ਚੰਡੀਗੜ੍ਹ-ਊਨਾ ਹਾਈਵੇ ’ਤੇ ਟਿੱਪਰ ਥੱਲੇ ਕਾਰ ਆਉਣ ਨਾਲ ਤਿੰਨ ਨੌਜਵਾਨਾਂ ਦੀ ਮੌਤ
Chandigarh Una Highway Accident: ਚੰਡੀਗੜ੍ਹ-ਊਨਾ ਹਾਈਵੇ ’ਤੇ ਭਰਤਗੜ੍ਹ ਨੇੜੇ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ।
Chandigarh Una Highway Accident: ਚੰਡੀਗੜ੍ਹ-ਊਨਾ ਹਾਈਵੇ ’ਤੇ ਭਰਤਗੜ੍ਹ ਨੇੜੇ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਸਰਸਾ ਨੰਗਲ ਦੀ ਉਤਰਾਈ ਉੱਤਰਦੇ ਸਮੇਂ ਮਿੱਟੀ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਬੇਕਾਬੂ ਹੋ ਕੇ ਪਲਟ ਗਿਆ। ਟਿੱਪਰ ਦੀ ਲਪੇਟ ਵਿੱਚ ਇੱਕ-ਦੋ ਨਹੀਂ, ਸਗੋਂ ਕੁੱਲ 9 ਗੱਡੀਆਂ ਆ ਗਈਆਂ, ਜਦਕਿ ਇੱਕ ਕਾਰ ਉੱਪਰ ਟਿੱਪਰ ਪਲਟਣ ਕਾਰਨ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਨੌਜਵਾਨ ਮਨਾਲੀ ਤੋਂ ਦਿੱਲੀ ਵਾਪਸ ਪਰਤ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਟਿੱਪਰ ਹੇਠਾਂ ਆਈ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਹਾਈਵੇਅ ’ਤੇ ਵਾਪਰੇ ਇਸ ਭਿਆਨਕ ਹਾਦਸੇ ਨੇ ਇੱਕ ਵਾਰ ਫਿਰ ਓਵਰਲੋਡ ਵਾਹਨਾਂ ਦੀ ਆਵਾਜਾਈ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਣਕਾਰੀ ਅਨੁਸਾਰ ਮਿੱਟੀ ਨਾਲ ਭਰਿਆ ਓਵਰਲੋਡ ਟਿੱਪਰ ਜਦੋਂ ਸਰਸਾ ਨੰਗਲ ਦੀ ਉਤਰਾਈ ਉੱਤਰ ਰਿਹਾ ਸੀ ਤਾਂ ਅਚਾਨਕ ਬੇਕਾਬੂ ਹੋ ਕੇ ਪਲਟ ਗਿਆ। ਇਸ ਦੌਰਾਨ ਹਾਈਵੇਅ ਤੋਂ ਲੰਘ ਰਹੀਆਂ 9 ਗੱਡੀਆਂ ਇਸ ਦੀ ਲਪੇਟ ਵਿੱਚ ਆ ਗਈਆਂ। ਇਸੇ ਦੌਰਾਨ ਟਿੱਪਰ ਇੱਕ ਕਾਰ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : Live: ਮੋਗਾ ਵਿੱਚ 'ਆਪ' ਦੀ ਖੁਸ਼ਹਾਲ ਪੰਜਾਬ ਮਹਾਂਰੈਲੀ; ਸੀਐਮ ਮਾਨ ਨੇ ਅਕਾਲੀ-ਭਾਜਪਾ ਗਠਜੋੜ ਉਤੇ ਕੱਸਿਆ ਤੰਜ਼, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ
ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਨੌਜਵਾਨ ਮਨਾਲੀ ਤੋਂ ਦਿੱਲੀ ਵਾਪਸ ਜਾ ਰਹੇ ਸਨ।ਹਾਦਸੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਹਾਈਵੇਅ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਟਿੱਪਰ ਹੇਠਾਂ ਦੱਬੀ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ।
ਇਹ ਵੀ ਪੜ੍ਹੋ : ਫਗਵਾੜਾ ਸ਼ੂਗਰ ਮਿੱਲ ਵਿਵਾਦ ਵਿੱਚ ਰਾਣਾ ਇੰਦਰ ਪ੍ਰਤਾਪ ਸਿੰਘ ਦਾ ਨਾਮ ਮੁੜ ਚਰਚਾ 'ਚ ਆਇਆ; ਕਿਸਾਨਾਂ ਨੇ ਦਿੱਤਾ ਧਰਨਾ