SOCIAL MEDIA

Newsletter

PARTNER SITES
भाषा चुनें राज्य चुनें

ਗੁਰਦੇਵ ਨਗਰ ਗੁਰਦੁਆਰਾ ਸਾਹਿਬ ’ਚ ਚੋਰੀ; ਗ੍ਰੰਥੀ ਸਿੰਘ ਨਾਲ ਕੁੱਟਮਾਰ ਵੀ ਕੀਤੀ

Ludhiana News: ਗੁਰਦੇਵ ਨਗਰ ਸਥਿਤ ਗੁਰਦੁਆਰਾ ਸਾਹਿਬ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

Written By Ravinder Singh
Published: Oct 14, 2026, 05:27 PM IST | Updated: Oct 14, 2026, 05:30 PM IST
Join

Ludhiana News(ਤਰਸੇਮ ਲਾਲ ਭਾਰਦਵਾਜ): ਲੁਧਿਆਣਾ ਦੇ ਗੁਰਦੇਵ ਨਗਰ ਸਥਿਤ ਗੁਰਦੁਆਰਾ ਸਾਹਿਬ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਵੱਲੋਂ ਗ੍ਰੰਥੀ ਸਿੰਘ ਨਾਲ ਕੁੱਟਮਾਰ ਕੀਤੀ ਗਈ ਅਤੇ ਗੁਰਦੁਆਰਾ ਸਾਹਿਬ ਦੀ ਗੋਲਕ ਭੰਨ੍ਹ ਕੇ ਨਕਦੀ ਚੋਰੀ ਕਰ ਲਈ ਗਈ। 

ਇਸ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਣ ਦੀ ਗੱਲ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਲੁਧਿਆਣਾ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਧਾਰਮਿਕ ਸਥਾਨਾਂ ਨਾਲ ਜੁੜੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਵਧ ਰਹੀ ਹੈ। ਅਜਿਹੀਆਂ ਘਟਨਾਵਾਂ ਨਾਲ ਸਮਾਜ ਵਿੱਚ ਤਣਾਅ ਪੈਦਾ ਹੋਣ ਤੇ ਆਪਸੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਬਣ ਜਾਂਦਾ ਹੈ। 

ਧਰਮ ਕੋਈ ਵੀ ਹੋਵੇ, ਹਰ ਧਾਰਮਿਕ ਸਥਾਨ ਸਤਿਕਾਰ ਦਾ ਹੱਕਦਾਰ ਹੈ। ਕਿਸੇ ਵੀ ਧਰਮ ਦੀ ਬੇਅਦਬੀ ਕਰਨਾ, ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਣਾ ਜਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਅਜਿਹੀਆਂ ਹਰਕਤਾਂ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਵਿਅਕਤੀ ਧਰਮ ਦੇ ਨਾਂ ’ਤੇ ਸਮਾਜ ਦੀ ਸ਼ਾਂਤੀ ਭੰਗ ਨਾ ਕਰ ਸਕੇ।

ਇਹ ਵੀ ਪੜ੍ਹੋ :  ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਵਿੱਚ ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਲੋਕਾਂ ਦੀ ਮੰਗ ਹੈ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਮੁਲਜ਼ਮਾਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਨਾਲ ਹੀ ਪੁਲਿਸ ਪ੍ਰਸ਼ਾਸਨ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਏ, ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਅਤੇ ਸ਼ਹਿਰ ਵਿੱਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਾ ਕਾਇਮ ਰਹੇ।

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਭੀੜ ਨੇ ਮੁੱਖ ਮੁਲਜ਼ਮ ਦੀ ਦੁਕਾਨ ਨੂੰ ਲਗਾਈ ਅੱਗ; 'ਆਪ' ਦਾ ਆਇਆ ਵੱਡਾ ਬਿਆਨ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES