• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਵਾਪਰਿਆ ਘਟਨਾਕ੍ਰਮ ਅਕਾਲੀ ਦਲ ਦੀ ਪੁਨਰ-ਸੁਰਜੀਤੀ ਤੇ ਪੰਥਕ ਏਕਤਾ ਲਈ ਹੀ ਸੀ- ਗਿਆਨੀ ਹਰਪ੍ਰੀਤ ਸਿੰਘ

ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਵਾਪਰਿਆ ਘਟਨਾਕ੍ਰਮ ਅਕਾਲੀ ਦਲ ਦੀ ਪੁਨਰ-ਸੁਰਜੀਤੀ ਤੇ ਪੰਥਕ ਏਕਤਾ ਲਈ ਹੀ ਸੀ- ਗਿਆਨੀ ਹਰਪ੍ਰੀਤ ਸਿੰਘ

Giani Harpreet Singh News: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰਿਆ ਸਾਰਾ ਘਟਨਾਕ੍ਰਮ ਪੰਜਾਬ ਦੀ ਖੇਤਰੀ ਤੇ ਪੰਥਕ ਪਾਰਟੀ ਦੀ ਪੁਨਰ-ਸੁਰਜੀਤੀ ਵਾਸਤੇ ਹੀ ਸੀ।

Written ByRavinder Singh
Published: Oct 26, 2026, 05:47 PM IST|Updated: Oct 26, 2026, 05:51 PM IST
joinshare
ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਵਾਪਰਿਆ ਘਟਨਾਕ੍ਰਮ ਅਕਾਲੀ ਦਲ ਦੀ ਪੁਨਰ-ਸੁਰਜੀਤੀ ਤੇ ਪੰਥਕ ਏਕਤਾ ਲਈ ਹੀ ਸੀ- ਗਿਆਨੀ ਹਰਪ੍ਰੀਤ ਸਿੰਘ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
30 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼; ਇੰਸਟਾਗ੍ਰਾਮ 'ਤੇ ਕੁੜਤੀ ਖਰੀਦਣ ਬਹਾਨੇ ਮਾਰੀ ਠੱਗੀ

30 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼; ਇੰਸਟਾਗ੍ਰਾਮ 'ਤੇ ਕੁੜਤੀ ਖਰੀਦਣ ਬਹਾਨੇ ਮਾਰੀ ਠੱਗੀ

2

ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀ ਮਨਮਾਨੀ! ਸਵਾਰੀਆਂ ਬਿਠਾਉਣ ਨੂੰ ਲੈ ਕੇ ਖ਼ੂਨੀ ਝੜਪ

3

ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਵਾਪਰਿਆ ਘਟਨਾਕ੍ਰਮ ਅਕਾਲੀ ਦਲ ਦੀ ਪੁਨਰ-ਸੁਰਜੀਤੀ ਤੇ ਪੰਥਕ ਏਕਤਾ ਲਈ ਹੀ ਸੀ- ਗਿਆਨੀ ਹਰਪ੍ਰੀਤ ਸਿੰਘ

4

ਰਮਿੰਦਰ ਸਿੰਘ ਆਵਲਾ ਮਗਰੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਕਾਲੀ ਦਲ ਵਿੱਚ ਸ਼ਾਮਲ

5

ਮਾਨਸਾ ਵਿੱਚ ਸੀਬੀਆਈ ਮੈਡੀਕਲ ਸਟੋਰਾਂ ਉਤੇ ਛਾਪੇਮਾਰੀ; ਮੁਲਜ਼ਮ ਅਸ਼ਵਨੀ ਦੇ ਗੁਦਾਮ ਦੀ ਹੋਈ ਚੈਕਿੰਗ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Giani Harpreet Singh News: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰਿਆ ਸਾਰਾ ਘਟਨਾਕ੍ਰਮ ਪੰਜਾਬ ਦੀ ਖੇਤਰੀ ਤੇ ਪੰਥਕ ਪਾਰਟੀ ਦੀ ਪੁਨਰ-ਸੁਰਜੀਤੀ ਵਾਸਤੇ ਹੀ ਸੀ। ਪਰ ਕੁਝ ਮਰਿਆਦਾ ਤੋਂ ਮੁਨਕਰ ਲੋਕਾਂ ਨੇ ਇਸ ਸਾਰੀ ਪ੍ਰਕਿਰਿਆ ਨੂੰ ਤਾਰਪੀਡੋ ਕਰਨ ਲਈ ਪੰਜ ਸਿੰਘ ਸਾਹਿਬਾਨ ਨੂੰ ਹੀ ਸਾਜ਼ਿਸ਼ੀ ਗਰਦਾਨ ਕੇ ਬਦਨਾਮ ਕਰਨਾ ਸ਼ੁਰੂ ਕਰ ਦਿੱਤਾ ਅਤੇ ਫਿਰ ਸਾਰੇ ਜਥੇਦਾਰ ਸਾਹਿਬਾਨ ਨੂੰ ਬੇਇੱਜ਼ਤ ਕਰਕੇ ਅਹੁਦਿਆਂ ਤੋਂ ਲਾਂਭੇ ਕਰ ਦਿੱਤਾ। 

ਇਸ ਪੂਰੇ ਮਾਮਲੇ ਵਿੱਚ ਸ਼ਾਮਲ ਰਹੇ ਸਾਰੇ ਰਾਜਸੀ ਆਗੂ ਜਾਣਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਕੀਤਾ ਗਿਆ ਇਹ ਬਹੁਤ ਹੀ ਸਮਝਦਾਰੀ ਭਰਿਆ ਫੈਸਲਾ ਸੀ ਜੋ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹ ਦੀ ਰਹਿਨੁਮਾਈ ਹੇਠ ਵਾਪਰਿਆ ਅਤੇ ਇਸਨੂੰ ਸਾਰੇ ਪੰਥ ਨੇ ਪ੍ਰਵਾਨ ਕੀਤਾ ਸੀ।

ਸ੍ਰੀ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਮੁਤਾਬਕ ਕੀਤੀ ਜਾਣ ਵਾਲੀ ਭਰਤੀ ਵਿੱਚ ਲੋਕਤਾਂਤਰਿਕ ਤਰੀਕੇ ਨਾਲ ਕੋਈ ਵੀ ਪ੍ਰਧਾਨ ਚੁਣਿਆ ਜਾ ਸਕਦਾ ਸੀ। ਪਰ ਪ੍ਰਧਾਨਗੀ ਦੇ ਲਾਲਚ ਵਿੱਚ ਹਾਬੜੇ ਮਨੁੱਖ, ਜਿੰਨਾ ਨੂੰ ਆਪਣੀ ਯੋਗਤਾ 'ਤੇ ਕੋਈ ਭਰੋਸਾ ਨਹੀ ਸੀ, ਉਹ ਹੁਕਮਨਾਮਿਆ ਨੂੰ ਬਾਈਪਾਸ ਕਰਕੇ ਖੁਦ ਨੂੰ ਪ੍ਰਧਾਨ ਦੇ ਰੂਪ ਵਿੱਚ ਥੋਪਣ ਵਿੱਚ ਕਾਮਯਾਬ ਹੋ ਗਏ। 

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮਿਆ ਨੂੰ ਆਪਣੇ ਕਤਲ ਦੀ ਸਾਜਿਸ਼ ਦੱਸਣ ਵਾਲੇ ਹੁਣ ਕਿਹੜੇ ਮੂੰਹ ਨਾਲ ਪੰਥਕ ਏਕਤਾ ਦੀ ਦੁਹਾਈ ਦਿੰਦੇ ਹਨ। ਜੇ ਉਹ ਵਾਕਈ ਏਕਤਾ ਦੇ ਹਾਮੀ ਹਨ ਤਾਂ ਅੱਜ ਹੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਪਹੁੰਚ ਕੇ ਗੁਰੂ ਸਾਹਿਬ ਅਤੇ ਸਮੁੱਚੇ ਪੰਥ ਤੋਂ ਆਪਣੇ ਮੁਕਰ ਜਾਣ ਦੀ ਮਾਫੀ ਮੰਗਣ। 

ਸਿੱਖ ਪੰਥ ਅਤੇ ਪੰਜਾਬੀਆਂ ਨੂੰ ਯਕੀਨ ਹੋ ਜਾਵੇਗਾ ਕਿ ਪੰਥਕ ਏਕਤਾ ਲਈ ਉਹ ਦਿਲੋਂ ਸੁਹਿਰਦ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਪਾਰਟੀ ਆਗੂਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਏਕਤਾ ਸਬੰਧੀ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਦੋ ਦਸੰਬਰ ਦੇ ਹੁਕਮਨਾਮਿਆਂ ਨੂੰ ਜ਼ਰੂਰ ਧਿਆਨ ਵਿੱਚ ਰੱਖਿਆ ਕਰਨ। ਜਿਸ ਬਾਰੇ ਉਨ੍ਹਾਂ ਨੇ ਖੁਦ ਸ੍ਰੀ ਅਕਾਲ ਤਖਤ ਸਾਹਿਬ ਤੱਕ ਪਹੁੰਚ ਕੀਤੀ ਸੀ। 

ਅਹੁਦਿਆਂ ਦੇ ਲਾਲਚ ਜਾਂ ਸੱਤਾ ਦੀ ਲਾਲਸਾ ਤਹਿਤ ਕਿਸੇ ਨਾਲ ਮਿਲ ਜਾਣ ਨੂੰ ਪੰਥਕ ਏਕਤਾ ਦਾ ਨਾਮ ਨਹੀਂ ਦਿੱਤਾ ਜਾ ਸਕਦਾ। ਇਸ ਨਾਲ ਨਾ ਪੰਥ ਦਾ ਭਲਾ ਹੋਵੇਗਾ, ਨਾ ਪੰਜਾਬ ਦਾ ਅਤੇ ਨਾ ਹੀ ਉਨ੍ਹਾਂ ਲਾਲਚੀ ਲੋਕਾਂ ਦਾ ਹੀ ਭਲਾ ਹੋਵੇਗਾ ਜੋ ਇਸ ਤਰ੍ਹਾਂ ਦੀ ਏਕਤਾ ਦੀ ਝਾਕ ਰੱਖਦੇ ਹਨ। 

ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਲਾਈਨ ਤੋਂ ਬਾਹਰ ਜਾ ਕੇ ਦਿੱਤੇ ਜਾਣ ਵਾਲੇ ਬਿਆਨਾਂ ਬਾਰੇ ਕਿਹਾ ਕਿ ਉਹ ਬਿਆਨ ਦੇਣ ਵਾਲੇ ਆਗੂਆਂ ਦੇ ਨਿੱਜੀ ਵਿਚਾਰ ਹੋ ਸਕਦੇ ਹਨ, ਦੋ ਦਸੰਬਰ ਦੇ ਹੁਕਮਨਾਮਿਆਂ ਮੁਤਾਬਕ ਪੁਨਰ-ਸੁਰਜੀਤ ਹੋਏ ਅਕਾਲੀ ਦਲ ਦੀ ਨੀਤੀ ਤੇ ਸਿਧਾਂਤ ਨਾਲ ਉਨ੍ਹਾਂ ਬਿਆਨਾਂ ਦਾ ਕੋਈ ਸਬੰਧ ਨਹੀਂ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।
 

Add Zee News as a Preferred Source
TAGS:
Punjab News