• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਪੰਜਾ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਤੇ ਸ਼ਰਧਾਂਜਲੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਪੰਜਾ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਤੇ ਸ਼ਰਧਾਂਜਲੀ

Panja Sahib Martyrs: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾ ਸਾਹਿਬ ਦੇ ਸਾਕੇ ਅਤੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਮੁੱਚੇ ਖਾਲਸਾ ਪੰਥ ਵੱਲੋਂ ਨਮਸਕਾਰ ਅਤੇ ਸ਼ਰਧਾਂਜਲੀ ਭੇਂਟ ਕੀਤੀ ਹੈ।

Written ByRavinder Singh
Published: Oct 30, 2026, 11:23 AM IST|Updated: Oct 30, 2026, 11:26 AM IST
joinshare
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਪੰਜਾ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਤੇ ਸ਼ਰਧਾਂਜਲੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀ ਮਿਲੀ ਧਮਕੀ; ਟ੍ਰੇਨ ਸਫਰ ਨਾ ਕਰਨ ਦੀ ਦਿੱਤੀ ਚਿਤਾਵਨੀ

ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀ ਮਿਲੀ ਧਮਕੀ; ਟ੍ਰੇਨ ਸਫਰ ਨਾ ਕਰਨ ਦੀ ਦਿੱਤੀ ਚਿਤਾਵਨੀ

2

ਪੰਜਾਬ ਦੇ ਕਾਰੋਬਾਰੀ ਤੋਂ 5 ਕਰੋੜ ਦੀ ਫਿਰੌਤੀ ਮੰਗੀ; ਗੈਂਗਸਟਰ ਰੋਹਿਤ ਗੋਦਾਰਾ ਦੇ ਨਾਂ ਉਤੇ ਮਿਲੀ ਧਮਕੀ

3

ਧੱਕੇ ਨਾਲ ਅੰਤਿਮ ਸਸਕਾਰ ਕਰਨ ਉਤੇ ਮ੍ਰਿਤਕ ਦਲਜੀਤ ਸਿੰਘ ਦੇ ਪਰਿਵਾਰ ਨੇ ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ

4

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਪੰਜਾ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਤੇ ਸ਼ਰਧਾਂਜਲੀ

5

ਕਿਸਾਨਾਂ ਦੇ ਖਾਤਿਆਂ ਵਿੱਚ ਅੱਜ ਆਉਣਗੇ 19,000 ਕਰੋੜ ਰੁਪਏ; ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਜਾਰੀ ਹੋਵੇਗੀ ਕਿਸ਼ਤ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Panja Sahib Martyrs: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾ ਸਾਹਿਬ ਦੇ ਸਾਕੇ ਅਤੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਮੁੱਚੇ ਖਾਲਸਾ ਪੰਥ ਵੱਲੋਂ ਨਮਸਕਾਰ ਅਤੇ ਸ਼ਰਧਾਂਜਲੀ ਭੇਂਟ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਠੀਕ 100 ਸਾਲ ਪਹਿਲਾਂ ਇਨ੍ਹਾਂ ਮਹਾਨ ਸ਼ਹੀਦਾਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਸਿੱਖ ਪੰਥ ਦਾ ਸੁਨਹਿਰੀ ਇਤਿਹਾਸ ਸਿਰਜਿਆ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। 

ਐਡਵੋਕੇਟ ਧਾਮੀ ਨੇ ਆਖਿਆ ਕਿ ਸ਼ਹੀਦੀ ਦਾ ਇਹ ਮਾਰਗ ਹਰ ਇੱਕ ਦੇ ਹਿੱਸੇ ਨਹੀਂ ਆਉਂਦਾ, ਸਗੋਂ ਇਹ ਕੇਵਲ ਗੁਰੂ ਦੀ ਸੇਵਾ, ਸਿਮਰਨ ਅਤੇ ਨੇਕ ਕਰਮਾਂ ਵਾਲੇ ਭਾਗਾਂ ਵਾਲਿਆਂ ਨੂੰ ਹੀ ਮਿਲਦਾ ਹੈ। ਗੁਰੂ ਸਾਹਿਬ ਨੇ ਸਿੱਖਾਂ ਦੇ ਅੰਦਰ ਇੱਕ ਅਜਿਹਾ ਅਨੋਖਾ ਜਜ਼ਬਾ ਭਰਿਆ ਸੀ ਕਿ ਮੌਤ ਨੂੰ ਅੰਮ੍ਰਿਤ ਦੇ ਰੂਪ ਵਿੱਚ ਬਦਲ ਦਿੱਤਾ ਜਾਵੇ। ਇਨਸਾਨ ਲਈ ਮੌਤ ਦਾ ਭੈਅ ਸਭ ਤੋਂ ਵੱਡਾ ਡਰ ਹੁੰਦਾ ਹੈ, ਪਰ ਸਤਿਗੁਰੂ ਜੀ ਨੇ ਸਿੱਖਾਂ ਨੂੰ ਮੌਤ ਦੇ ਇਸ ਭੈਅ ਤੋਂ ਪੂਰੀ ਤਰ੍ਹਾਂ ਮੁਕਤ ਕਰਕੇ ਗੁਰੂ ਸ਼ਬਦ ਨਾਲ ਜੋੜਿਆ। ਇਸ ਮੌਕੇ ਗੁਰਬਾਣੀ ਦੀ ਪੰਕਤੀ "ਸੂਰਾ ਸੋ ਪਹਿਚਾਨੀਐ ਜੋ ਲੜੈ ਦੀਨ ਕੇ ਹੇਤ, ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤ" ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਮਰਜੀਵੜਿਆਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਕੌਮ ਦੀ ਆਨ-ਸ਼ਾਨ ਲਈ ਕੰਮ ਕੀਤਾ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਾਮਨਾ ਕੀਤੀ ਕਿ ਗੁਰੂ ਸਾਹਿਬ ਸਭ ਉੱਤੇ ਆਪਣੀ ਮਿਹਰ ਅਤੇ ਬਖਸ਼ਿਸ਼ ਬਣਾਈ ਰੱਖਣ। ਸਮੁੱਚਾ ਨਾਨਕ ਨਾਮ ਲੇਵਾ ਜਗਤ ਜਦੋਂ ਵੀ ਅਰਦਾਸ ਕਰਦਾ ਹੈ, ਤਾਂ ਗੁਰੂ ਸਾਹਿਬ ਉਨ੍ਹਾਂ ਮਹਾਨ ਵਿਦਵਾਨਾਂ ਅਤੇ ਸ਼ਹੀਦਾਂ ਦੀ ਘਾਲਣਾ ਨੂੰ ਸਵੀਕਾਰ ਕਰਦੇ ਹਨ। ਉਨ੍ਹਾਂ "ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ" ਦੀ ਅਰਦਾਸ ਨਾਲ ਸਾਰਿਆਂ ਨੂੰ ਸੁਖ-ਸ਼ਾਂਤੀ ਅਤੇ ਚੜ੍ਹਦੀ ਕਲਾ ਦੀ ਦਾਤ ਪ੍ਰਦਾਨ ਕਰਨ ਦੀ ਕਾਮਨਾ ਕੀਤੀ।

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਮਾਮਲੇ ''ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਸਬੰਧੀ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਅਹਿਮ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਿੱਖ ਕੌਮ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਪੁਰਾਣੇ ਟਰੱਸਟ ਨੂੰ ਮੁੜ ਬਹਾਲ ਕਰਦਿਆਂ ਸਾਲ ਦੇ ਵਿੱਚ-ਵਿੱਚ ਨਵੀਆਂ ਚੋਣਾਂ ਕਰਵਾਉਣ ਦੇ ਦਿੱਤੇ ਗਏ ਹੁਕਮਾਂ ਨਾਲ ਸਿੱਖਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ।

 ਐਡਵੋਕੇਟ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਉੱਥੇ ਪ੍ਰਧਾਨ ਅਤੇ ਕਮੇਟੀ ਦੀਆਂ ਨਵੀਆਂ ਨਾਮਜ਼ਦਗੀਆਂ ਕੀਤੀਆਂ ਜਾ ਰਹੀਆਂ ਸਨ। ਜਦੋਂ ਇਸ ਸਬੰਧੀ ਤਰਮੀਮਾਂ ਸ਼ੁਰੂ ਕੀਤੀਆਂ ਗਈਆਂ ਸਨ, ਤਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਵੀ ਹਜ਼ੂਰ ਸਾਹਿਬ ਗਿਆ ਸੀ। ਸਰਕਾਰ ਵੱਲੋਂ ਇਸ ਨੂੰ ਇੱਕ ਵੱਖਰੀ ਰੂਪ-ਰੇਖਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਨਵੇਂ ਬਣ ਰਹੇ ਢਾਂਚੇ ਵਿੱਚ 12 ਨਾਮਜ਼ਦਗੀਆਂ ਅਤੇ ਸਿਰਫ਼ 3 ਸਰੀਰਕ ਚੋਣਾਂ ਹੋਣ ਕਾਰਨ ਸਿੱਖਾਂ ਨੂੰ ਗੰਭੀਰ ਖ਼ਦਸ਼ਾ ਸੀ ਕਿ ਇਹ ਬੋਰਡ ਵੀ ਆਮ ਸਰਕਾਰੀ ਬੋਰਡਾਂ ਵਾਂਗ ਹੀ ਬਣ ਜਾਵੇਗਾ। 

ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਸਮੂਹ ਸਿੱਖਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਉੱਥੇ ਬਹੁਤ ਜ਼ੋਰਦਾਰ ਢੰਗ ਨਾਲ ਅਗਵਾਈ ਕੀਤੀ ਸੀ ਅਤੇ ਇਸ ਸੰਘਰਸ਼ ਵਿੱਚ ਸਰਗਰਮ ਭੂਮਿਕਾ ਨਿਭਾਈ ਸੀ। ਹੁਣ ਮਾਣਯੋਗ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ ਪੁਰਾਣਾ ਬੋਰਡ ਮੁੜ ਬਹਾਲ ਹੋ ਗਿਆ ਹੈ, ਜਿਸ ਨਾਲ ਸਿੱਖ ਜਗਤ ਵਿੱਚ ਤਸੱਲੀ ਦੀ ਲਹਿਰ ਹੈ। 

ਐਡਵੋਕੇਟ ਧਾਮੀ ਨੇ ਅੰਤ ਵਿੱਚ ਅਰਦਾਸ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਕਿਰਪਾ ਕਰਨ ਕਿ ਨਿਰਧਾਰਤ ਸਮੇਂ ਦੇ ਅੰਦਰ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਈਆਂ ਜਾਣ ਅਤੇ ਸਮੁੱਚਾ ਪ੍ਰਬੰਧ ਗੁਰਮਤਿ ਮਾਨਤਾਵਾਂ ਅਤੇ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਚੱਲੇ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸਮੁੱਚੀ ਕਾਰਜਕੁਸ਼ਲਤਾ ਨੂੰ ਮਰਿਆਦਾ ਅਨੁਸਾਰ ਚਲਾਉਣ ਦਾ ਬਲ ਬਖਸ਼ਿਆ ਜਾਵੇ।

Add Zee News as a Preferred Source
TAGS:
Punjab News