SOCIAL MEDIA

Newsletter

PARTNER SITES
भाषा चुनें राज्य चुनें

ਪੰਜਾਬ ਵਿੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ; ਗੁਰਪ੍ਰੀਤ ਭੁੱਲਰ ਜਲੰਧਰ ਦੇ ਕਮਿਸ਼ਨਰ ਬਣੇ

Punjab Police Transfers: ਪੰਜਾਬ ਸਰਕਾਰ ਨੇ ਪੁਲਿਸ ਅਧਿਕਾਰੀਆਂ ਦੇ ਵੱਡੇ ਪੱਧਰ ਉਤੇ ਤਬਾਦਲੇ ਕੀਤੇ ਗਏ ਹਨ। ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

Written By Ravinder Singh
Published: Nov 25, 2026, 16:20 IST | Updated: Nov 25, 2026, 16:22 IST
Join

Punjab Police Transfers: ਪੰਜਾਬ ਸਰਕਾਰ ਨੇ ਪੁਲਿਸ ਅਧਿਕਾਰੀਆਂ ਦੇ ਵੱਡੇ ਪੱਧਰ ਉਤੇ ਤਬਾਦਲੇ ਕੀਤੇ ਗਏ ਹਨ। ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਨੇ ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ ਕਰਦਿਆਂ 31 ਆਈਪੀਐੱਸ ਅਤੇ ਪੀਪੀਐੱਸ ਅਧਿਕਾਰੀਆਂ ਦੇ ਤਬਾਦਲਿਆਂ ਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦਾ ਡੀ ਆਈ ਜੀ ਬਾਰਡਰ ਰੇਂਜ ਅੰਮ੍ਰਿਤਸਰ ਵਜੋਂ ਤਬਾਦਲਾ ਹੋਇਆ ਹੈ। ਕੁਲਦੀਪ ਸਿੰਘ ਆਈਪੀਐਸ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ ਬਣੇ। ਆਈਜੀਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਜਲੰਧਰ ਦੇ ਪੁਲਿਸ ਕਮਿਸ਼ਨਰ ਬਣੇ।

ਗੁਰਪ੍ਰੀਤ ਸਿੰਘ ਭੁੱਲਰ ਨੂੰ ਜਲੰਧਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਦਕਿ ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਕੁਲਦੀਪ ਸਿੰਘ ਨੂੰ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਹਰਮਨਬੀਰ ਸਿੰਘ ਨੂੰ ਬਾਰਡਰ ਰੇਂਜ ਅੰਮ੍ਰਿਤਸਰ ਦਾ ਡੀਆਈਜੀ ਅਤੇ ਸਵਪਨ ਸ਼ਰਮਾ ਨੂੰ ਰੋਪੜ ਰੇਂਜ ਦਾ ਡੀਆਈਜੀ ਲਗਾਇਆ ਗਿਆ ਹੈ। ਹਰਜੀਤ ਸਿੰਘ ਨੂੰ ਬਠਿੰਡਾ ਰੇਂਜ ਦਾ ਡੀਆਈਜੀ, ਸਨੇਹਦੀਪ ਸ਼ਰਮਾ ਨੂੰ ਫਿਰੋਜ਼ਪੁਰ ਰੇਂਜ ਦਾ ਡੀਆਈਜੀ ਅਤੇ ਅਮਨੀਤ ਕੌਂਡਲ ਨੂੰ ਪਟਿਆਲਾ ਰੇਂਜ ਦਾ ਡੀਆਈਜੀ ਬਣਾਇਆ ਗਿਆ ਹੈ। 

ਡਾ. ਨਾਨਕ ਸਿੰਘ ਨੂੰ ਟੈਕਨੀਕਲ ਸਰਵਿਸਿਜ਼ ਚੰਡੀਗੜ੍ਹ 'ਚ ਡੀਆਈਜੀ ਅਤੇ ਗੁਰਮੀਤ ਸਿੰਘ ਚੌਹਾਨ ਨੂੰ ਪ੍ਰੋਵੀਜ਼ਨਿੰਗ ਚੰਡੀਗੜ੍ਹ 'ਚ ਡੀਆਈਜੀ ਦੇ ਅਹੁਦੇ 'ਤੇ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਗਦਾਲੇ ਨੀਲਾਂਬਰੀ ਵਿਜੇ ਨੂੰ ਜਲੰਧਰ ਰੇਂਜ ਦੀ ਆਈਜੀਪੀ ਅਤੇ ਨਵੀਨ ਸਿੰਗਲਾ ਨੂੰ ਫਰੀਦਕੋਟ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ। ਸੁਰਿੰਦਰ ਲਾਂਬਾ ਨੂੰ ਸੰਗਰੂਰ, ਚਰਨਜੀਤ ਸਿੰਘ ਨੂੰ ਲੁਧਿਆਣਾ ਦਿਹਾਤੀ, ਰਵਜੋਤ ਗਰੇਵਾਲ ਨੂੰ ਵਿਜੀਲੈਂਸ ਬਿਊਰੋ ਐੱਸਏਐੱਸ ਨਗਰ, ਅੰਕੁਰ ਗੁਪਤਾ ਨੂੰ ਫਰੀਦਕੋਟ ਤੇ ਅਸ਼ਵਨੀ ਗੋਤਿਆਲ ਨੂੰ ਫਿਰੋਜ਼ਪੁਰ ਦਾ ਐੱਸਐੱਸਪੀ ਲਗਾਇਆ ਗਿਆ ਹੈ। 

ਇਸ ਤੋਂ ਇਲਾਵਾ ਭੁਪਿੰਦਰ ਸਿੰਘ ਨੂੰ ਮਾਲੇਰਕੋਟਲਾ ਅਤੇ ਹਰਕਮਲਪ੍ਰੀਤ ਸਿੰਘ ਖੱਖ ਨੂੰ ਜਲੰਧਰ ਦਿਹਾਤੀ ਦਾ ਐੱਸਐੱਸਪੀ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਕੁਝ ਹੋਰ ਅਧਿਕਾਰੀਆਂ ਦੀਆਂ ਸੇਵਾਵਾਂ ਵਿਜੀਲੈਂਸ ਬਿਊਰੋ ਨੂੰ ਸੌਂਪੀਆਂ ਗਈਆਂ ਹਨ। ਇਸੇ ਤਰ੍ਹਾਂ ਵਤਸਲਾ ਗੁਪਤਾ ਨੂੰ ਐੱਸਬੀਐੱਸ ਨਗਰ, ਡਾ. ਪ੍ਰਗਿਆ ਜੈਨ ਨੂੰ ਅੰਮ੍ਰਿਤਸਰ ਦਿਹਾਤੀ, ਤੁਸ਼ਾਰ ਗੁਪਤਾ ਨੂੰ ਗੁਰਦਾਸਪੁਰ, ਅਜੈ ਗਾਂਧੀ ਨੂੰ ਤਰਨਤਾਰਨ ਅਤੇ ਮਨਿੰਦਰ ਸਿੰਘ ਨੂੰ ਰੋਪੜ ਦਾ ਐੱਸਐੱਸਪੀ ਬਣਾਇਆ ਗਿਆ ਹੈ।

 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES