਚੁੱਕੇ ਹਨ ਤੇ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਨਾਲ ਸਬੂਤ ਲੈ ਕੇ ਆਏ ਹਨ।

Add Zee News as a Preferred Source
TAGS:
Roop Kaur
Zee punjabi News
Punjabi News