SOCIAL MEDIA

Newsletter

PARTNER SITES
भाषा चुनें राज्य चुनें

ਪਾਕਿਸਤਾਨ ਗਏ ਜਥੇ ਵਿਚੋਂ ਤਿੰਨ ਸ਼ਰਧਾਲੂ ਲਾਪਤਾ; ਪ੍ਰਸ਼ਾਸਨ ਵੱਲੋਂ ਭਾਲ ਜਾਰੀ

Pakistan Sikh Pilgrims Missing: ਪਾਕਿਸਤਾਨ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚੋਂ ਤਿੰਨ ਸ਼ਰਧਾਲੂਆਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Written By Ravinder Singh
Published: Nov 26, 2026, 18:11 IST | Updated: Nov 26, 2026, 18:16 IST
Join

Pakistan Sikh Pilgrims Missing: ਪਾਕਿਸਤਾਨ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚੋਂ ਤਿੰਨ ਸ਼ਰਧਾਲੂਆਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਉਸ ਸਮੇਂ ਧਿਆਨ ਵਿੱਚ ਆਈ ਜਦੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਤੋਂ ਬਾਅਦ ਜਥਾ ਅਗਲੇ ਪੜਾਅ ਲਈ ਰਵਾਨਾ ਹੋਣ ਦੀ ਤਿਆਰੀ ਕਰ ਰਿਹਾ ਸੀ। ਜਾਣਕਾਰੀ ਅਨੁਸਾਰ, ਜਦੋਂ ਜਥੇ ਦੇ ਪ੍ਰਬੰਧਕਾਂ ਵੱਲੋਂ ਸ਼ਰਧਾਲੂਆਂ ਦੀ ਗਿਣਤੀ ਕੀਤੀ ਗਈ ਤਾਂ ਤਿੰਨ ਵਿਅਕਤੀ ਘੱਟ ਪਾਏ ਗਏ।

 ਇਸ ਤੋਂ ਬਾਅਦ ਜਥੇ ਵਿੱਚ ਹਫੜਾ-ਦਫੜੀ ਮਚ ਗਈ। 25 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਜਾਂਦੇ ਸਮੇਂ ਤਿੰਨੇ ਵਿਅਕਤੀ ਜਥੇ ਤੋਂ ਵੱਖ ਹੋ ਗਏ ਸਨ ਅਤੇ ਅਜੇ ਤੱਕ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਤੋਂ ਜਾਂਚ ਦੀ ਮੰਗ ਕੀਤੀ ਹੈ। ਰਿਪੋਰਟਾਂ ਅਨੁਸਾਰ, 2,339 ਸਿੱਖ ਸ਼ਰਧਾਲੂਆਂ ਦਾ ਇੱਕ ਜਥਾ 24 ਨਵੰਬਰ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੀ ਇਸ ਜਥੇ ਦੇ ਨਾਲ ਸਨ।

ਲਾਪਤਾ ਹੋਏ ਤਿੰਨੇ ਸ਼ਰਧਾਲੂ ਸਿੱਖ ਮਰਦ ਦੱਸੇ ਜਾ ਰਹੇ ਹਨ। ਉਨ੍ਹਾਂ ਦੀ ਭਾਲ ਲਈ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਯਤਨ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ 27 ਨਵੰਬਰ ਨੂੰ ਜਦੋਂ ਇਹ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇਗਾ ਤਾਂ ਸ਼ਰਧਾਲੂਆਂ ਦੇ ਪਾਸਪੋਰਟਾਂ 'ਤੇ ਲੱਗੀਆਂ ਐਂਟਰੀਆਂ ਅਤੇ ਸੂਚੀਆਂ ਦੇ ਆਧਾਰ 'ਤੇ ਲਾਪਤਾ ਵਿਅਕਤੀਆਂ ਦੀ ਪਛਾਣ ਸਬੰਧੀ ਹੋਰ ਜਾਣਕਾਰੀ ਮਿਲ ਸਕਦੀ ਹੈ। ਜ਼ਿਕਰਯੋਗ ਹੈ ਕਿ ਇਹ ਜਥਾ 1 ਦਸੰਬਰ ਨੂੰ ਭਾਰਤ ਵਾਪਸ ਪਰਤਣਾ ਹੈ। ਇਸ ਮੌਕੇ ਵਾਹਘਾ ਸਰਹੱਦ 'ਤੇ ਵੀ ਜਥੇ ਦੇ ਨਾਲ ਪਾਕਿਸਤਾਨ ਗਏ ਅਤੇ ਵਾਪਸ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ। ਦੱਸ ਦੇਈਏ ਕਿ ਸਿੱਖ ਸ਼ਰਧਾਲੂਆਂ ਦਾ ਇਹ ਜਥਾ 22 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪਾਕਿਸਤਾਨ ਲਈ ਰਵਾਨਾ ਹੋਇਆ ਸੀ। 

ਇਸ ਜਥੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਅਤੇ ਸ਼ਰਧਾਲੂ ਸ਼ਾਮਲ ਸਨ। ਫਿਲਹਾਲ ਤਿੰਨਾਂ ਲਾਪਤਾ ਸ਼ਰਧਾਲੂਆਂ ਬਾਰੇ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ। 

ਸਥਾਨਕ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਨ੍ਹਾਂ ਦੇ ਠਿਕਾਣਿਆਂ ਬਾਰੇ ਸਪੱਸ਼ਟ ਜਾਣਕਾਰੀ ਮਿਲਣ ਤੱਕ ਕੁਝ ਵੀ ਯਕੀਨ ਨਾਲ ਨਹੀਂ ਕਿਹਾ ਜਾ ਸਕਦਾ ਪਰ ਅਕਸਰ ਅਜਿਹੇ ਮਾਮਲਿਆਂ ਵਿੱਚ ਬਾਅਦ ਵਿੱਚ ਇਹ ਖੁਲਾਸਾ ਹੁੰਦਾ ਹੈ ਕਿ ਕੁਝ ਲੋਕ ਆਪਣੀ ਮਰਜ਼ੀ ਨਾਲ ਸਮੂਹ ਤੋਂ ਗਾਇਬ ਹੋ ਜਾਂਦੇ ਹਨ।

ਇਹ ਵੀ ਪੜ੍ਹੋ : ਫਗਵਾੜਾ ਸ਼ੂਗਰ ਮਿੱਲ ਵਿਵਾਦ ਵਿੱਚ ਰਾਣਾ ਇੰਦਰ ਪ੍ਰਤਾਪ ਸਿੰਘ ਦਾ ਨਾਮ ਮੁੜ ਚਰਚਾ 'ਚ ਆਇਆ; ਕਿਸਾਨਾਂ ਨੇ ਦਿੱਤਾ ਧਰਨਾ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES