ਓਐਸਡੀ ਰਾਜਵੀਰ ਘੁੰਮਣ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
Rajveer Ghuman Case: ਓਐਸਡੀ ਰਾਜਵੀਰ ਘੁੰਮਣ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ।
Rajveer Ghuman Case: ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਰਾਜਵੀਰ ਘੁੰਮਣ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵੱਡੀ ਰਾਹਤ ਮਿਲ ਗਈ ਹੈ। ਸਿਖਰਲੀ ਅਦਾਲਤ ਨੇ ਸੀਬੀਆਈ ਨੂੰ ਕੋਈ ਵੀ ਕਾਰਵਾਈ ਨਾ ਕਰਨ ਹੁਕਮ ਦਿੱਤੇ ਗਏ ਹਨ। ਸੁਪਰੀਮ ਕੋਰਟ ਵੱਲੋਂ ਈਡੀ, ਸੀਬੀਆਈ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਦਾਲਤ ਨੇ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕੀਤਾ ਹੈ।
ਹਾਲਾਂਕਿ ਸੁਪਰੀਮ ਕੋਰਟ ਨੇ ਸੀਬੀਆਈ ਜਾਂਚ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਜਾਂਚ ਨੂੰ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸੀਬੀਆਈ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਇਹ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਕੀਤੀ ਜਾ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਨੋਟਿਸ ਜਾਰੀ ਕੀਤਾ ਹੈ। ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਐਫਆਈਆਰ ਦਰਜ ਕਰਨ ਦੇ ਦਿੱਤੇ ਨਿਰਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਇਹ ਕਾਰਵਾਈ ਕੀਤੀ।
ਹਾਲਾਂਕਿ, ਸੁਪਰੀਮ ਕੋਰਟ ਨੇ ਐਫਆਈਆਰ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਮਾਮਲੇ ਵਿੱਚ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ। ਬੈਂਚ ਨੇ ਪੰਜਾਬ ਸਰਕਾਰ ਨੂੰ ਜਾਂਚ ਵਿੱਚ ਸਹਿਯੋਗ ਦੇਣ ਲਈ ਵੀ ਕਿਹਾ।
ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਪੇਸ਼ ਹੋਏ। ਦੂਜੇ ਪਾਸੇ, ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਨ ਵਾਲੇ ਪਟੀਸ਼ਨਰ ਵੱਲੋਂ ਸੀਨੀਅਰ ਵਕੀਲ ਦਾਮਾ ਸ਼ੇਸ਼ਾਦਰੀ ਨਾਇਡੂ ਨੇ ਪੱਖ ਰੱਖਿਆ। ਸੀਬੀਆਈ ਨੇ 5 ਅਕਤੂਬਰ 2026 ਨੂੰ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਐਫਆਈਆਰ ਦਰਜ ਕੀਤੀ ਸੀ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਬੀਆਈ ਨੂੰ ਮਾਮਲੇ ਵਿੱਚ ਅਪਰਾਧਿਕ ਕੇਸ ਦਰਜ ਕਰਕੇ ਜਾਂਚ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਨਿਰਪੱਖ ਜਾਂਚ ਲਈ ਸੀਬੀਆਈ ਨੂੰ ਹਰ ਸੰਭਵ ਸਹਿਯੋਗ ਦੇਣ ਦੇ ਨਿਰਦੇਸ਼ ਵੀ ਦਿੱਤੇ ਸਨ।