SOCIAL MEDIA

Newsletter

PARTNER SITES
भाषा चुनें राज्य चुनें

ਅਕਾਲੀ-ਭਾਜਪਾ ਗਠਜੋੜ ਉਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ; ਜਾਣੋ ਕਿਸ ਵੱਲ ਦਿੱਤੇ ਸੰਕੇਤ

Akali BJP Alliance News: ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Written By Ravinder Singh
Published: Oct 28, 2026, 06:09 PM IST | Updated: Oct 28, 2026, 06:11 PM IST
Join

Akali BJP Alliance News: ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਸਿਧਾਂਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਗਠਜੋੜ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਗਠਜੋੜ ਬਿਲਕੁਲ ਨਹੀਂ ਹੋਵੇਗਾ। ਇਸ ਮਗਰੋਂ ਸਿਆਸੀ ਗਲਿਆਰਿਆਂ ਵਿੱਚ ਚਰਚਾ ਛਿੜ ਗਈ ਹੈ ਕਿ ਕੀ ਸੁਖਬੀਰ ਬਾਦਲ ਭਾਜਪਾ ਵੱਲ ਇਸ਼ਾਰਾ ਕਰ ਰਹੇ ਹਨ ਜਾਂ ਨਹੀਂ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅਜਿਹੀ ਸਥਿਤੀ ਬਣ ਗਈ ਹੈ, ਜਿਸ ਨੂੰ ਉਨ੍ਹਾਂ ਆਪਣੀ ਜ਼ਿੰਦਗੀ 'ਚ ਪਹਿਲਾਂ ਕਦੇ ਨਹੀਂ ਦੇਖੀ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਸੂਬੇ 'ਚ ਪ੍ਰਸ਼ਾਸਨਿਕ ਕੰਟਰੋਲ ਦੀ ਘਾਟ ਹੈ ਅਤੇ ਪੁਲਿਸ ਵੀ ਆਪਣੇ ਤੌਰ ’ਤੇ ਕਾਰਵਾਈ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਜਿੰਨੀ ਜਲਦੀ ਹੋ ਸਕੇ, ਮੌਜੂਦਾ ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ ਹੈ। ਸੁਖਬੀਰ ਬਾਦਲ ਨੇ ਸੰਭਾਵਿਤ ਸਿਆਸੀ ਗੱਠਜੋੜ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਪਹਿਲਾਂ ਵੀ ਆਪਣਾ ਪੱਖ ਸਪੱਸ਼ਟ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਦੇ ਸਿਧਾਂਤਾਂ ਅਤੇ ਪਾਰਟੀ ਦੀ ਨੀਤੀ ਨੂੰ ਸਵੀਕਾਰ ਕਰਦੀਆਂ ਹਨ, ਉਨ੍ਹਾਂ ਨਾਲ ਗੱਲਬਾਤ ਹੋ ਸਕਦੀ ਹੈ। ਉਨ੍ਹਾਂ ਕਾਂਗਰਸ ਅਤੇ 'ਆਪ' ਦਾ ਨਾਂ ਲੈਂਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਤੋਂ ਇਲਾਵਾ ਜੇਕਰ ਕੋਈ ਪ੍ਰਸਤਾਵ ਆਉਂਦਾ ਹੈ ਤਾਂ ਉਸ ’ਤੇ ਵਿਚਾਰ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : Punjabi News Live: ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਗੁਰਦੁਆਰਿਆਂ 'ਚ ਅਰਦਾਸ, ਬਿਕਰਮ ਮਜੀਠੀਆ ਖਿਲਾਫ਼ ਚਾਰਜਸ਼ੀਟ ਦਾਖ਼ਲ; ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਗਠਜੋੜ ਦੇ ਸੰਕੇਤ ਦਿੱਤੇ ਸਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਐਨਡੀਏ ਦੀ ਸਰਕਾਰ ਬਣੇਗੀ। ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਅਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਵਿੱਚ ਹੁਣ ਪੰਜਾਬ ਪੰਜਾਬ ਪ੍ਰਮੁੱਖ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ; 2 ਨਵੰਬਰ ਤੋਂ ਸਕੂਲ ਦੇ ਅਤੇ ਛੁੱਟੀ ਦੇ ਨਵੇਂ ਸਮੇਂ ਬਾਰੇ ਜਾਣੋ
 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES