SOCIAL MEDIA

Newsletter

PARTNER SITES
भाषा चुनें राज्य चुनें

ਪਰਾਲੀ ਸਾੜਨ ਖ਼ਿਲਾਫ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ; ਪੁਲਿਸ ਵੀ ਚੌਕਸ

Punjab Stubble Burning News: ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਅਭਿਮੰਨਿਊ ਰਾਣਾ (ਆਈ.ਪੀ.ਐੱਸ.) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਚਾਰੇ ਸਬ-ਡਿਵੀਜ਼ਨਾਂ—ਸ੍ਰੀ ਮੁਕਤਸਰ ਸਾਹਿਬ, ਮਲੌਟ, ਗਿੱਦੜਬਾਹਾ ਅਤੇ ਲੰਬੀ—ਵਿੱਚ ਪਰਾਲੀ ਸਾੜਨ ਖ਼ਿਲਾਫ਼ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

Written By Ravinder Singh
Published: Nov 02, 2026, 03:33 PM IST | Updated: Nov 02, 2026, 03:37 PM IST
Join

Punjab Stubble Burning News: ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਅਭਿਮੰਨਿਊ ਰਾਣਾ (ਆਈ.ਪੀ.ਐੱਸ.) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਚਾਰੇ ਸਬ-ਡਿਵੀਜ਼ਨਾਂ—ਸ੍ਰੀ ਮੁਕਤਸਰ ਸਾਹਿਬ, ਮਲੌਟ, ਗਿੱਦੜਬਾਹਾ ਅਤੇ ਲੰਬੀ—ਵਿੱਚ ਪਰਾਲੀ ਸਾੜਨ ਖ਼ਿਲਾਫ਼ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੈਮੀਨਾਰ ਅਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਬਦਲਵੇਂ ਪ੍ਰਬੰਧਨ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੁਹਿੰਮ ਤਹਿਤ ਪੁਲਿਸ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਵਿੱਚ ਪ੍ਰਦੂਸ਼ਣ ਵਧਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਨੁੱਖੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਪਰਾਲੀ ਦੇ ਧੂੰਏਂ ਕਾਰਨ ਸੜਕਾਂ ’ਤੇ ਵਿਜ਼ੀਬਿਲਟੀ ਘਟਣ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੋ ਸਕਦਾ ਹੈ। 

ਪੁਲਿਸ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਬਦਲਵੇਂ ਪ੍ਰਬੰਧਨ ਦੇ ਢੰਗ ਅਪਣਾਉਣ। ਪਰਾਲੀ ਨੂੰ ਖੇਤਾਂ ਵਿੱਚ ਹੀ ਯੋਗ ਤਰੀਕੇ ਨਾਲ ਸੰਭਾਲਣ ਤੋਂ ਇਲਾਵਾ ਇਸ ਨੂੰ ਇਕੱਠਾ ਕਰਕੇ ਗੱਠਾਂ ਦੇ ਰੂਪ ਵਿੱਚ ਉਦਯੋਗਿਕ ਇਕਾਈਆਂ ਤੱਕ ਪਹੁੰਚਾਇਆ ਜਾ ਸਕਦਾ ਹੈ, ਜਿੱਥੇ ਇਸ ਦੀ ਵਰਤੋਂ ਇੰਧਨ ਵਜੋਂ ਕੀਤੀ ਜਾਂਦੀ ਹੈ। ਇਸ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ।


ਬਟਾਲਾ: ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਇਸ ਨੂੰ ਲੈ ਕੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਸੜਕਾਂ ਉਤੇ ਹੈ। ਐਸਐਸਪੀ ਬਟਾਲਾ ਡਾਕਟਰ ਮਹਿਤਾਬ ਸਿੰਘ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਇਲਾਵਾ ਬਾਕੀ ਪੁਲਿਸ ਦੀਆਂ ਕਈ ਟੀਮਾਂ ਫਾਇਰ ਬ੍ਰਿਗੇਡ ਦੀ ਗੱਡੀ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਚੱਕਰ ਲਗਾ ਰਹੇ ਹਨ, ਜਿੱਥੇ ਕਿਤੇ ਸ਼ਿਕਾਇਤ ਆ ਜਾਂਦੀ ਹੈ ਉਸ ਜਗ੍ਹਾ ਉਤੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਪਹੁੰਚਦਾ ਹੈ ਜਾਂ ਫਿਰ ਜਿੱਥੇ ਵੀ ਰਸਤੇ ਵਿੱਚ ਕਿਤੇ ਅੱਗ ਲੱਗੀ ਮਿਲਦੀ ਹੈ ਤਾਂ ਮੌਕੇ ਉਤੇ ਹੀ ਉਸ ਅੱਗ ਨੂੰ ਬੁਝਾ ਦਿੱਤਾ ਜਾਂਦਾ ਹੈ ਨਾਲ ਹੀ ਜੇਕਰ ਅੱਗ ਘੱਟ ਹੋਵੇ ਤੇ ਉਸ ਕਿਸਾਨ ਦਾ ਚਲਾਨ ਕੱਟਿਆ ਜਾਂਦਾ ਹੈ ਜੇ ਜ਼ਿਆਦਾ ਹੋਵੇ ਤਾਂ ਉਸ ਦੇ ਖਿਲਾਫ ਮਾਮਲਾ ਵੀ ਦਰਜ ਕੀਤਾ ਜਾ ਸਕਦਾ ਹੈ। 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES