SOCIAL MEDIA

Newsletter

PARTNER SITES
भाषा चुनें राज्य चुनें

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਤੇ ਭਾਈ ਕੁਲਵਿੰਦਰ ਸਿੰਘ ਖਰੜ 'ਤੇ ਕੀਰਤਨ ਕਰਨ ਉਤੇ ਰੋਕ

Sri Akal Takht Sahib News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ਉੱਤੇ ਸੰਗਤ ਵਿੱਚ ਕੀਰਤਨ ਕਰਨ ਤੋਂ ਮਿਤੀ 13 ਨਵੰਬਰ 2026 ਤੋਂ ਲੈ ਕੇ 12 ਦਸੰਬਰ 2026 ਤੱਕ ਇੱਕ ਮਹੀਨੇ ਦੀ ਰੋਕ ਲਗਾਈ ਗਈ ਹੈ।

Written By Ravinder Singh
Published: Nov 11, 2026, 13:49 IST | Updated: Nov 11, 2026, 13:53 IST
Join

Sri Akal Takht Sahib News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ਉੱਤੇ ਸੰਗਤ ਵਿੱਚ ਕੀਰਤਨ ਕਰਨ ਤੋਂ ਮਿਤੀ 13 ਨਵੰਬਰ 2026 ਤੋਂ ਲੈ ਕੇ 12 ਦਸੰਬਰ 2026 ਤੱਕ ਇੱਕ ਮਹੀਨੇ ਦੀ ਰੋਕ ਲਗਾਈ ਗਈ ਹੈ।

 ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਦੋਵਾਂ ਜਥਿਆਂ ਵਿਚਕਾਰ ਚੱਲ ਰਹੇ ਆਪਸੀ ਵਿਵਾਦ ਅਤੇ ਸੰਗਤ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਗਾਤਾਰ ਪੁੱਜ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ।

ਇਸ ਮਾਮਲੇ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਿੱਖ ਰਹਿਤ ਮਰਯਾਦਾ, ਸੰਗਤ ਵਿਚ ਵਿਚਰਨ ਅਤੇ ਗੁਰਮਤਿ ਸੰਗੀਤ ਦੀ ਸੋਝੀ ਪ੍ਰਾਪਤ ਕਰਨ ਲਈ ਭਾਈ ਜਗਜੀਤ ਸਿੰਘ ਬਬੀਹਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਮਹੀਨੇ ਲਈ ਗੁਰਮਤਿ ਦੀ ਜਾਣਕਾਰੀ ਪ੍ਰਾਪਤ ਕਰਨਗੇ ਅਤੇ ਮਨ ਵਿਚ ਨਿਮਰਤਾ ਲਿਆਉਣ ਲਈ ਲੰਗਰ ਹਾਲ ਵਿਚ ਸਵੇਰੇ-ਸ਼ਾਮ ਸੇਵਾ ਕਰਨ ਉਪਰੰਤ ਇੱਕ ਮਹੀਨੇ ਬਾਅਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਬੰਧਤ ਸੰਸਥਾਵਾਂ ਤੋਂ ਪ੍ਰਮਾਣ ਪੱਤਰ ਲੈ ਕੇ ਨਿਜੀ ਰੂਪ ਵਿਚ ਪੇਸ਼ ਹੋਣਗੇ।
ਸਕੱਤਰੇਤ ਵੱਲੋਂ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਗੁਰਬਾਣੀ ਕੀਰਤਨ ਗੁਰ ਪਾਤਸ਼ਾਹ ਵੱਲੋਂ ਬਖਸ਼ੀ ਦਾਤ ਅਤੇ ਰੂਹ ਦੀ ਖੁਰਾਕ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਵਿੱਚ BSF ਨੇ ਦੋ ਥਾਵਾਂ ਤੋਂ 5 ਕਿਲੋ 152 ਗ੍ਰਾਮ ਹੈਰੋਇਨ, ਡਰੋਨ ਅਤੇ 100 ਜ਼ਿੰਦਾ ਕਾਰਤੂਸ ਕੀਤੇ ਬਰਾਮਦ

ਗੁਰਬਾਣੀ ਕੀਰਤਨ ਕਰਨ ਵਾਲੇ ਇਨਸਾਨ ਵਿਚ ਗੁਰੂ ਦੀ ਭੈਅ ਭਾਵਨੀ, ਨਿਮਰਤਾ, ਸਿੱਖ ਰਹਿਤ ਮਰਯਾਦਾ ਦੀ ਜਾਣਕਾਰੀ ਅਤੇ ਗੁਰਬਾਣੀ ਸੰਗੀਤ ਪ੍ਰਣਾਲੀ ਦਾ ਗਿਆਨ ਹੋਣਾ ਜ਼ਰੂਰੀ ਹੈ। ਪਿਛਲੇ ਕੁਝ ਸਮੇਂ ਤੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਵੱਲੋਂ ਜਿਥੇ ਗੁਰਬਾਣੀ ਕੀਰਤਨ ਦੀ ਮਰਯਾਦਾ ਦੀ ਉਲੰਘਣਾ ਕੀਤੀ ਗਈ ਹੈ, ਉੱਥੇ ਹੀ ਇੱਕ ਦੂਜੇ ਵਿਰੁੱਧ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੋਸ਼ਲ ਮੀਡੀਆ ਰਾਹੀਂ ਹਲਕੇ ਪੱਧਰ ਦੀ ਦੂਸ਼ਣਬਾਜੀ ਵੀ ਕੀਤੀ ਜਾ ਰਹੀ ਹੈ। ਕਿਹਾ ਗਿਆ ਕਿ ਇਸ ਨਾਲ ਪੁਰਾਤਨ ਕੀਰਤਨੀਏ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ - 20 IAS ਅਫ਼ਸਰਾਂ ਦੀਆਂ ਬਦਲੀਆਂ, 6 ਜ਼ਿਲ੍ਹਿਆਂ ਦੇ DC ਬਦਲੇ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES