• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਜਾਂਚ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੀ SIT

ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਜਾਂਚ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੀ SIT

Amarjit Singh Chawla Case: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ ਯਾਨੀ SIT ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਪਹੁੰਚੀ।

Written ByRavinder Singh
Published: Oct 13, 2026, 08:19 PM IST|Updated: Oct 13, 2026, 08:25 PM IST
joinshare
ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਜਾਂਚ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੀ SIT

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

2

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

3

ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

4

ਫਰੀਦਕੋਟ ਵਿੱਚ ਗੜ੍ਹੇਮਾਰੀ ਤੇ ਹਨੇਰੀ ਕਾਰਨ ਝੋਨੇ ਦਾ ਭਾਰੀ ਨੁਕਸਾਨ

5

ਅਮਰਜੀਤ ਚਾਵਲਾ ਮਾਮਲੇ 'ਚ SIT ਦਾ ਵੱਡਾ ਐਕਸ਼ਨ; 2 ਸੀਨੀਅਰ ਅਕਾਲੀ ਆਗੂਆਂ ਨੂੰ ਸੰਮਨ ਜਾਰੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Amarjit Singh Chawla Case(ਬਿਮਲ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ ਯਾਨੀ SIT ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਪਹੁੰਚੀ।

 SIT ਨੇ ਮਾਮਲੇ ਨਾਲ ਸਬੰਧਤ ਰਿਕਾਰਡ ਦੀ ਜਾਂਚ ਕਰਨ ਤੋਂ ਬਾਅਦ ਪੀੜਤ ਨਾਲ ਮੁਲਾਕਾਤ ਕਰਕੇ ਉਸ ਦੇ ਵਿਸਥਾਰਪੂਰਵਕ ਬਿਆਨ ਦਰਜ ਕੀਤੇ। ਇਸ ਦੇ ਨਾਲ ਹੀ ਪੀੜਤ ਦੇ ਠਹਿਰਨ ਵਾਲੀਆਂ ਸ੍ਰੀ ਅਨੰਦਪੁਰ ਸਾਹਿਬ ਦੀਆਂ ਤਿੰਨਾਂ ਸਰਾਵਾਂ ਦਾ ਵੀ ਦੌਰਾ ਕੀਤਾ ਗਿਆ। SIT ਮੁਖੀ ਨੇ ਕਿਹਾ ਕਿ SGPC ਤੋਂ ਸਬੰਧਤ ਰਿਕਾਰਡ ਮੰਗਿਆ ਗਿਆ ਹੈ ਅਤੇ ਜਾਂਚ ਦੌਰਾਨ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਅਨੰਦਪੁਰ ਸਾਹਿਬ ਵਿੱਚ ਦਰਜ ਮੁਕੱਦਮਾ ਨੰਬਰ 149 ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਗਠਿਤ SIT ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੀ। ਇਸ ਜਾਂਚ ਟੀਮ ਦੀ ਅਗਵਾਈ ਫ਼ਰੀਦਕੋਟ ਦੇ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਕਰ ਰਹੇ ਸਨ। ਉਨ੍ਹਾਂ ਦੇ ਨਾਲ ਐੱਸਐੱਸਪੀ ਵਿਜੀਲੈਂਸ ਮੋਹਾਲੀ ਤੇ ਡੀਐੱਸਪੀ ਦਾਖਾ ਵੀ ਮੌਜੂਦ ਸਨ। SIT ਮੁਖੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵੱਲੋਂ ਪਿਛਲੇ ਦਿਨੀਂ ਮਾਮਲੇ ਨਾਲ ਸਬੰਧਤ ਪੂਰਾ ਰਿਕਾਰਡ SIT ਨੂੰ ਸੌਂਪਿਆ ਗਿਆ ਸੀ। 

ਰਿਕਾਰਡ ਦੀ ਜਾਂਚ ਕਰਨ ਤੋਂ ਬਾਅਦ ਅੱਜ ਪਹਿਲੀ ਵਾਰ ਪੀੜਤ ਨਾਲ ਮੁਲਾਕਾਤ ਕਰਕੇ ਉਸ ਦੇ ਵਿਸਥਾਰਪੂਰਵਕ ਬਿਆਨ ਦਰਜ ਕੀਤੇ ਗਏ ਹਨ। ਇਸ ਦੌਰਾਨ ਪੀੜਤ ਨਾਲ ਕਿਹੜੀਆਂ-ਕਿਹੜੀਆਂ ਥਾਵਾਂ ’ਤੇ ਕੀ ਵਾਪਰਿਆ, ਇਸ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। 

ਉਨ੍ਹਾਂ ਦੱਸਿਆ ਕਿ ਜਾਂਚ ਟੀਮ ਵੱਲੋਂ SGPC ਤੋਂ ਵੀ ਮਾਮਲੇ ਨਾਲ ਸਬੰਧਤ ਰਿਕਾਰਡ ਮੰਗਿਆ ਗਿਆ ਸੀ ਪਰ ਅਜੇ ਤੱਕ ਲੋੜੀਂਦਾ ਰਿਕਾਰਡ ਪ੍ਰਾਪਤ ਨਹੀਂ ਹੋਇਆ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਸਬੰਧਤ ਰਿਕਾਰਡ SGPC ਦੇ ਮੁੱਖ ਦਫ਼ਤਰ ਵਿੱਚ ਮੌਜੂਦ ਹੈ। ਹੁਣ ਇਹ ਰਿਕਾਰਡ ਮੁਹੱਈਆ ਕਰਵਾਉਣ ਲਈ ਮੁੜ ਮੰਗ ਕੀਤੀ ਜਾਵੇਗੀ।

SIT ਮੁਖੀ ਨੇ ਸਪੱਸ਼ਟ ਕੀਤਾ ਕਿ ਕਾਨੂੰਨ ਦੀ ਨਜ਼ਰ ਵਿੱਚ ਕੋਈ ਵੀ ਵਿਅਕਤੀ ਵੱਡਾ ਜਾਂ ਛੋਟਾ ਨਹੀਂ ਹੈ। ਜਾਂਚ ਦੌਰਾਨ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।

Add Zee News as a Preferred Source
TAGS:
Amarjit Singh Chawla Case
Punjab News
Zee punjabi News