• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਐਸਐਚਓ ਮੁਅੱਤਲ; ਡੀਐਸਪੀ ਵਿਰੁੱਧ ਕਾਰਵਾਈ ਦੇ ਨਿਰਦੇਸ਼

ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਐਸਐਚਓ ਮੁਅੱਤਲ; ਡੀਐਸਪੀ ਵਿਰੁੱਧ ਕਾਰਵਾਈ ਦੇ ਨਿਰਦੇਸ਼

Parvinder Jhota Murder Case: ਪਰਵਿੰਦਰ ਸਿੰਘ ਝੋਟਾ ਦੇ ਕਤਲ ਕੇਸ ਵਿੱਚ ਪੰਜਾਬ ਸਰਕਾਰ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ।

Written ByRavinder Singh
Published: Oct 15, 2026, 11:45 AM IST|Updated: Oct 15, 2026, 05:37 PM IST
joinshare
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਐਸਐਚਓ ਮੁਅੱਤਲ; ਡੀਐਸਪੀ ਵਿਰੁੱਧ ਕਾਰਵਾਈ ਦੇ ਨਿਰਦੇਸ਼

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

2

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

3

ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

4

ਫਰੀਦਕੋਟ ਵਿੱਚ ਗੜ੍ਹੇਮਾਰੀ ਤੇ ਹਨੇਰੀ ਕਾਰਨ ਝੋਨੇ ਦਾ ਭਾਰੀ ਨੁਕਸਾਨ

5

ਅਮਰਜੀਤ ਚਾਵਲਾ ਮਾਮਲੇ 'ਚ SIT ਦਾ ਵੱਡਾ ਐਕਸ਼ਨ; 2 ਸੀਨੀਅਰ ਅਕਾਲੀ ਆਗੂਆਂ ਨੂੰ ਸੰਮਨ ਜਾਰੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Parvinder Jhota Murder Case: ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਕੇਸ ਵਿੱਚ ਪੰਜਾਬ ਸਰਕਾਰ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ। ਐਸਐਚਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਜਦਕਿ  ਡੀ.ਐਸ.ਪੀ. ਹਰਜਿੰਦਰ ਸਿੰਘ ਗਿੱਲ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ 'ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਮ੍ਰਿਤਕ ਦੇ ਪਿਤਾ ਭੀਮ ਸਿੰਘ ਨੇ ਦੋਸ਼ ਲਾਇਆ ਹੈ ਕਿ ਗੋਲੀਬਾਰੀ ਦੀ ਤੁਰੰਤ ਇਤਲਾਹ ਦੇਣ ਦੇ ਬਾਵਜੂਦ ਪੁਲਿਸ ਟੀਮ ਸਮੇਂ ਸਿਰ ਮੌਕੇ 'ਤੇ ਨਹੀਂ ਪਹੁੰਚੀ, ਜਿਸ ਕਾਰਨ ਇਹ ਦੁਖਦਾਈ ਹਾਦਸਾ ਵਾਪਰਿਆ। ਪਰਿਵਾਰ ਵੱਲੋਂ ਲਗਾਏ ਗਏ ਇਨ੍ਹਾਂ ਲਾਪਰਵਾਹੀ ਦੇ ਦੋਸ਼ਾਂ ਤੋਂ ਬਾਅਦ ਹੁਣ ਇਲਾਕੇ ਦੇ ਡੀਐੱਸਪੀ ਹਰਜਿੰਦਰ ਸਿੰਘ ਦੀ ਭੂਮਿਕਾ ਜਾਂਚ ਦੇ ਘੇਰੇ ਵਿੱਚ ਆ ਗਈ ਹੈ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਹੋਣ ਦੀ ਪੂਰੀ ਸੰਭਾਵਨਾ ਜਤਾਈ ਜਾ ਰਹੀ ਹੈ।

ਬੇਅੰਤ ਕੌਰ ਦੀ ਮੁਅੱਤਲੀ ਦਾ ਐਲਾਨ ਮਾਨਸਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਦੇ ਦਫ਼ਤਰ ਵੱਲੋਂ ਜਾਰੀ ਇੱਕ ਅਧਿਕਾਰਤ ਨੋਟਿਸ ਰਾਹੀਂ ਕੀਤਾ ਗਿਆ। ਹੁਕਮ ਵਿੱਚ ਕਿਹਾ ਗਿਆ ਹੈ, "ਇੰਸਪੈਕਟਰ ਬੇਅੰਤ ਕੌਰ, ਮਹਿਲਾ, ਪੁਲਿਸ ਸਟੇਸ਼ਨ ਸਿਟੀ-2, ਮਾਨਸਾ ਦੀ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ।"

ਇਹ ਵੀ ਪੜ੍ਹੋ : ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਅਸਰ, ਸੁਲਤਾਨਪੁਰ ਲੋਧੀ ਦੇ ਸਮੂਹ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ

ਇਸ ਦੌਰਾਨ ਪ੍ਰਸ਼ਾਸਨ ਨੇ ਮੁੱਖ ਮੁਲਜ਼ਮ ਦੀ ਰਿਹਾਇਸ਼ 'ਤੇ ਹੋਈ ਕਥਿਤ ਗ਼ੈਰ-ਕਾਨੂੰਨੀ ਉਸਾਰੀ ਵਿਰੁੱਧ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਦੌਰਾਨ ਜੇਕਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਲਾਪਰਵਾਹੀ ਜਾਂ ਮਿਲੀਭੁਗਤ ਸਾਹਮਣੇ ਆਉਂਦੀ ਹੈ, ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਹੁਣ ਹਰ ਕਿਸੇ ਦੀਆਂ ਨਜ਼ਰਾਂ ਪੁਲਿਸ ਪ੍ਰਸ਼ਾਸਨ ਦੇ ਅਗਲੇ ਕਦਮ ਅਤੇ ਡੀਐੱਸਪੀ ਵਿਰੁੱਧ ਹੋਣ ਵਾਲੀ ਸੰਭਾਵਿਤ ਕਾਰਵਾਈ 'ਤੇ ਟਿਕੀਆਂ ਹੋਈਆਂ ਹਨ।

ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ 'ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
 

Add Zee News as a Preferred Source
TAGS:
Parvinder Singh Jhota murder