• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਮਾਨ

Sri Kartarpur Sahib Corridor News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ ਦੇਣ ਦੀ ਪੁਰਜ਼ੋਰ ਅਪੀਲ ਕੀਤੀ।

Written ByRavinder Singh
Published: Oct 28, 2026, 11:28 AM IST|Updated: Oct 28, 2026, 11:31 AM IST
joinshare
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਮਾਨ
Image Credit: Sri Kartarpur Sahib Corridor, Kartarpur Corridor Reopening, Bhagwant Mann, CM Bhagwant Mann, Kartarpur Sahib News, Kartarpur Corridor Latest News, Kartarpur Corridor Politics, Religious Sentiments, Sikh Religious Sentiments, Kartarpur Corridor India Pakistan, Dera Baba Nanak, Guru Nanak Dev Ji, Kartarpur Sahib Pilgrimage, Punjab Chief Minister Statement, Kartarpur Corridor Demand, Sikh Pilgrims, Punjab Politics News, Kartarpur Corridor Update, India Pakistan Relations, Punjab Government News

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
31 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ; ਅਹਿਮ ਮੁੱਦੇ ਜਾਣਗੇ ਵਿਚਾਰੇ

31 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ; ਅਹਿਮ ਮੁੱਦੇ ਜਾਣਗੇ ਵਿਚਾਰੇ

2

ਪਰਵਿੰਦਰ ਝੋਟਾ ਇਨਸਾਫ਼ ਮੋਰਚੇ ਨੇ ਪੁਲਿਸ ਦੀ ਫੋਰੈਂਸਿਕ ਵੈਨ ਦਾ ਕੀਤਾ ਵਿਰੋਧ; ਮਾਹੌਲ ਹੋਇਆ ਤਣਾਅਪੂਰਨ

3

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਮਾਨ

4

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ; 2 ਨਵੰਬਰ ਤੋਂ ਸਕੂਲ ਦੇ ਅਤੇ ਛੁੱਟੀ ਦੇ ਨਵੇਂ ਸਮੇਂ ਬਾਰੇ ਜਾਣੋ

5

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟੂਰਨਾਮੈਂਟ ਦਾ ਉਦਘਾਟਨ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Sri Kartarpur Sahib Corridor News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ ਦੇਣ ਦੀ ਪੁਰਜ਼ੋਰ ਅਪੀਲ ਕੀਤੀ। 

ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਭਾਵਨਾਵਾਂ ਦੇ ਮਾਮਲੇ ਸਿਆਸਤ ਤੋਂ ਉੱਪਰ ਰੱਖਣੇ ਚਾਹੀਦੇ ਹਨ, ਉਨ੍ਹਾਂ ਕਿਹਾ ਕਿ ਸੰਗਤ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਧਾਰਮਿਕ ਭਾਵਨਾ ਕਦੇ ਵੀ ਸੌੜੀ ਰਾਜਨੀਤੀ ਦਾ ਸ਼ਿਕਾਰ ਨਹੀਂ ਹੋਣੀ ਚਾਹੀਦੀ। ਪੰਜਾਬ ਵਿਧਾਨ ਸਭਾ ਨੇ ਵੀ ਲਾਂਘਾ ਦੁਬਾਰਾ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕੇ। ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਭਾਵਨਾ ਦੇ ਮਾਮਲੇ ਸੌੜੇ ਰਾਜਨੀਤਿਕ ਵਿਚਾਰਾਂ ਦਾ ਸ਼ਿਕਾਰ ਨਹੀਂ ਹੋਣੇ ਚਾਹੀਦੇ। 

ਉਨ੍ਹਾਂ ਕਿਹਾ, "ਲੋਕਾਂ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਜਿੱਥੇ ਧਾਰਮਿਕ ਭਾਵਨਾ ਦੀ ਗੱਲ ਆਉਂਦੀ ਹੈ ਤਾਂ ਸੌੜੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਆਪਣੀਆਂ ਅਧਿਆਤਮਿਕ ਇੱਛਾਵਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕਰ ਸਕੇ।" 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਸਰਬੱਤ ਦੇ ਭਲੇ' ਦੇ ਸੰਦੇਸ਼ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਮਤਾ ਪਾਸ ਕੀਤਾ। ਇਸ ਮਤੇ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ।

 ਮਤੇ ਵਿੱਚ ਜ਼ੋਰ ਦਿੱਤਾ ਗਿਆ ਹੈ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ, ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ।
ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਈ ਜਾ ਸਕੇ। 

ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ। 

ਮਤੇ ਵਿੱਚ ਕੇਂਦਰ ਸਰਕਾਰ ਨੂੰ ਸੰਗਤ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ। ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ, "ਸ੍ਰੀ ਕਰਤਾਰਪੁਰ ਸਾਹਿਬ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ, ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ, ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।"

Add Zee News as a Preferred Source
TAGS:
CM Bhagwant Mann