• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸਪੀਕਰ ਸੰਧਵਾਂ ਨੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਦੀ ਕੀਤੀ ਨਿਖੇਧੀ

ਸਪੀਕਰ ਸੰਧਵਾਂ ਨੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਦੀ ਕੀਤੀ ਨਿਖੇਧੀ

Gurdwara Bangla Sahib News: ਕਾਕਰੋਚ ਜਨਤਾ ਪਾਰਟੀ ਵੱਲੋਂ ਵੋਟ ਚੋਰੀ ਦੇ ਖਿਲਾਫ ਦਿੱਲੀ ਦੇ ਜੰਤਰ-ਮੰਤਰ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ, ਦਿੱਲੀ ਪੁਲਿਸ ਦੀ ਕਾਰਵਾਈ ਤੋਂ ਬਚਣ ਲਈ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਰਨ ਲਈ।

Written ByRavinder Singh
Published: Oct 12, 2026, 07:20 PM IST|Updated: Oct 12, 2026, 07:23 PM IST
joinshare
ਸਪੀਕਰ ਸੰਧਵਾਂ ਨੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਦੀ ਕੀਤੀ ਨਿਖੇਧੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Gurdwara Bangla Sahib News: ਜੈਨ ਜੀ/ਕਾਕਰੋਚ ਜਨਤਾ ਪਾਰਟੀ ਵੱਲੋਂ ਵੋਟ ਚੋਰੀ ਦੇ ਖਿਲਾਫ ਦਿੱਲੀ ਦੇ ਜੰਤਰ-ਮੰਤਰ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ, ਦਿੱਲੀ ਪੁਲਿਸ ਦੀ ਕਾਰਵਾਈ ਤੋਂ ਬਚਣ ਲਈ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਰਨ ਲਈ। 

ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਭੰਗ ਕਰਦੇ ਹੋਏ ਦਿੱਲੀ ਪੁਲਿਸ ਦੇ ਮੁਲਾਜ਼ਮ ਕਥਿਤ ਤੌਰ ਉਤੇ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਗੁਰੂ ਘਰ ਦੇ ਅੰਦਰ ਦਾਖ਼ਲ ਹੋਏ ਜਿਸ ਦੀ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਇੱਕ ਪਵਿੱਤਰ ਥਾਂ ਹੈ, ਜਿੱਥੇ ਜਾਣ ਲਈ ਇੱਕ ਮਰਿਆਦਾ ਹੁੰਦੀ ਹੈ, ਜਿਸ ਨੂੰ ਦਿੱਲੀ ਪੁਲਿਸ ਨੇ ਭੰਗ ਕੀਤਾ ਹੈ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਬੁਨਿਆਦੀ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਦੀ ਬਜਾਏ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ ਅਤੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਜੋ ਕਿ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਨੌਜਵਾਨ ਦੇਸ਼ ਵਿਰੋਧੀ ਨਹੀਂ ਹਨ ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ।

ਅੰਮ੍ਰਿਤਸਰ ਵਿੱਚ, ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਵਾਰ 12 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚੇ ਅਤੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਇੱਕ ਮੰਗ ਪੱਤਰ ਸੌਂਪਿਆ। ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਹੋਰ ਆਗੂਆਂ ਸਮੇਤ, ਆਪਣੀ ਸ਼ਿਕਾਇਤ ਲੈ ਕੇ ਜਥੇਦਾਰ ਕੋਲ ਪਹੁੰਚੇ ਸਨ। 

ਜਥੇਦਾਰ ਦੀ ਗੈਰਹਾਜ਼ਰੀ ਵਿੱਚ, ਉਨ੍ਹਾਂ ਦੇ ਨਿੱਜੀ ਸਹਾਇਕ, ਬਗੀਚਾ ਸਿੰਘ ਨੇ ਮੰਗ ਪੱਤਰ ਸਵੀਕਾਰ ਕੀਤਾ। ਮੰਗ ਪੱਤਰ ਸੌਂਪਣ ਵਾਲਿਆਂ ਵਿੱਚ ਕੈਬਨਿਟ ਮੰਤਰੀ ਬਲਜਿੰਦਰ ਕੌਰ ਤੋਂ ਇਲਾਵਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ, ਤਲਵੰਡੀ ਸਾਬੋ ਤੋਂ ਵਿਧਾਇਕ ਬੀਬੀ ਬਲਜਿੰਦਰ ਕੌਰ, ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ, ਧਰਮਕੋਟ ਤੋਂ ਵਿਧਾਇਕ ਸਰਵਣ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ, ਰਾਜਾਸਾਂਸੀ ਤੋਂ ਸੋਨੀਆ ਕੌਰ, ਰਾਜਾਸਾਂਸੀ ਤੋਂ ਵਿਧਾਇਕ ਗੁਰਦੇਵ ਸਿੰਘ, ਖਜਾਨਚੀ ਤੋਂ ਵਿਧਾਇਕ ਮਨਦੀਪ ਸਿੰਘ, ਖਰੜ ਤੋਂ ਵਿਧਾਇਕ ਮਨਦੀਪ ਸਿੰਘ ਸ਼ਾਮਲ ਸਨ। ਫਤਿਹਗੜ੍ਹ ਚੂੜੀਆਂ ਤੋਂ ਵਿਧਾਇਕ ਜੋਸ਼ਨ ਸਿੰਘ, ਉੜਮੁੜ ਤੋਂ ਵਿਧਾਇਕ ਜਸਵੀਰ ਸਿੰਘ, ਦਸੂਹਾ ਤੋਂ ਵਿਧਾਇਕ ਕਰਮਬੀਰ ਸਿੰਘ, ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ, ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ, ਬਾਬਾ ਬਕਾਲਾ ਤੋਂ ਵਿਧਾਇਕ ਦਲਵੀਰ ਸਿੰਘ ਅਤੇ ਤਰਨਤਾਰਨ ਤੋਂ ਵਿਧਾਇਕ ਹਰਮੀਤ ਸਿੰਘ ਸ਼ਾਮਲ ਸਨ।

Add Zee News as a Preferred Source
TAGS:
Punjab News
Zee punjabi News
Punjabi News