• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫਿਲਮ ਨੂੰ ਸਿੰਘ ਸਾਹਿਬ ਨੇ ਨਹੀਂ ਦਿੱਤੀ ਪ੍ਰਵਾਨਗੀ- ਬਗੀਚਾ ਸਿੰਘ

ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫਿਲਮ ਨੂੰ ਸਿੰਘ ਸਾਹਿਬ ਨੇ ਨਹੀਂ ਦਿੱਤੀ ਪ੍ਰਵਾਨਗੀ- ਬਗੀਚਾ ਸਿੰਘ

Raj Kundra Film Controversy: ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫ਼ਿਲਮ ਦੀ ਪ੍ਰਮੋਸ਼ਨ ਦੇ ਚੱਲਦਿਆਂ ਇੱਕ ਸਮਾਗਮ ਦੌਰਾਨ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਦੇ ਦਿੱਤੇ ਗਏ ਹਵਾਲੇ ਦੇ ਸਬੰਧ ਵਿੱਚ ਸਪੱਸ਼ਟ ਕੀਤਾ ਜਾਂਦਾ ਹੈ ਕਿ ਸਿੰਘ ਸਾਹਿਬ ਵੱਲੋਂ ਉਨ੍ਹਾਂ ਨੂੰ ਫ਼ਿਲਮ ਸਬੰਧੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।

Written ByRavinder Singh
Published: Nov 20, 2026, 13:12 IST|Updated: Nov 20, 2026, 13:15 IST
joinshare
ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫਿਲਮ ਨੂੰ ਸਿੰਘ ਸਾਹਿਬ ਨੇ ਨਹੀਂ ਦਿੱਤੀ ਪ੍ਰਵਾਨਗੀ- ਬਗੀਚਾ ਸਿੰਘ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਲਾਡੋਵਾਲ ਟੋਲ ਪਲਾਜ਼ਾ 'ਤੇ ਪਿਕਅੱਪ ਗੱਡੀ ਵਿਚੋਂ ਦੇਸੀ ਘਿਓ ਦਾ ਡੱਬਾ ਚੋਰੀ; ਵੀਡੀਓ ਆਈ ਸਾਹਮਣੇ

ਲਾਡੋਵਾਲ ਟੋਲ ਪਲਾਜ਼ਾ 'ਤੇ ਪਿਕਅੱਪ ਗੱਡੀ ਵਿਚੋਂ ਦੇਸੀ ਘਿਓ ਦਾ ਡੱਬਾ ਚੋਰੀ; ਵੀਡੀਓ ਆਈ ਸਾਹਮਣੇ

2

ਸ਼ਾਹਕੋਟ ਦੇ ਤਲਵੰਡੀ ਸੰਘੇੜਾ ਪਿੰਡ ਦੇ ਦੋ ਭਰਾਵਾਂ ਦਾ ਗ੍ਰੀਸ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ

3

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹਵਾਈ ਅੱਡੇ ਉਤੇ ਪੁੱਜੇ; ਹਵਾਈ ਅੱਡੇ ਤੋਂ ਜੱਲੂਪੁਰ ਖੇੜਾ ਤੱਕ ਚੱਪੇ-ਚੱਪੇ ਉਤੇ ਪੁਲਿਸ ਦੀ ਬਾਜ਼ ਅੱਖ

4

ਪੰਜਾਬ ਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

5

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਨਵੰਬਰ 2026

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Raj Kundra Film Controversy: ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫ਼ਿਲਮ ਦੀ ਪ੍ਰਮੋਸ਼ਨ ਦੇ ਚੱਲਦਿਆਂ ਇੱਕ ਸਮਾਗਮ ਦੌਰਾਨ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਦੇ ਦਿੱਤੇ ਗਏ ਹਵਾਲੇ ਦੇ ਸਬੰਧ ਵਿੱਚ ਸਪੱਸ਼ਟ ਕੀਤਾ ਜਾਂਦਾ ਹੈ ਕਿ ਸਿੰਘ ਸਾਹਿਬ ਵੱਲੋਂ ਉਨ੍ਹਾਂ ਨੂੰ ਫ਼ਿਲਮ ਸਬੰਧੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਬੀਤੇ ਸਮੇਂ ਰਾਜ ਕੁੰਦਰਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਲਈ ਸਕੱਤਰੇਤ ਵਿਖੇ ਜ਼ਰੂਰ ਆਏ ਸ. ਅਤੇ ਉਨ੍ਹਾਂ ਨੇ ਆਪਣੇ ਵੱਲੋਂ ਬਣਾਈ ਜਾ ਰਹੀ ਫ਼ਿਲਮ ਸਬੰਧੀ ਵਿਚਾਰ ਰੱਖੇ ਸਨ। 

ਉਨ੍ਹਾਂ ਕਿਹਾ ਇਸ ਮੁਲਾਕਾਤ ਦੌਰਾਨ ਸਿੰਘ ਸਾਹਿਬ ਨੇ ਰਾਜ ਕੁੰਦਰਾ ਦੀ ਗੱਲਬਾਤ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫ਼ਿਲਮਾਂ ਸਬੰਧੀ ਮਿਤੀ 28 ਦਸੰਬਰ 2025 ਨੂੰ ਹੋਏ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਨੰ: ਅ:ਤ/242 ਦੀ ਕਾਪੀ ਦਿੱਤੀ ਗਈ ਸੀ, ਜਿਸ ਵਿੱਚ ਸਪੱਸ਼ਟ ਦਰਜ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ, ਸਿੱਖ ਸੰਸਕਾਰਾਂ ਦੀਆਂ ਨਕਲਾਂ ਕਰਕੇ, ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫ਼ਿਲਮਾਂ/ਐਨਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵੀਡੀਓ ਨਹੀਂ ਬਣਾਈਆਂ ਜਾ ਸਕਦੀਆਂ।

ਮੌਜੂਦਾ ਤਕਨਾਲੋਜੀ ਦੇ ਸਮੇਂ ਸਿੱਖ ਪਛਾਣ, ਰਵਾਇਤਾਂ, ਸਿਧਾਂਤ ਅਤੇ ਫ਼ਲਸਫ਼ੇ ਨੂੰ ਵੱਡੀਆਂ ਚੁਣੌਤੀਆਂ ਹਨ, ਜਿਸ ਦੇ ਮੱਦੇਨਜ਼ਰ ਪੁਰਾਤਨ ਰਵਾਇਤਾਂ, ਸਾਖੀ ਪਰੰਪਰਾ, ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਰਾਹੀਂ ਰਵਾਇਤੀ ਪ੍ਰਚਾਰ ਪ੍ਰਸਾਰ ਨੂੰ ਕਾਇਮ ਰੱਖਣਾ ਤੇ ਪ੍ਰਫੁੱਲਿਤ ਕਰਨਾ ਅਤਿ ਜ਼ਰੂਰੀ ਹੈ। ਰਾਜ ਕੁੰਦਰਾ ਨੂੰ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਫ਼ਿਲਮਾਂ ਸਬੰਧੀ ਪਿਛਲੇ ਮਤੇ ਵੀ ਦਿੱਤੇ ਗਏ ਸ. ਤਾਂ ਜੋ ਉਹ ਇਨ੍ਹਾਂ ਨੂੰ ਧਿਆਨ ਵਿੱਚ ਰੱਖਣ।

ਬਗੀਚਾ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਕੁਝ ਅਣਅਧਿਕਾਰਤ ਖਾਤਿਆਂ ਤੋਂ ਇਹ ਗੱਲ ਪ੍ਰਚਾਰੀ ਜਾ ਰਹੀ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜ ਕੁੰਦਰਾ ਨੂੰ ਫ਼ਿਲਮ ਸਬੰਧੀ ਪ੍ਰਵਾਨਗੀ ਦਿੱਤੀ ਹੈ ਜੋ ਕਿ ਬਿਲਕੁਲ ਗਲਤ ਅਤੇ ਗੁੰਮਰਾਹਕੁਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੋਸ਼ਲ ਮੀਡੀਆ ਪੋਸਟਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Punjabi News Live: ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਐਸਜੀਪੀਸੀ ਦਾ ਮੁੜ ਚੁਣਿਆ ਪ੍ਰਧਾਨ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:
Punjab News