• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਓਐਸਡੀ ਰਾਜਵੀਰ ਘੁੰਮਣ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਓਐਸਡੀ ਰਾਜਵੀਰ ਘੁੰਮਣ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

Rajveer Ghuman Case: ਓਐਸਡੀ ਰਾਜਵੀਰ ਘੁੰਮਣ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ।

Written ByRavinder Singh
Published: Oct 12, 2026, 12:49 PM IST|Updated: Oct 12, 2026, 01:11 PM IST
joinshare
ਓਐਸਡੀ ਰਾਜਵੀਰ ਘੁੰਮਣ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Rajveer Ghuman Case: ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਰਾਜਵੀਰ ਘੁੰਮਣ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵੱਡੀ ਰਾਹਤ ਮਿਲ ਗਈ ਹੈ।  ਸਿਖਰਲੀ ਅਦਾਲਤ ਨੇ ਸੀਬੀਆਈ ਨੂੰ ਕੋਈ ਵੀ ਕਾਰਵਾਈ ਨਾ ਕਰਨ ਹੁਕਮ ਦਿੱਤੇ ਗਏ ਹਨ। ਸੁਪਰੀਮ ਕੋਰਟ ਵੱਲੋਂ ਈਡੀ, ਸੀਬੀਆਈ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ  ਅਦਾਲਤ ਨੇ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕੀਤਾ ਹੈ।

ਹਾਲਾਂਕਿ ਸੁਪਰੀਮ ਕੋਰਟ ਨੇ ਸੀਬੀਆਈ ਜਾਂਚ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਜਾਂਚ ਨੂੰ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸੀਬੀਆਈ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਇਹ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਕੀਤੀ ਜਾ ਰਹੀ ਹੈ। 

ਪੰਜਾਬ ਦੇ ਮੁੱਖ ਮੰਤਰੀ  ਦੇ ਓਐਸਡੀ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਨੋਟਿਸ ਜਾਰੀ ਕੀਤਾ ਹੈ। ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਐਫਆਈਆਰ ਦਰਜ ਕਰਨ ਦੇ ਦਿੱਤੇ ਨਿਰਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਇਹ ਕਾਰਵਾਈ ਕੀਤੀ। 

ਹਾਲਾਂਕਿ, ਸੁਪਰੀਮ ਕੋਰਟ ਨੇ ਐਫਆਈਆਰ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਮਾਮਲੇ ਵਿੱਚ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ। ਬੈਂਚ ਨੇ ਪੰਜਾਬ ਸਰਕਾਰ ਨੂੰ ਜਾਂਚ ਵਿੱਚ ਸਹਿਯੋਗ ਦੇਣ ਲਈ ਵੀ ਕਿਹਾ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਪੇਸ਼ ਹੋਏ। ਦੂਜੇ ਪਾਸੇ, ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਨ ਵਾਲੇ ਪਟੀਸ਼ਨਰ ਵੱਲੋਂ ਸੀਨੀਅਰ ਵਕੀਲ ਦਾਮਾ ਸ਼ੇਸ਼ਾਦਰੀ ਨਾਇਡੂ ਨੇ ਪੱਖ ਰੱਖਿਆ।  ਸੀਬੀਆਈ ਨੇ 5 ਅਕਤੂਬਰ 2026 ਨੂੰ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਐਫਆਈਆਰ ਦਰਜ ਕੀਤੀ ਸੀ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਬੀਆਈ ਨੂੰ ਮਾਮਲੇ ਵਿੱਚ ਅਪਰਾਧਿਕ ਕੇਸ ਦਰਜ ਕਰਕੇ ਜਾਂਚ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਨਿਰਪੱਖ ਜਾਂਚ ਲਈ ਸੀਬੀਆਈ ਨੂੰ ਹਰ ਸੰਭਵ ਸਹਿਯੋਗ ਦੇਣ ਦੇ ਨਿਰਦੇਸ਼ ਵੀ ਦਿੱਤੇ ਸਨ।

Add Zee News as a Preferred Source
TAGS:
Rajveer Ghuman Case
Supreme Court
Zee punjabi News