• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸਚਿਨ ਪਾਇਲਟ ਵੱਲੋਂ ‘ਆਪ’ ਸਰਕਾਰ ਤੇ ਭਾਜਪਾ ’ਤੇ ਤਿੱਖੇ ਹਮਲੇ; ਸੰਗਰੂਰ ਦੀ ਇਨਸਾਫ਼ ਰੈਲੀ ਨੂੰ ਲੈ ਕੇ ਦਿੱਤੀ ਜਾਣਕਾਰੀ

ਸਚਿਨ ਪਾਇਲਟ ਵੱਲੋਂ ‘ਆਪ’ ਸਰਕਾਰ ਤੇ ਭਾਜਪਾ ’ਤੇ ਤਿੱਖੇ ਹਮਲੇ; ਸੰਗਰੂਰ ਦੀ ਇਨਸਾਫ਼ ਰੈਲੀ ਨੂੰ ਲੈ ਕੇ ਦਿੱਤੀ ਜਾਣਕਾਰੀ

Sachin Pilot News: ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਰੈਲੀ ਬੇਹੱਦ ਮਹੱਤਵਪੂਰਨ ਹੋਵੇਗੀ।

Written ByRavinder Singh
Published: Nov 03, 2026, 05:13 PM IST|Updated: Nov 03, 2026, 05:16 PM IST
joinshare
ਸਚਿਨ ਪਾਇਲਟ ਵੱਲੋਂ ‘ਆਪ’ ਸਰਕਾਰ ਤੇ ਭਾਜਪਾ ’ਤੇ ਤਿੱਖੇ ਹਮਲੇ; ਸੰਗਰੂਰ ਦੀ ਇਨਸਾਫ਼ ਰੈਲੀ ਨੂੰ ਲੈ ਕੇ ਦਿੱਤੀ ਜਾਣਕਾਰੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਚੋਣਾਂ ਤੋਂ ਪਹਿਲਾਂ ਰਾਮਦਾਸ ਅਠਾਵਲੇ ਦਾ ਵੱਡਾ ਬਿਆਨ, ਭਾਜਪਾ-ਅਕਾਲੀ ਗਠਜੋੜ ਦੀ ਵਕਾਲਤ

ਪੰਜਾਬ ਚੋਣਾਂ ਤੋਂ ਪਹਿਲਾਂ ਰਾਮਦਾਸ ਅਠਾਵਲੇ ਦਾ ਵੱਡਾ ਬਿਆਨ, ਭਾਜਪਾ-ਅਕਾਲੀ ਗਠਜੋੜ ਦੀ ਵਕਾਲਤ

2

ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼, 11 ਗ੍ਰਿਫ਼ਤਾਰ

3

ਡੀਸੀ ਨੇ 60 ਏਕੜ ਰਕਬੇ 'ਚ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨ ਦੀ ਕੀਤੀ ਸ਼ਲਾਘਾ

4

ਦਲਜੀਤ ਸਿੰਘ ਦੀ ਮੌਤ ਦਾ ਮਾਮਲਾ: ਹਾਈ ਕੋਰਟ ਦੇ ਹੁਕਮਾਂ ਮਗਰੋਂ ਪੀਜੀਆਈ ਵਿੱਚ ਦੁਬਾਰਾ ਹੋਵੇਗਾ ਪੋਸਟਮਾਰਟਮ

5

ਪੰਜਾਬ ਦੇ ਆਈਏਐਸ ਅਧਿਕਾਰੀਆਂ ਦਾ ਤਬਾਦਲੇ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Sachin Pilot News: ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਰੈਲੀ ਬੇਹੱਦ ਮਹੱਤਵਪੂਰਨ ਹੋਵੇਗੀ। ਰਾਹੁਲ ਗਾਂਧੀ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਵਾਲੀ ਇਸ ਰੈਲੀ ਰਾਹੀਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ 'ਆਪ' ਨੇ ਪੰਜਾਬ ਦੇ ਲੋਕਾਂ ਤੋਂ ਇੱਕ ਮੌਕਾ ਮੰਗਿਆ ਸੀ, ਪਰ ਲੋਕਾਂ ਨੂੰ ਮੌਕਾ ਦੇਣ ਦੇ ਬਦਲੇ ਧੋਖਾ ਮਿਲਿਆ ਹੈ। ਅੱਜ ਪੰਜਾਬ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਲੋਕ ਬਦਲਾਅ ਦੀ ਉਮੀਦ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਨੌਜਵਾਨ ਵਰਗ ਸਮਝ ਚੁੱਕਾ ਹੈ ਕਿ ਪੰਜਾਬ ਨੂੰ ਮੁੜ ਵਿਕਾਸ ਦੀ ਪਟੜੀ 'ਤੇ ਲਿਆਉਣ ਦਾ ਕੰਮ ਕਾਂਗਰਸ ਹੀ ਕਰ ਸਕਦੀ ਹੈ। ਸਚਿਨ ਪਾਇਲਟ ਨੇ ਆਮ ਆਦਮੀ ਪਾਰਟੀ 'ਤੇ ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਦੇਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਦਾ ਧਿਆਨ ਸਿਰਫ਼ ਆਪਣੇ ਆਗੂਆਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਤੱਕ ਸੀਮਤ ਰਿਹਾ ਹੈ। ਲੋਕਾਂ ਦੇ ਟੈਕਸਾਂ ਦਾ ਪੈਸਾ ਬਰਬਾਦ ਕੀਤਾ ਗਿਆ ਹੈ, ਜਿਸ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਦੀ ਬਣਦੀ ਹੈ।

 ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਤਲ ਦੀਆਂ ਵਾਰਦਾਤਾਂ, ਲਾਸ਼ਾਂ ਨੂੰ ਲੈ ਕੇ ਪਰਿਵਾਰਾਂ ਦਾ ਰੋਸ ਅਤੇ ਵਿਗੜਦੀ ਕਾਨੂੰਨ ਵਿਵਸਥਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ 'ਤੇ ਲੱਗ ਰਹੇ ਗੰਭੀਰ ਦੋਸ਼ਾਂ ਦਾ ਜਵਾਬ ਦੇਣ ਦੀ ਬਜਾਏ ਮਜ਼ਾਕ ਅਤੇ ਚੁਟਕਲਿਆਂ ਰਾਹੀਂ ਗੱਲ ਟਾਲੀ ਜਾ ਰਹੀ ਹੈ, ਜਦਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਇੱਥੋਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਹੱਲ ਕਰਨ ਦੀ ਲੋੜ ਹੈ।

ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਸੀਐੱਮਓ ਵਿੱਚ ਜਾਂਚ ਨੂੰ ਦੱਸਿਆ ਗੰਭੀਰ ਮਾਮਲਾ
ਸਚਿਨ ਪਾਇਲਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਜਾ ਰਹੇ ਵਿਧਾਇਕਾਂ ਨੂੰ ਪਾਰਟੀ ਵੱਲੋਂ ਬੇਕਾਰ ਮਾਲ ਕਹਿਣਾ ਆਪਣੇ ਆਪ ਵਿੱਚ ਸਵਾਲ ਖੜ੍ਹਾ ਕਰਦਾ ਹੈ। ਜੇਕਰ ਇਹ ਆਗੂ ਪੰਜ ਸਾਲ ਤੱਕ ਪਾਰਟੀ ਦਾ ਹਿੱਸਾ ਰਹੇ ਹਨ ਤਾਂ ਹੁਣ ਉਨ੍ਹਾਂ ਨੂੰ ਬੇਕਾਰ ਕਹਿਣ ਦਾ ਕੀ ਮਤਲਬ ਹੈ? ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ (ਸੀਐੱਮਓ) ਵਿੱਚ ਜਾਂਚ ਅਤੇ ਕਾਰਵਾਈ ਦੇ ਹੁਕਮ ਹੋਣਾ ਵੀ ਬੇਹੱਦ ਗੰਭੀਰ ਮਾਮਲਾ ਹੈ।

ਐੱਸਆਈਆਰ ਅਤੇ ਚੋਣ ਕਮਿਸ਼ਨ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ

ਐੱਸਆਈਆਰ ਦੇ ਮੁੱਦੇ 'ਤੇ ਰਾਹੁਲ ਗਾਂਧੀ ਨੂੰ ਸੰਸਦ ਵਿੱਚ ਬਹਿਸ ਦੀ ਚੁਣੌਤੀ ਦੇਣ ਸਬੰਧੀ ਸਵਾਲ ਦੇ ਜਵਾਬ ਵਿੱਚ ਸਚਿਨ ਪਾਇਲਟ ਨੇ ਕਿਹਾ ਕਿ ਜਦੋਂ ਸੰਸਦ ਵਿੱਚ ਚਰਚਾ ਦੀ ਮੰਗ ਕੀਤੀ ਜਾਂਦੀ ਹੈ ਤਾਂ ਸਰਕਾਰ ਹੀ ਪਿੱਛੇ ਹਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਲਗਭਗ 250 ਸੰਸਦ ਮੈਂਬਰਾਂ ਵੱਲੋਂ ਗ੍ਰਹਿ ਮੰਤਰੀ ਦੇ ਬਿਆਨ ਅਤੇ ਚਰਚਾ ਦੀ ਮੰਗ ਕੀਤੀ ਗਈ ਸੀ। 

ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਦੀ ਦਿੱਲੀ ਵਿੱਚ ਹੋਈ ਰੈਲੀ ਦਾ ਮੁੱਖ ਮਕਸਦ ਨਿਰਪੱਖ ਚੋਣ ਕਮਿਸ਼ਨ ਦੀ ਮੰਗ ਕਰਨਾ ਸੀ। ਚੋਣਾਂ ਵਿੱਚ ਜਿੱਤ-ਹਾਰ ਦਾ ਫੈਸਲਾ ਲੋਕ ਕਰਦੇ ਹਨ ਪਰ ਚੋਣ ਕਰਵਾਉਣ ਵਾਲੀ ਸੰਸਥਾ ਨਿਰਪੱਖ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵੋਟਰ ਸੂਚੀਆਂ ਵਿੱਚੋਂ ਕਰੋੜਾਂ ਲੋਕਾਂ ਦੇ ਨਾਮ ਕੱਟੇ ਜਾ ਰਹੇ ਹਨ ਅਤੇ ਇਸ ਦੇ ਬਾਵਜੂਦ ਨਿਰਪੱਖ ਚੋਣਾਂ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ ਅਤੇ ਚੋਣ ਕਮਿਸ਼ਨ ਨੂੰ ਮਿਲੀ ਕਾਨੂੰਨੀ ਸੁਰੱਖਿਆ ਬਾਰੇ ਸਵਾਲ ਉਠਾਏ।

ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਰਾਹੁਲ ਗਾਂਧੀ ਨਾਲ ਨਾ ਮਿਲਣ ਦੇ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਉਨ੍ਹਾਂ ਦੀ ਪੂਰੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਵਿਅਕਤੀ ਨੂੰ ਦਿਨ-ਦਿਹਾੜੇ ਗੋਲੀ ਮਾਰ ਦੇਣਾ ਬੇਹੱਦ ਮੰਦਭਾਗੀ ਘਟਨਾ ਹੈ। ਸਰਕਾਰ ਅਜਿਹੀਆਂ ਵਾਰਦਾਤਾਂ ਨੂੰ ਆਮ ਘਟਨਾ ਵਜੋਂ ਨਹੀਂ ਲੈ ਸਕਦੀ ਅਤੇ ਪੁਲਿਸ ਤੇ ਪ੍ਰਸ਼ਾਸਨ ਨੂੰ ਜਵਾਬਦੇਹ ਬਣਾਉਣਾ ਪਵੇਗਾ।

ਭਾਜਪਾ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ
ਭਾਜਪਾ 'ਤੇ ਹਮਲਾ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਕੇਂਦਰ ਵਿੱਚ ਲੰਮੇ ਸਮੇਂ ਤੋਂ ਸੱਤਾ ਵਿੱਚ ਹੋਣ ਦੇ ਬਾਵਜੂਦ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕੇਜ, ਵੱਡਾ ਨਿਵੇਸ਼ ਜਾਂ ਨਵੀਂ ਇੰਡਸਟਰੀ ਨਹੀਂ ਦਿੱਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਕੋਲ ਪੰਜਾਬ ਵਿੱਚ ਆਪਣੇ ਆਗੂਆਂ ਦੀ ਘਾਟ ਹੈ ਅਤੇ ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ਦੇ ਸਹਾਰੇ ਸਿਆਸੀ ਜਗ੍ਹਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ ਹੋਵੇਗਾ। 'ਆਪ' ਵਿੱਚ ਸ਼ੁਰੂ ਹੋਇਆ ਸਿਆਸੀ ਖਿਲਾਰਾ ਆਉਣ ਵਾਲੇ ਸਮੇਂ ਵਿੱਚ ਹੋਰ ਵਧੇਗਾ ਅਤੇ ਕਈ ਹੋਰ ਆਗੂ ਪਾਰਟੀ ਛੱਡ ਸਕਦੇ ਹਨ। ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਆਪਣੀ ਵੋਟ ਬਰਬਾਦ ਨਹੀਂ ਕਰਨਗੇ।

ਪੰਜਾਬ ਕਾਂਗਰਸ ਵਿੱਚ ਸਾਰੇ ਆਗੂ ਇਕਜੁੱਟ
ਪੰਜਾਬ ਕਾਂਗਰਸ ਵਿੱਚ ਧੜੇਬੰਦੀ ਅਤੇ ਮੁੱਖ ਮੰਤਰੀ ਦੇ ਚਿਹਰੇ ਸਬੰਧੀ ਸਵਾਲ 'ਤੇ ਸਚਿਨ ਪਾਇਲਟ ਨੇ ਕਿਹਾ ਕਿ ਪਾਰਟੀ ਪੰਜਾਬ ਨੂੰ ਬਚਾਉਣ ਦੇ ਮੁੱਦੇ 'ਤੇ ਇਕੱਠੇ ਹੋ ਕੇ ਚੋਣ ਲੜੇਗੀ। ਪਾਰਟੀ ਵਿੱਚ ਵਿਰੋਧੀ ਧਿਰ ਦੇ ਨੇਤਾ, ਮੌਜੂਦਾ ਅਤੇ ਸਾਬਕਾ ਪ੍ਰਧਾਨ, ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਉਪ ਮੁੱਖ ਮੰਤਰੀ ਸਮੇਤ ਤਜਰਬੇਕਾਰ ਆਗੂਆਂ ਦੀ ਵੱਡੀ ਟੀਮ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਅਜਿਹੇ ਆਗੂ ਹਨ ਜਿਨ੍ਹਾਂ ਨੂੰ ਜ਼ਮੀਨੀ ਪੱਧਰ ''ਤੇ ਕੰਮ ਕਰਨ ਦੇ ਨਾਲ-ਨਾਲ ਪ੍ਰਸ਼ਾਸਨ ਚਲਾਉਣ ਦਾ ਵੀ ਤਜਰਬਾ ਹੈ। ਪੰਜਾਬ ਦੇ ਲੋਕਾਂ ਨੂੰ ਇਸ ਦਾ ਫਾਇਦਾ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜਾ ਵੀ ਵਿਅਕਤੀ ਪੰਜਾਬ ਦੀ ਬਿਹਤਰੀ, ਧਰਮ ਨਿਰਪੱਖਤਾ ਅਤੇ ਸਮਾਜਿਕ ਬਦਲਾਅ ਲਈ ਕੰਮ ਕਰਨਾ ਚਾਹੁੰਦਾ ਹੈ, ਉਸ ਦਾ ਸਵਾਗਤ ਹੈ।
 

Add Zee News as a Preferred Source
TAGS:
Punjab News