• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸਾਈਕਲ ’ਤੇ 11,500 ਕਿਲੋਮੀਟਰ ਦੀ ਭਾਰਤ ਦਰਸ਼ਨ ਯਾਤਰਾ ’ਤੇ ਨਿਕਲੇ ਰੌਸ਼ਨ ਮੁੰਸ਼ੀ ਦਾ ਮੁੱਲਾਂਪੁਰ ਦਾਖਾ ਪੁੱਜਣ ’ਤੇ ਸਨਮਾਨ

ਸਾਈਕਲ ’ਤੇ 11,500 ਕਿਲੋਮੀਟਰ ਦੀ ਭਾਰਤ ਦਰਸ਼ਨ ਯਾਤਰਾ ’ਤੇ ਨਿਕਲੇ ਰੌਸ਼ਨ ਮੁੰਸ਼ੀ ਦਾ ਮੁੱਲਾਂਪੁਰ ਦਾਖਾ ਪੁੱਜਣ ’ਤੇ ਸਨਮਾਨ

Ludhiana News: ਗਾਂਧੀ ਜਯੰਤੀ ਮੌਕੇ 2 ਅਕਤੂਬਰ 2026 ਨੂੰ ਪੱਛਮੀ ਬੰਗਾਲ ਦੇ ਰਹਿਣ ਵਾਲੇ ਰੌਸ਼ਨ ਮੁੰਸ਼ੀ ਵੱਲੋਂ ਦਿੱਲੀ ਤੋਂ ਸ਼ੁਰੂ ਕੀਤੀ ਗਈ ‘ਭਾਰਤ ਦਰਸ਼ਨ ਯਾਤਰਾ’ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੁੰਦੀ ਹੋਈ ਲੁਧਿਆਣਾ ਜ਼ਿਲ੍ਹੇ ਦੇ ਮੁੱਲਾਂਪੁਰ ਦਾਖਾ ਵਿੱਚ ਪਹੁੰਚੀ।

Written ByRavinder Singh
Published: Oct 26, 2026, 11:47 AM IST|Updated: Oct 26, 2026, 11:50 AM IST
joinshare
ਸਾਈਕਲ ’ਤੇ 11,500 ਕਿਲੋਮੀਟਰ ਦੀ ਭਾਰਤ ਦਰਸ਼ਨ ਯਾਤਰਾ ’ਤੇ ਨਿਕਲੇ ਰੌਸ਼ਨ ਮੁੰਸ਼ੀ ਦਾ ਮੁੱਲਾਂਪੁਰ ਦਾਖਾ ਪੁੱਜਣ ’ਤੇ ਸਨਮਾਨ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ; ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ; ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

2

ਸਾਈਕਲ ’ਤੇ 11,500 ਕਿਲੋਮੀਟਰ ਦੀ ਭਾਰਤ ਦਰਸ਼ਨ ਯਾਤਰਾ ’ਤੇ ਨਿਕਲੇ ਰੌਸ਼ਨ ਮੁੰਸ਼ੀ ਦਾ ਮੁੱਲਾਂਪੁਰ ਦਾਖਾ ਪੁੱਜਣ ’ਤੇ ਸਨਮਾਨ

3

ਮੋਗਾ ਵਿੱਚ ਕਾਲੀ ਸਕਾਰਪੀਓ 'ਚ ਆਏ ਹਮਲਾਵਰਾਂ ਨੇ ਚਲਾਈ ਗੋਲੀਆਂ, 2 ਚਚੇਰੇ ਭਰਾਵਾਂ ਦੀ ਮੌਤ

4

ਪੰਜਾਬ ਦੇ ਮੈਡੀਕਲ ਸਟੋਰਾਂ 'ਤੇ ਉਪਲਬਧ ਨਹੀਂ ਹੋਵੇਗਾ Pregabalin! ਕੈਮਿਸਟਾਂ ਨੇ ਲਿਆ ਵੱਡਾ ਫੈਸਲਾ

5

ਪੰਜਾਬ-ਚੰਡੀਗੜ੍ਹ ਵਿੱਚ ਬਦਲੇਗਾ ਮੌਸਮ! 28 ਅਕਤੂਬਰ ਤੋਂ ਮੀਂਹ, 40 KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ; ਵਧੇਗੀ ਠੰਢ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ludhiana News: ਗਾਂਧੀ ਜਯੰਤੀ ਮੌਕੇ 2 ਅਕਤੂਬਰ 2026 ਨੂੰ ਪੱਛਮੀ ਬੰਗਾਲ ਦੇ ਰਹਿਣ ਵਾਲੇ ਰੌਸ਼ਨ ਮੁੰਸ਼ੀ ਵੱਲੋਂ ਦਿੱਲੀ ਤੋਂ ਸ਼ੁਰੂ ਕੀਤੀ ਗਈ ‘ਭਾਰਤ ਦਰਸ਼ਨ ਯਾਤਰਾ’ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੁੰਦੀ ਹੋਈ ਲੁਧਿਆਣਾ ਜ਼ਿਲ੍ਹੇ ਦੇ ਮੁੱਲਾਂਪੁਰ ਦਾਖਾ ਵਿੱਚ ਪਹੁੰਚੀ। 

ਇਸ ਮੌਕੇ ਉਨ੍ਹਾਂ ਦੇ ਦੇਸ਼-ਪੱਧਰੀ ਜਾਗਰੂਕਤਾ ਉਪਰਾਲੇ ਦੀ ਸ਼ਲਾਘਾ ਕਰਦਿਆਂ ਡਾ. ਪਰਮਿੰਦਰ ਕੁਮਾਰ ਪਾਠਕ, ਹੈਲਥ ਕੇਅਰ ਇਲੈਕਟ੍ਰੋਹੋਮਿਓਪੈਥਿਕ ਕਲੀਨਿਕ ਰਾਏਕੋਟ, ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਲੁਧਿਆਣਾ ਦਿਹਾਤੀ ਦੇ ਸਕੱਤਰ ਜਨਰਲ ਅਮਰਜੀਤ ਸਿੰਘ ਧੰਜਲ ਤੇ ਮਲਕੀਤ ਸਿੰਘ, ਰਾਹੁਲ ਗਰੋਵਰ ਅਤੇ ਰਵਿੰਦਰਪਾਲ ਗਰੋਵਰ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਸਨਮਾਨ ਰਾਸ਼ੀ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਰੌਸ਼ਨ ਮੁੰਸ਼ੀ ਨੇ ਦੱਸਿਆ ਕਿ ਉਹ ਆਪਣੀ ਯਾਤਰਾ ਦੇ ਪਹਿਲੇ ਪੜਾਅ ਦੌਰਾਨ ਮੱਧ ਭਾਰਤ ਅਤੇ ਦੱਖਣੀ ਭਾਰਤ ਦੇ ਵੱਖ-ਵੱਖ ਖੇਤਰਾਂ ਵਿੱਚ ਲਗਭਗ 15,000 ਕਿਲੋਮੀਟਰ ਦਾ ਸਫ਼ਰ ਤੈਅ ਕਰ ਚੁੱਕੇ ਹਨ। ਹੁਣ ਉਨ੍ਹਾਂ ਵੱਲੋਂ ਉੱਤਰੀ ਭਾਰਤ ਦੇ ਬਾਕੀ ਸੂਬਿਆਂ ਦੀ ਸਾਈਕਲ ’ਤੇ ਲਗਭਗ 11,500 ਕਿਲੋਮੀਟਰ ਦੀ ਯਾਤਰਾ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ, ਵਾਧੂ ਭੋਜਨ ਅਤੇ ਹੋਰ ਕੀਮਤੀ ਸਾਧਨਾਂ ਦੀ ਬਰਬਾਦੀ ਰੋਕਣ ਲਈ ਪ੍ਰੇਰਿਤ ਕਰਨਾ, ਨੌਜਵਾਨਾਂ ਨੂੰ ਖੇਡਾਂ ਅਤੇ ਯੋਗਾ ਨਾਲ ਜੁੜਨ ਦਾ ਸੰਦੇਸ਼ ਦੇਣਾ ਅਤੇ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਪਾਣੀ ਦੀ ਬੱਚਤ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। 

ਰੌਸ਼ਨ ਮੁੰਸ਼ੀ ਅਨੁਸਾਰ, ਇਸ ਪੜਾਅ ਦੌਰਾਨ ਉਨ੍ਹਾਂ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ ਅਤੇ ਜੰਮੂ-ਕਸ਼ਮੀਰ ਸਮੇਤ ਵੱਖ-ਵੱਖ ਖੇਤਰਾਂ ਦੀ ਯਾਤਰਾ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਯਾਤਰਾ ਦੌਰਾਨ ਉਨ੍ਹਾਂ ਦੇ ਠਹਿਰਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਇਲੈਕਟ੍ਰੋਹੋਮਿਓਪੈਥੀ ਯੂਨੀਅਨ ਵੱਲੋਂ ਕੀਤਾ ਜਾ ਰਿਹਾ ਹੈ। 

ਇਸ ਸਹਿਯੋਗ ਲਈ ਉਨ੍ਹਾਂ ਇਲੈਕਟਰੋ ਡਾਕਟਰ ਮੈਡੀਸਨ ਐਸੋਸੀਏਸ਼ਨ ਅਤੇ ਸਹਿਯੋਗ ਦੇਣ ਵਾਲੇ ਡਾਕਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਪਰਮਿੰਦਰ ਕੁਮਾਰ ਪਾਠਕ, ਅਮਰਜੀਤ ਸਿੰਘ ਧੰਜਲ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਮੌਜੂਦ ਆਗੂਆਂ ਨੇ ਰੌਸ਼ਨ ਮੁੰਸ਼ੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਰੁਝੇਵਿਆਂ ਭਰੇ ਜੀਵਨ ਵਿੱਚ ਬਹੁਤ ਸਾਰੇ ਲੋਕ ਆਪਣੀ ਸਿਹਤ, ਆਲੇ-ਦੁਆਲੇ ਦੀ ਸਫ਼ਾਈ ਅਤੇ ਵਾਤਾਵਰਨ ਦੀ ਸੰਭਾਲ ਵੱਲ ਲੋੜੀਂਦਾ ਧਿਆਨ ਨਹੀਂ ਦੇ ਪਾਉਂਦੇ। 

ਅਜਿਹੇ ਸਮੇਂ ਵਿੱਚ ਰੌਸ਼ਨ ਮੁੰਸ਼ੀ ਵੱਲੋਂ ਸਾਈਕਲ ’ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦਾ ਸਫ਼ਰ ਕਰਦਿਆਂ ਲੋਕਾਂ ਨੂੰ ਸਿਹਤਮੰਦ ਜੀਵਨ, ਪਾਣੀ ਦੀ ਬੱਚਤ ਅਤੇ ਵਾਤਾਵਰਨ ਦੀ ਰੱਖਿਆ ਦਾ ਸੰਦੇਸ਼ ਦੇਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਸਿਰਫ਼ ਸਫ਼ਰ ਤੱਕ ਸੀਮਤ ਨਹੀਂ ਹੁੰਦੀਆਂ, ਸਗੋਂ ਸਮਾਜ ਵਿੱਚ ਚੰਗੀਆਂ ਆਦਤਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਸਾਧਨ ਵੀ ਬਣਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਰੌਸ਼ਨ ਮੁੰਸ਼ੀ ਦੀ ਇਹ ਯਾਤਰਾ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰੇਗੀ ਅਤੇ ਸਿਹਤਮੰਦ ਸਮਾਜ ਤੇ ਸਾਫ਼-ਸੁਥਰੇ ਵਾਤਾਵਰਨ ਦੀ ਸਿਰਜਣਾ ਵਿੱਚ ਸਹਾਈ ਹੋਵੇਗੀ।

Add Zee News as a Preferred Source
TAGS:
Punjab News