• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਯੂਪੀਐੱਸਸੀ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਦਾ SGPC ਵੱਲੋਂ ਵਿਸ਼ੇਸ਼ ਸਨਮਾਨ

ਯੂਪੀਐੱਸਸੀ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਦਾ SGPC ਵੱਲੋਂ ਵਿਸ਼ੇਸ਼ ਸਨਮਾਨ

ਸ਼੍ਰੋਮਣੀ ਕਮੇਟੀ ਨੇ ਯੂਪੀਐਸਸੀ ਸਮੇਤ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਨੂੰ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

Written ByRaj Rani
Published: Oct 24, 2026, 02:35 PM IST|Updated: Oct 24, 2026, 02:41 PM IST
joinshare
ਯੂਪੀਐੱਸਸੀ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਦਾ SGPC ਵੱਲੋਂ ਵਿਸ਼ੇਸ਼ ਸਨਮਾਨ

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਯੂਪੀਐੱਸਸੀ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਦਾ SGPC ਵੱਲੋਂ ਵਿਸ਼ੇਸ਼ ਸਨਮਾਨ

ਯੂਪੀਐੱਸਸੀ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਦਾ SGPC ਵੱਲੋਂ ਵਿਸ਼ੇਸ਼ ਸਨਮਾਨ

2

ਤਰਨਤਾਰਨ 'ਚ AAP ਸਰਪੰਚ ਕਤਲ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ! ਕਾਤਲਾਂ ਦੀ ਨਵੀ ਤਸਵੀਰਾਂ ਜਾਰੀ

3

ਸ੍ਰੀ ਮੁਕਤਸਰ ਸਾਹਿਬ ਵਿੱਚ ਚੈੱਕਪੁਆਇੰਟ 'ਤੇ ਤੇਜ਼ ਰਫ਼ਤਾਰ ਪਿਕਅੱਪ ਨੇ ਹੈੱਡ ਕਾਂਸਟੇਬਲ ਨੂੰ ਕੁਚਲਿਆ

4

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ CBI ਦੀ ਵੱਡੀ ਕਾਰਵਾਈ, ਮਾਨਸਾ ਵਿੱਚ ਕਈ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ

5

25 ਤੋਂ 27 ਅਕਤੂਬਰ ਤੱਕ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ ਜਾਵੇਗਾ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Amritsar Mews/ਭਰਤ ਸ਼ਰਮਾ: ਯੂਪੀਐੱਸਸੀ ਸਮੇਤ ਉੱਚ ਪ੍ਰਸ਼ਾਸਕੀ ਸੇਵਾਵਾਂ ਦੀਆਂ ਮੁਕਾਬਲਾ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਿੱਖ ਨੌਜਵਾਨਾਂ ਦਾ ਰੁਝਾਨ ਵਿਦੇਸ਼ਾਂ ਵੱਲ ਵਧਿਆ ਹੈ। ਇਸ ਕਾਰਨ ਆਈਏਐੱਸ, ਆਈਪੀਐੱਸ ਅਤੇ ਹੋਰ ਉੱਚ ਪ੍ਰਸ਼ਾਸਕੀ ਸੇਵਾਵਾਂ ਵਿੱਚ ਸਿੱਖ ਅਧਿਕਾਰੀਆਂ ਦੀ ਨੁਮਾਇੰਦਗੀ ਨੂੰ ਲੈ ਕੇ ਚਿੰਤਾ ਮਹਿਸੂਸ ਕੀਤੀ ਜਾ ਰਹੀ ਸੀ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜਵਾਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਵਿੱਚ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਦੋ ਸਾਲ ਪਹਿਲਾਂ ਨਿਸ਼ਚੈ ਅਕੈਡਮੀ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਤੋਂ ਇਲਾਵਾ ਹੋਰਨਾਂ ਅਕੈਡਮੀਆਂ ਵਿੱਚ ਤਿਆਰੀ ਕਰਕੇ ਸਫ਼ਲ ਹੋਣ ਵਾਲੇ ਸਿੱਖ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਨਿਸ਼ਚੈ ਅਕੈਡਮੀ ਦੇ ਵਿਦਿਆਰਥੀ ਵੀ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਕੇ ਵੱਖ-ਵੱਖ ਉੱਚ ਅਹੁਦਿਆਂ ’ਤੇ ਪਹੁੰਚਣਗੇ।

ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ 25 ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੰਗੀ ਕਾਰਨ ਕਿਸੇ ਵੀ ਹੋਣਹਾਰ ਵਿਦਿਆਰਥੀ ਨੂੰ ਆਪਣੇ ਸੁਪਨੇ ਨਹੀਂ ਛੱਡਣੇ ਚਾਹੀਦੇ। ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਤਿਆਰ ਹੈ।

ਇਸ ਮੌਕੇ ਸਨਮਾਨਿਤ ਵਿਦਿਆਰਥੀਆਂ ਨੇ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਆਪਣੇ ਮਾਪਿਆਂ ਤੇ ਸਿੱਖ ਸੰਸਥਾਵਾਂ ਦਾ ਨਾਂ ਰੌਸ਼ਨ ਕਰਨਗੇ। ਇਸ ਉਪਰਾਲੇ ਦਾ ਮੁੱਖ ਉਦੇਸ਼ ਸਿੱਖ ਨੌਜਵਾਨਾਂ ਨੂੰ ਉੱਚ ਪ੍ਰਸ਼ਾਸਕੀ ਸੇਵਾਵਾਂ ਵਿੱਚ ਜਾਣ ਲਈ ਉਤਸ਼ਾਹਿਤ ਕਰਨਾ ਹੈ।

 

Add Zee News as a Preferred Source
TAGS:
Punjab News