• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਘੁਮਿਆਰਾ ਵਿਖੇ ਰੱਖਿਆ 2 ਕਰੋੜ ਦੇ ਪਾਈਪਲਾਈਨ ਪ੍ਰੋਜੈਕਟ ਦਾ ਨੀਂਹ ਪੱਥਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਘੁਮਿਆਰਾ ਵਿਖੇ ਰੱਖਿਆ 2 ਕਰੋੜ ਦੇ ਪਾਈਪਲਾਈਨ ਪ੍ਰੋਜੈਕਟ ਦਾ ਨੀਂਹ ਪੱਥਰ

Kultar Singh Sandhwan News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਲਾਕ ਕੋਟਕਪੂਰਾ ਦੇ ਪਿੰਡ ਘੁਮਿਆਰਾ ਵਿਖੇ ਕਿਸਾਨਾਂ ਦੀ ਸਹੂਲਤ ਲਈ ਲਗਭਗ 2 ਕਰੋੜ ਦੇ ਕਰੀਬ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

Written ByRavinder Singh
Published: Nov 24, 2026, 17:44 IST|Updated: Nov 24, 2026, 17:47 IST
joinshare
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਘੁਮਿਆਰਾ ਵਿਖੇ ਰੱਖਿਆ 2 ਕਰੋੜ ਦੇ ਪਾਈਪਲਾਈਨ ਪ੍ਰੋਜੈਕਟ ਦਾ ਨੀਂਹ ਪੱਥਰ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਘੁਮਿਆਰਾ ਵਿਖੇ ਰੱਖਿਆ 2 ਕਰੋੜ ਦੇ ਪਾਈਪਲਾਈਨ ਪ੍ਰੋਜੈਕਟ ਦਾ ਨੀਂਹ ਪੱਥਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਘੁਮਿਆਰਾ ਵਿਖੇ ਰੱਖਿਆ 2 ਕਰੋੜ ਦੇ ਪਾਈਪਲਾਈਨ ਪ੍ਰੋਜੈਕਟ ਦਾ ਨੀਂਹ ਪੱਥਰ

2

ਅਕਾਲੀ-ਭਾਜਪਾ ਗਠਜੋੜ ਦਰਮਿਆਨ 'ਡੀਐਨਏ ਟੈਸਟ' ਤੇ 'ਬੀ-ਟੀਮ' ਦੇ ਬਿਆਨਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ

3

ਅਕਾਲੀ-ਭਾਜਪਾ ਗਠਜੋੜ ਪੰਜਾਬ ਨੂੰ ਬਚਾਉਣ ਲਈ ਨਹੀਂ ਬਲਕਿ ਪਰਿਵਾਰ ਨੂੰ ਬਚਾਉਣ ਲਈ ਹੋਇਆ-ਸੀਐਮ ਭਗਵੰਤ ਮਾਨ

4

ਬਜ਼ੁਰਗ ਦਾ ਗਲਾ ਘੁੱਟ ਕੇ ਕਤਲ; ਪੁੱਤਰ ਤੇ ਸਾਲੇ ਸਮੇਤ ਪੰਜ ਲੋਕਾਂ ਖਿਲਾਫ਼ ਮਾਮਲਾ ਦਰਜ

5

ਅਕਾਲੀ-ਭਾਜਪਾ ਦਾ ਗਠਜੋੜ ਕਸੌਟੀ ਉਤੇ ਹਮੇਸ਼ਾ ਖਰਾ ਉਤਰਿਆ; ਪੀਐਮ ਨਰਿੰਦਰ ਮੋਦੀ ਵੱਡਾ ਬਿਆਨ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Kultar Singh Sandhwan News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਲਾਕ ਕੋਟਕਪੂਰਾ ਦੇ ਪਿੰਡ ਘੁਮਿਆਰਾ ਵਿਖੇ ਕਿਸਾਨਾਂ ਦੀ ਸਹੂਲਤ ਲਈ ਲਗਭਗ 2 ਕਰੋੜ ਦੇ ਕਰੀਬ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

 ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਦੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਨਿਰਵਿਘਨ ਅਤੇ ਸੁਚਾਰੂ ਸਪਲਾਈ ਮਿਲੇਗੀ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਕਿਸਾਨੀ ਨੂੰ ਖੁਸ਼ਹਾਲ ਬਣਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਪਾਈਪਾਂ ਪੈਣ ਨਾਲ ਜਿੱਥੇ ਪਾਣੀ ਦੀ ਬਰਬਾਦੀ ਰੁਕੇਗੀ, ਉੱਥੇ ਹੀ ਟੇਲਾਂ ਤੱਕ ਪੈਂਦੇ ਖੇਤਾਂ ਨੂੰ ਵੀ ਪੂਰਾ ਨਹਿਰੀ ਪਾਣੀ ਮਿਲ ਸਕੇਗਾ। 

ਉਨ੍ਹਾਂ ਦੱਸਿਆ ਕਿ ਇਹ ਪਾਈਪ ਲਾਈਨ ਲਗਭਗ 15 ਕਿਲੋਮੀਟਰ ਲੰਬੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਰਾਹੀਂ 600 ਏਕੜ ਖੇਤੀਬਾੜੀ ਰਕਬੇ ਨੂੰ ਨਹਿਰੀ ਪਾਣੀ ਦੀ ਸਿੰਚਾਈ ਸਹੂਲਤ ਮੁਹੱਈਆ ਹੋਵੇਗੀ।ਪਹਿਲਾਂ ਕਿਸਾਨ ਆਪਣੇ ਖੇਤਾਂ ਦੀ ਸਿੰਚਾਈ ਲਈ ਟਿਊਬਵੈੱਲ ਦੇ ਪਾਣੀ ''ਤੇ ਨਿਰਭਰ ਸਨ, ਜਿਸ ਦੀ ਗੁਣਵੱਤਾ ਠੀਕ ਨਾ ਹੋਣ ਕਾਰਨ ਫ਼ਸਲਾਂ ਅਤੇ ਜ਼ਮੀਨ ਦੀ ਸਿਹਤ ''ਤੇ ਮਾੜਾ ਪ੍ਰਭਾਵ ਪੈ ਰਿਹਾ ਸੀ।ਨਹਿਰੀ ਪਾਣੀ ਦੀ ਉਪਲਬਧਤਾ ਨਾਲ ਸਿੰਚਾਈ ਲਈ ਬਿਹਤਰ ਗੁਣਵੱਤਾ ਵਾਲਾ ਪਾਣੀ ਮਿਲੇਗਾ, ਜਿਸ ਨਾਲ ਫ਼ਸਲਾਂ ਦੀ ਪੈਦਾਵਾਰ ਵਿੱਚ ਸੁਧਾਰ ਹੋਵੇਗਾ। ਸਪੀਕਰ ਸੰਧਵਾਂ ਨੇ ਕਿਹਾ ਕਿ ਹਲਕਾ ਕੋਟਕਪੂਰਾ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ।

 ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਦਾ ਕੰਮ ਮਿੱਥੇ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਅਭੈ ਸਰਪੰਚ, ਜਲੌਰ ਸਿੰਘ, ਨਵਦੀਪ ਸਿੰਘ, ਚਮਕੌਰ ਸਿੰਘ, ਸੁਰਜੀਤ ਸਿੰਘ, ਜਸਪਾਲ ਸਿੰਘ, ਜੱਗਾ ਸਿੰਘ, ਨਿਰਮਲ ਸਿੰਘ, ਜਗਮੀਤ ਸਿੰਘ, ਬਲਕਰਨ ਸਿੰਘ, ਜਸਪ੍ਰੀਤ ਸਿੰਘ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੀਤੀ ਪ੍ਰੈੱਸ ਕਾਨਫਰੰਸ

Add Zee News as a Preferred Source
TAGS:
Punjab News