SOCIAL MEDIA

Newsletter

PARTNER SITES
भाषा चुनें राज्य चुनें

ਐਂਟੀ-ਡਰੋਨ ਸਿਸਟਮ ਬੱਸ ਉਤੇ ਤਾਇਨਾਤ ਸਿਪਾਹੀ 15 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

Punjab Police Constable Arrest News: ਸਰਹੱਦ ’ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਤਾਇਨਾਤ ਪੰਜਾਬ ਪੁਲਿਸ ਦਾ ਇੱਕ ਸਿਪਾਹੀ ਹੀ ਕਥਿਤ ਤੌਰ ’ਤੇ ਹੈਰੋਇਨ ਦੀ ਵੱਡੀ ਖੇਪ ਸਮੇਤ ਫੜਿਆ ਗਿਆ ਹੈ।

Written By Ravinder Singh
Published: Oct 14, 2026, 02:45 PM IST | Updated: Oct 14, 2026, 02:47 PM IST
Join

Punjab Police Constable Arrest News: ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜਿਆ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਸਰਹੱਦ ’ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਤਾਇਨਾਤ ਪੰਜਾਬ ਪੁਲਿਸ ਦਾ ਇੱਕ ਸਿਪਾਹੀ ਹੀ ਕਥਿਤ ਤੌਰ ’ਤੇ ਹੈਰੋਇਨ ਦੀ ਵੱਡੀ ਖੇਪ ਸਮੇਤ ਫੜਿਆ ਗਿਆ ਹੈ। 

ਸੀਮਾ ਸੁਰੱਖਿਆ ਬਲ (BSF) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੀ ਕਾਰਵਾਈ ਦੌਰਾਨ ਮੁਲਜ਼ਮ ਕੋਲੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ ਹੈ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ, ਫੜੇ ਗਏ ਸਿਪਾਹੀ ਦੀ ਪਛਾਣ ਕਰਮ ਸਿੰਘ ਵਜੋਂ ਹੋਈ ਹੈ, ਜੋ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਭੂਸੇ ਦਾ ਰਹਿਣ ਵਾਲਾ ਹੈ। ਉਹ ਪੰਜਾਬ ਪੁਲਿਸ ਵਿੱਚ ਤਾਇਨਾਤ ਸੀ ਅਤੇ ਖਾਲੜਾ ਥਾਣੇ ਦੇ ਅਧਿਕਾਰ ਖੇਤਰ ਵਿੱਚ ਕੌਮਾਂਤਰੀ ਸਰਹੱਦ ਨੇੜੇ ‘ਬਾਜ਼ ਅੱਖ’ ਪ੍ਰਣਾਲੀ ਤਹਿਤ ਲਗਾਈ ਗਈ ਐਂਟੀ-ਡਰੋਨ ਸਿਸਟਮ ਵਾਲੀ ਬੱਸ ’ਤੇ ਡਿਊਟੀ ਕਰ ਰਿਹਾ ਸੀ। ਇਸ ਪ੍ਰਣਾਲੀ ਦਾ ਮੁੱਖ ਉਦੇਸ਼ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਭੇਜੇ ਜਾਣ ਵਾਲੇ ਨਸ਼ਿਆਂ ਅਤੇ ਹੋਰ ਸ਼ੱਕੀ ਵਸਤੂਆਂ ਦੀ ਨਿਗਰਾਨੀ ਕਰਨਾ ਹੈ।

ਸੂਤਰਾਂ ਅਨੁਸਾਰ, ਸੁਰੱਖਿਆ ਏਜੰਸੀਆਂ ਨੇ ਸਰਹੱਦੀ ਨਾਕੇ ’ਤੇ ਇੱਕ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ 15 ਕਿਲੋ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ BSF ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ’ਤੇ ਸਰਾਏ ਅਮਾਨਤ ਖਾਨ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ। ਤਰਨ ਤਾਰਨ ਦੇ ਡੀਐੱਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ NCB ਵੱਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪਹਿਲਾਂ ਸਰਹੱਦੀ ਪੁਲਿਸ ਥਾਣੇ ਵਿੱਚ ਕਲਰਕ ਵਜੋਂ ਵੀ ਕੰਮ ਕਰ ਚੁੱਕਾ ਹੈ। ਉਸ ਨੂੰ ਸਰਹੱਦੀ ਖੇਤਰ ਦੀ ਜਾਣਕਾਰੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਤਜਰਬਾ ਸੀ। ਹੁਣ ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਹੈਰੋਇਨ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿਸ ਵਿਅਕਤੀ ਜਾਂ ਨੈੱਟਵਰਕ ਤੱਕ ਪਹੁੰਚਾਇਆ ਜਾਣਾ ਸੀ। ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਵਿੱਚ ਹੋਰ ਕਿਹੜੇ ਲੋਕ ਸ਼ਾਮਲ ਹੋ ਸਕਦੇ ਹਨ।

ਇਹ ਵੀ ਪੜ੍ਹੋ : ਸਾਬਕਾ ਕੌਂਸਲਰ ਦੇ ਘਰ ’ਤੇ ਫਾਇਰਿੰਗ; ਗੈਂਗਸਟਰ ਐਂਗਲ ਤੋਂ ਹੋ ਰਹੀ ਜਾਂਚ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES