SOCIAL MEDIA

Newsletter

PARTNER SITES
भाषा चुनें राज्य चुनें

ਸ਼ਿਵ ਸੈਨਾ ਆਗੂ ਦੇ ਬੇਟੇ ਨੇ ਸਾਥੀਆਂ ਨਾਲ ਮਿਲ ਕੇ ਕਾਰੋਬਾਰੀ ਦਾ ਕੀਤਾ ਕਤਲ

Jalandhar Businessman Murder: ਬੁੱਧਵਾਰ ਨੂੰ, ਪੁਲਿਸ ਨੇ ਜਲੰਧਰ ਵਿੱਚ ਇੱਕ ਪ੍ਰਾਪਰਟੀ ਡੀਲਰ ਦੇ ਕਤਲ ਦੇ ਮਾਮਲੇ ਵਿੱਚ ਇੱਕ ਸ਼ਿਵ ਸੈਨਾ ਨੇਤਾ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

Written By Ravinder Singh
Published: Nov 25, 2026, 18:00 IST | Updated: Nov 25, 2026, 18:02 IST
Join

Jalandhar Businessman Murder: ਬੁੱਧਵਾਰ ਨੂੰ, ਪੁਲਿਸ ਨੇ ਜਲੰਧਰ ਵਿੱਚ ਇੱਕ ਪ੍ਰਾਪਰਟੀ ਡੀਲਰ ਦੇ ਕਤਲ ਦੇ ਮਾਮਲੇ ਵਿੱਚ ਇੱਕ ਸ਼ਿਵ ਸੈਨਾ ਨੇਤਾ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਮਾਮਲੇ 'ਚ ਪੁਲਸ ਨੇ ਮੁਲਜ਼ਮਾਂ ਨੂੰ 2 ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਹੈ। 

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਨਰਿੰਦਰ ਥਾਪਰ, ਦੀਪਕ ਰਾਣਾ ਅਤੇ ਗੁੜੀਆ ਪੁੱਤਰੀ ਤਰਸੇਮ ਲਾਲ ਵਜੋਂ ਹੋਈ ਹੈ। ਨਰਿੰਦਰ ਥਾਪਰ ਅਤੇ ਦੀਪਕ ਰਾਣਾ ਨੂੰ ਫਤਿਹਗੜ੍ਹ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਤੀਜੇ ਮੁਲਜ਼ਮ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਗੱਲਬਾਤ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਜਲੰਧਰ ਦੇ ਮਕਦੂਮਪੁਰਾ ਇਲਾਕੇ 'ਚ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਇੱਕ ਵਪਾਰੀ ਦਾ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਸਨਸਨੀ ਫੈਲ ਗਈ। ਉਨ੍ਹਾਂ ਨੇ ਦੱਸਿਆ ਕਿ ਜਿਸ ਨੌਜਵਾਨ ਵੱਲੋਂ ਕਤਲ ਕੀਤਾ ਗਿਆ ਉਹ ਜਲੰਧਰ ਦੀ ਮਸ਼ਹੂਰ ਸ਼ਿਵਸੈਨਾ ਜਥੇਬੰਦੀ ਦੇ ਆਗੂ ਨਰਿੰਦਰ ਥਾਪਰ ਦੇ ਬੇਟੇ ਅਤੇ ਹੋਰ ਕਈ ਸਾਥੀ ਹਨ। ਦੋਸ਼ਿਆਂ ਦੇ ਨਾਮ ਰਾਮ ਕਿਸ਼ਨ, ਰੰਜਨ ਥਾਪਰ, ਸ਼ਿਵਸੈਨਾ ਆਗੂ ਨਰਿੰਦਰ ਥਾਪਰ, ਦੀਪਕ ਰਾਣਾ ਅਤੇ ਹੋਰ ਮੁਲਜ਼ਮ ਹਨ। 

ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 2 ਦੋਸ਼ੀਆਂ ਦੀ ਪੁਲਿਸ ਵੱਲੋਂ ਗ੍ਰਿਫਤਾਰੀ ਪਾਈ ਗਈ ਹੈ ਜਦੋਂ ਇਹ ਜਲੰਧਰ ਤੋਂ ਫਰਾਰ ਹੋਣ ਦੀ ਕੋਸ਼ਿਸ਼ ਵਿੱਚ ਸਨ। ਜਿਨ੍ਹਾਂ ਦਾ ਨਾਮ ਨਰਿੰਦਰ ਥਾਪਰ ਤੇ ਦੀਪਕ ਰਾਣਾ ਹੈ। ਉਨ੍ਹਾਂ ਨੇ ਦੱਸਿਆ ਕਿ ਨਰਿੰਦਰ ਥਾਪਰ ਜਿਸ ਨੂੰ ਇਸ ਪਰਚੇ ਦੇ ਵਿੱਚ ਸ਼ਾਮਲ ਕੀਤਾ ਗਿਆ ਹੈ, ਉਸ ਦੇ ਉੱਪਰ ਪਹਿਲਾਂ ਕਈ ਮੁਕੱਦਮੇ ਦਰਜ ਹਨ ਅਤੇ ਉਹ ਸ਼ਿਵਸੈਨਾ ਆਗੂ ਹੈ ਅਤੇ ਉਸ ਦੇ ਕੋਲ ਦੋ ਗਨਮੈਨ ਵੀ ਹਨ। ਉਨ੍ਹਾਂ ਨੇ ਕਿਹਾ ਕਿ ਗੰਨਮੈਨਾਂ ਨੂੰ ਪੁਲਿਸ ਵੱਲੋਂ ਵਾਪਸ ਕਰਵਾ ਦਿੱਤਾ ਗਿਆ ਹੈ ਅਤੇ ਉਸ ਦੇ ਕੋਲ ਮੌਜੂਦ ਲਾਇਸੈਂਸ਼ੀ ਹਥਿਆਰ ਨੂੰ ਵੀ ਪੁਲਿਸ ਨੇ ਵਾਪਸ ਕਰਵਾਇਆ ਹੈ। 

ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਉਤੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਦੀ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ ਅਤੇ ਪੁਰਾਣੀ ਰੰਜਿਸ਼ ਚੱਲਦੀ ਹੈ। ਜਿਸ ਨੂੰ ਲੈ ਕੇ ਇਹ ਲੜਾਈ ਲਗਾਤਾਰ ਵਧਦੀ ਗਈ ਤੇ ਅੱਜ ਇਸ ਮੋੜ ਦੇ ਉੱਪਰ ਪਹੁੰਚੀ ਕਿ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉੱਥੇ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਜਿਸ ਵਿਅਕਤੀ ਦਾ ਕਤਲ ਹੋਇਆ ਉਸ ਵੱਲੋਂ ਆਪਣੇ ਬੇਟੇ ਨੂੰ ਨਰਿੰਦਰ ਥਾਪਰ ਤੇ ਬੇਟੇ ਦੇ ਨਾਲ ਦੋਸਤੀ ਨਾ ਰੱਖਣ ਦੇ ਲਈ ਕਿਹਾ ਸੀ ਜਿਸ ਤੋਂ ਬਾਅਦ ਇਹ ਵਿਵਾਦ ਵਧਿਆ ਹੈ।

ਇਹ ਵੀ ਪੜ੍ਹੋ : ਹਲਕਾ ਜਲਾਲਾਬਾਦ ’ਚ ਅਕਾਲੀ ਦਲ ਤੇ ‘ਆਪ’ ਨੂੰ ਸਿਆਸੀ ਝਟਕਾ; ਇਹ ਆਗੂ ਕਾਂਗਰਸ ਵਿੱਚ ਸ਼ਾਮਲ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES