• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਭਾਬੀ ਨੇ ਪ੍ਰੇਮ ਸਬੰਧਾਂ ਵਿੱਚ ਰੋੜਾ ਸਮਝਦੇ ਦਿਓਰ ਦਾ ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ

ਭਾਬੀ ਨੇ ਪ੍ਰੇਮ ਸਬੰਧਾਂ ਵਿੱਚ ਰੋੜਾ ਸਮਝਦੇ ਦਿਓਰ ਦਾ ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ

Barnala Murder Case: ਪਿੰਡ ਸੇਖਾ ਵਿੱਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ ਗਿਆ।

Written ByRavinder Singh
Published: Oct 20, 2026, 04:35 PM IST|Updated: Oct 20, 2026, 04:37 PM IST
joinshare
ਭਾਬੀ ਨੇ ਪ੍ਰੇਮ ਸਬੰਧਾਂ ਵਿੱਚ ਰੋੜਾ ਸਮਝਦੇ ਦਿਓਰ ਦਾ ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਭਰੋਸਾ ਦਿੱਤਾ; ਸੀਬੀਆਈ ਜਾਂਚ 120 ਦਿਨਾਂ ਵਿੱਚ ਹੋਵੇਗੀ ਪੂਰੀ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਭਰੋਸਾ ਦਿੱਤਾ; ਸੀਬੀਆਈ ਜਾਂਚ 120 ਦਿਨਾਂ ਵਿੱਚ ਹੋਵੇਗੀ ਪੂਰੀ

2

ਭਾਬੀ ਨੇ ਪ੍ਰੇਮ ਸਬੰਧਾਂ ਵਿੱਚ ਰੋੜਾ ਸਮਝਦੇ ਦਿਓਰ ਦਾ ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ

3

ਵਿਜੀਲੈਂਸ ਨੇ ਐਸਐਚਓ ਨੂੰ ਰਿਸ਼ਵਤ ਲੈਂਦੇ ਕੀਤਾ ਗ੍ਰਿਫਤਾਰ

4

ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ; ਨਸ਼ੇ ਦੇ ਮੁੱਦੇ ਉਤੇ ਸਵਾਲ ਚੁੱਕੇ

5

ਮਾਣਹਾਨੀ ਦੇ ਮਾਮਲੇ ਵਿੱਚ ਸਜ਼ਾ ਸੁਣਾਏ ਜਾਣ ਮਗਰੋਂ ਸਿਮਰਜੀਤ ਬੈਂਸ ਦਾ ਵੱਡਾ ਬਿਆਨ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Barnala Murder Case: ਬਰਨਾਲਾ ਦੇ ਪਿੰਡ ਸੇਖਾ ਵਿੱਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਵਾਸੀ ਭੈਣੀ ਪੱਤੀ ਸੇਖਾ ਵਜੋਂ ਹੋਈ ਹੈ। ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਤਿੰਨ ਆਦਮੀ ਤੇ ਇੱਕ ਔਰਤ ਸ਼ਾਮਲ ਹੈ। 

ਪੁਲਿਸ ਅਨੁਸਾਰ ਮ੍ਰਿਤਕ ਦੀ ਭਾਬੀ ਤੇ ਉਸਦੀ ਭੂਆ ਦੇ ਪੁੱਤਰ ਵਿਚਾਲੇ ਪ੍ਰੇਮ ਸਬੰਧ ਸੀ, ਜਿਸਦਾ ਗੁਰਦੀਪ ਸਿੰਘ ਨੇ ਵਿਰੋਧ ਕੀਤਾ ਸੀ। ਇਸ ਰੰਜਿਸ਼ ਕਾਰਨ ਸਾਜ਼ਿਸ਼ ਤੇ ਅਪਰਾਧ ਹੋਇਆ ਹੋਣ ਦਾ ਦੋਸ਼ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਤੇ ਅਪਰਾਧ ਵਿੱਚ ਵਰਤੀ ਗਈ ਸਵਿਫਟ ਕਾਰ ਬਰਾਮਦ ਕਰ ਲਈ ਹੈ। ਬਰਨਾਲਾ ਵਿੱਚ ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਗੁਰਦੀਪ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਡੀਐਸਪੀ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਦੀਪ ਸਿੰਘ ਭੈਣੀ ਪੱਤੀ ਸੇਖਾ ਦਾ ਰਹਿਣ ਵਾਲਾ ਸੀ ਅਤੇ ਬਰਨਾਲਾ ਦੇ ਏਕਤਾ ਨਸ਼ਾ ਛੁਡਾਊ ਕੇਂਦਰ ਵਿੱਚ ਨਿੱਜੀ ਤੌਰ 'ਤੇ ਕੰਮ ਕਰਦਾ ਸੀ। ਪੁਲਿਸ ਅਨੁਸਾਰ ਗੁਰਦੀਪ ਸਿੰਘ ਸਵੇਰੇ ਆਮ ਵਾਂਗ ਕੰਮ ਲਈ ਘਰੋਂ ਨਿਕਲਿਆ ਸੀ ਪਰ ਦੇਰ ਸ਼ਾਮ ਤੱਕ ਵਾਪਸ ਨਹੀਂ ਆਇਆ। ਫਿਰ ਉਸਦੇ ਪਿਤਾ ਨੇ ਪੁਲਿਸ ਨੂੰ ਸੂਚਿਤ ਕੀਤਾ। ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਦੀ ਭਾਬੀ ਨਿੱਕੀ ਕੌਰ ਰਮਨ ਪਤਨੀ ਅੰਮ੍ਰਿਤਪਾਲ ਸਿੰਘ ਦਾ ਕਥਿਤ ਤੌਰ 'ਤੇ ਦੋਸ਼ੀ ਜਗਦੇਵ ਸਿੰਘ ਉਰਫ਼ ਦੇਬੀ ਨਾਲ ਪ੍ਰੇਮ ਸਬੰਧ ਸੀ। 

ਜਗਦੇਵ ਸਿੰਘ ਮ੍ਰਿਤਕ ਦੇ ਭੂਆ ਦਾ ਪੁੱਤਰ ਦੱਸਿਆ ਜਾਂਦਾ ਹੈ। ਪੁਲਿਸ ਅਨੁਸਾਰ ਗੁਰਦੀਪ ਸਿੰਘ ਨੇ ਆਪਣੀ ਭਾਬੀ ਨੂੰ ਜਗਦੇਵ ਸਿੰਘ ਨਾਲ ਸਬੰਧ ਬਣਾਉਣ ਤੋਂ ਰੋਕਦਾ ਸੀ। ਆਪਣੇ ਪ੍ਰੇਮ ਸਬੰਧਾਂ ਵਿੱਚ ਰੋੜਾ  ਸਮਝਦੇ ਹੋਏ ਦੋਵਾਂ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਕਥਿਤ ਤੌਰ 'ਤੇ ਗੁਰਦੀਪ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚੀ। ਡੀਐਸਪੀ ਰਜਿੰਦਰ ਪਾਲ ਸਿੰਘ ਦੇ ਅਨੁਸਾਰ ਪੁਲਿਸ ਨੇ ਮਨੁੱਖੀ ਤੇ ਤਕਨੀਕੀ ਜਾਂਚ ਦੀ ਵਰਤੋਂ ਕਰਕੇ ਮਾਮਲੇ ਨੂੰ ਹੱਲ ਕੀਤਾ।

 ਗ੍ਰਿਫ਼ਤਾਰ ਦੋਸ਼ੀ ਜਗਦੇਵ ਸਿੰਘ ਉਰਫ਼ ਦੇਬੀ ਦੇ ਨਿਰਦੇਸ਼ਾਂ 'ਤੇ ਬਰਨਾਲਾ ਦੇ ਪਿੰਡ ਸ਼ਾਇਨਾ ਨੇੜੇ ਇੱਕ ਨਹਿਰ ਤੋਂ ਗੁਰਦੀਪ ਸਿੰਘ ਦੀ ਲਾਸ਼ ਬਰਾਮਦ ਕੀਤੀ ਗਈ। ਪੁਲਿਸ ਨੇ ਅਪਰਾਧ ਵਿੱਚ ਵਰਤੀ ਗਈ ਇੱਕ ਸਵਿਫਟ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਕਾਰਵਾਈ ਦੇ ਹਿੱਸੇ ਵਜੋਂ, ਪੁਲਿਸ ਨੇ ਦੱਸਿਆ ਹੈ ਕਿ ਮੁਲਜ਼ਮਾਂ ਵਿਰੁੱਧ ਥਾਣਾ ਸਿਟੀ ਬਰਨਾਲਾ ਵਿਖੇ ਆਈਪੀਸੀ ਦੀ ਧਾਰਾ 127(2) ਅਤੇ 127(6) ਦੇ ਤਹਿਤ ਮੁਕੱਦਮਾ ਨੰਬਰ 522, ਮਿਤੀ 17 ਅਕਤੂਬਰ, 2026 ਦਰਜ ਕੀਤਾ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ।

Add Zee News as a Preferred Source
TAGS:
Punjab Crime News