SOCIAL MEDIA

Newsletter

PARTNER SITES
भाषा चुनें राज्य चुनें

ਐਮਪੀ ਸਰਬਜੀਤ ਸਿੰਘ ਖਾਲਸਾ ਦੇ ਯਤਨਾਂ ਸਦਕਾ ਮਲੇਸ਼ੀਆ ’ਚ ਫਸੀ ਲੜਕੀ ਦੀ ਦੋ ਸਾਲ ਬਾਅਦ ਵਤਨ ਵਾਪਸੀ

Sarabjit Singh Khalsa News: ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਦੇ ਯਤਨਾਂ ਸਦਕਾ ਪਿਛਲੇ ਦੋ ਸਾਲਾਂ ਤੋਂ ਮਲੇਸ਼ੀਆ ਵਿੱਚ ਫਸੀ ਪਿੰਡ ਸੰਗਰੂਰ ਦੀ 22 ਸਾਲਾ ਲੜਕੀ ਸਿਮਰਜੀਤ ਕੌਰ ਦੀ ਵਤਨ ਵਾਪਸੀ ਸੰਭਵ ਹੋ ਸਕੀ ਹੈ।

Written By Ravinder Singh
Published: Oct 23, 2026, 07:38 PM IST | Updated: Oct 23, 2026, 07:42 PM IST
Join

Sarabjit Singh Khalsa News: ਫਰੀਦਕੋਟ ਦੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਦੇ ਯਤਨਾਂ ਸਦਕਾ ਪਿਛਲੇ ਦੋ ਸਾਲਾਂ ਤੋਂ ਮਲੇਸ਼ੀਆ ਵਿੱਚ ਫਸੀ ਪਿੰਡ ਸੰਗਰੂਰ ਦੀ 22 ਸਾਲਾ ਲੜਕੀ ਸਿਮਰਜੀਤ ਕੌਰ ਦੀ ਵਤਨ ਵਾਪਸੀ ਸੰਭਵ ਹੋ ਸਕੀ ਹੈ। ਅੱਜ ਸਿਮਰਜੀਤ ਕੌਰ ਅਤੇ ਉਸ ਦੀ ਮਾਤਾ ਨੇ ਸੰਸਦ ਮੈਂਬਰ ਦੇ ਦਫ਼ਤਰ ਪਹੁੰਚ ਕੇ ਉਨ੍ਹਾਂ ਅਤੇ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। 

ਜਾਣਕਾਰੀ ਅਨੁਸਾਰ ਸਿਮਰਜੀਤ ਕੌਰ ਕਰੀਬ ਦੋ ਸਾਲ ਪਹਿਲਾਂ ਡੇਢ ਲੱਖ ਰੁਪਏ ਖਰਚ ਕਰਕੇ ਰੁਜ਼ਗਾਰ ਲਈ ਮਲੇਸ਼ੀਆ ਗਈ ਸੀ, ਜਿੱਥੇ ਉਹ ਇੱਕ ਘਰ ਵਿੱਚ ਕੰਮ ਕਰਦੀ ਸੀ। ਉਸ ਨੇ ਦੱਸਿਆ ਕਿ ਵਿਦੇਸ਼ ਵਿੱਚ ਮਨ ਨਾ ਲੱਗਣ ਕਾਰਨ ਉਸ ਨੇ ਕੁਝ ਸਮੇਂ ਬਾਅਦ ਹੀ ਵਾਪਸ ਆਉਣ ਦੀ ਯੋਜਨਾ ਬਣਾਈ ਪਰ ਜਿਸ ਘਰ ਵਿੱਚ ਉਹ ਕੰਮ ਕਰਦੀ ਸੀ, ਉੱਥੋਂ ਦੇ ਲੋਕਾਂ ਨੇ ਉਸ ਨੂੰ ਵਾਪਸ ਨਹੀਂ ਆਉਣ ਦਿੱਤਾ ਅਤੇ ਉਸ ਤੋਂ ਜਬਰੀ ਕੰਮ ਕਰਵਾਉਂਦੇ ਰਹੇ। 

ਸਿਮਰਜੀਤ ਕੌਰ ਅਨੁਸਾਰ ਪਹਿਲਾਂ ਉਸ ਨੂੰ ਦੋ ਸਾਲ ਕੰਮ ਕਰਨ ਤੋਂ ਬਾਅਦ ਵਾਪਸ ਭੇਜਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਸਮਾਂ ਪੂਰਾ ਹੋਣ ’ਤੇ ਵੀ ਉਸ ਨੂੰ ਵਾਪਸ ਨਹੀਂ ਭੇਜਿਆ ਗਿਆ। ਬਾਅਦ ਵਿੱਚ ਚਾਰ ਸਾਲ ਪੂਰੇ ਹੋਣ ਤੋਂ ਬਾਅਦ ਵਾਪਸ ਭੇਜਣ ਦੀ ਗੱਲ ਕਹੀ ਗਈ। 

ਧੀ ਨਾਲ ਸੰਪਰਕ ਨਾ ਹੋਣ ਕਾਰਨ ਉਸ ਦੀ ਮਾਤਾ ਨੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਟੀਮ ਨਾਲ ਸੰਪਰਕ ਕੀਤਾ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੰਸਦ ਮੈਂਬਰ ਨੇ ਮਲੇਸ਼ੀਆ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਈਮੇਲ ਰਾਹੀਂ ਜਾਣੂ ਕਰਵਾਇਆ। ਇਸ ਤੋਂ ਬਾਅਦ ਕੀਤੇ ਗਏ ਯਤਨਾਂ ਸਦਕਾ ਸਿਮਰਜੀਤ ਕੌਰ ਦੀ ਵਤਨ ਵਾਪਸੀ ਸੰਭਵ ਹੋ ਸਕੀ।

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ 'ਚ ਇਨਸਾਫ਼ ਕਮੇਟੀ ਤੇ ਸਿੱਟ ਵਿਚਾਲੇ ਹੋਈ ਮੀਟਿੰਗ; ਜ਼ਿਆਦਾਤਰ ਮੰਗਾਂ ਉਤੇ ਬਣੀ ਸਹਿਮਤੀ

ਇਸ ਮੌਕੇ ਸੰਸਦ ਮੈਂਬਰ ਦੇ ਪੀਏ ਦਲੇਰ ਸਿੰਘ ਨੇ ਦੱਸਿਆ ਕਿ ਪਿੰਡਾਂ ਦੇ ਦੌਰਿਆਂ ਦੌਰਾਨ ਸਿਮਰਜੀਤ ਕੌਰ ਦੀ ਮਾਤਾ ਨੇ ਉਨ੍ਹਾਂ ਦੀ ਟੀਮ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੱਲੋਂ ਹੁਣ ਤੱਕ ਵਿਦੇਸ਼ਾਂ ਵਿੱਚ ਫਸੇ ਦਰਜਨਾਂ ਨੌਜਵਾਨਾਂ ਦੀ ਮਦਦ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਅਜੈ ਕੁਮਾਰ ਕਤਲ ਕਾਂਡ: ਸੁਨੀਲ ਜਾਖੜ ਵਿਧਾਨ ਸਭਾ ਦੇ ਬਾਹਰ ਪਰਿਵਾਰ ਦੇ ਰੋਸ ਪ੍ਰਦਰਸ਼ਨ ਵਿੱਚ ਹੋਏ ਸ਼ਾਮਲ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES