• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਵਿਧਾਨ ਸਭਾ ਦੇ ਸੈਸ਼ਨ ਵਿੱਚ ਪਰਵਿੰਦਰ ਸਿੰਘ ਝੋਟਾ ਤੇ ਮਨਰੇਗਾ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

ਵਿਧਾਨ ਸਭਾ ਦੇ ਸੈਸ਼ਨ ਵਿੱਚ ਪਰਵਿੰਦਰ ਸਿੰਘ ਝੋਟਾ ਤੇ ਮਨਰੇਗਾ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

Punjab Vidhan Sabha Session News: ਪੰਜਾਬ ਵਿਧਾਨ ਸਭਾ ਦਾ 6 ਦਿਨਾਂ ਦਾ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਇਆ ਹੈ।

Written ByRavinder Singh
Published: Oct 22, 2026, 01:23 PM IST|Updated: Oct 22, 2026, 01:28 PM IST
joinshare
ਵਿਧਾਨ ਸਭਾ ਦੇ ਸੈਸ਼ਨ ਵਿੱਚ ਪਰਵਿੰਦਰ ਸਿੰਘ ਝੋਟਾ ਤੇ ਮਨਰੇਗਾ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਸੁਲਤਾਨਪੁਰ ਲੋਧੀ ਦੇ ਨਸ਼ਾ ਮੁਕਤੀ ਕੇਂਦਰ ’ਚ ਨਸ਼ੇ ਦੀਆਂ ਗੋਲੀਆਂ ਦੀ ਕਥਿਤ ਵਿਕਰੀ ਨੂੰ ਲੈ ਕੇ ਉੱਠੇ ਸਵਾਲ

ਸੁਲਤਾਨਪੁਰ ਲੋਧੀ ਦੇ ਨਸ਼ਾ ਮੁਕਤੀ ਕੇਂਦਰ ’ਚ ਨਸ਼ੇ ਦੀਆਂ ਗੋਲੀਆਂ ਦੀ ਕਥਿਤ ਵਿਕਰੀ ਨੂੰ ਲੈ ਕੇ ਉੱਠੇ ਸਵਾਲ

2

ਸੁਲਤਾਨਪੁਰ ਲੋਧੀ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਰੁਕਣ ’ਤੇ ਕਿਸਾਨਾਂ ਦਾ ਫੁੱਟਿਆ ਗੁੱਸਾ

3

ਵਿਧਾਨ ਸਭਾ ਦੇ ਸੈਸ਼ਨ ਵਿੱਚ ਪਰਵਿੰਦਰ ਸਿੰਘ ਝੋਟਾ ਤੇ ਮਨਰੇਗਾ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

4

ਲੁਧਿਆਣਾ ਦੇ ਮਸ਼ਹੂਰ ਪੰਡਿਤ ਛੋਲੇ-ਕੁਲਚਾ ਵੇਚਣ ਵਾਲੇ ਦੇ ਪੁੱਤਰ ਦਾ ਕਤਲ

5

ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਰਾਜਪੁਰਾ ਵਿੱਚ ਹੰਗਾਮਾ, ਯਾਤਰੀ ਫਸੇ; ਪੀਜੀਆਈ ਜਾਣ ਵਾਲੇ ਮਰੀਜ਼ ਵੀ ਪ੍ਰੇਸ਼ਾਨ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Punjab Vidhan Sabha Session News: ਪੰਜਾਬ ਵਿਧਾਨ ਸਭਾ ਦਾ 6 ਦਿਨਾਂ ਦਾ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਇਆ ਹੈ। ਸੈਸ਼ਨ ਦੇ ਪਹਿਲੇ ਦਿਨ ਸਦਨ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਵਿਧਾਨ ਸਭਾ ਦੇ ਸਪੀਕਰ ਨੇ ਮਨਰੇਗਾ ਮਜ਼ਦੂਰਾਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। 

 ਇਸ ਦੌਰਾਨ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਸਮੇਤ ਕਈ ਸ਼ਖਸੀਅਤਾਂ ਨੂੰ ਯਾਦ ਕੀਤਾ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਭਲਕੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਪਹਿਲੇ ਦਿਨ ਦੀ ਕਾਰਵਾਈ ਸਿਰਫ਼ 9 ਮਿੰਟ ਅਤੇ 6 ਸਕਿੰਟ ਤੱਕ ਚੱਲੀ।

ਸੈਸ਼ਨ ਵਿੱਚ ਪਰਵਿੰਦਰ ਸਿੰਘ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦਾ ਜ਼ਿਕਰ ਕੀਤਾ ਗਿਆ ਹੈ। ਪਰਵਿੰਦਰ ਸਿੰਘ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਐਕਟਿਵ ਸਨ। 

ਉਨ੍ਹਾਂ ਦੀ ਹੱਤਿਆ ਦਾ ਮਾਮਲਾ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਹੀ ਸਿਆਸੀ ਚਰਚਾ ਦਾ ਅਹਿਮ ਮੁੱਦਾ ਬਣਿਆ ਹੋਇਆ ਸੀ। ਇਸ ਤੋਂ ਇਲਾਵਾ ਸਦਨ ਵਿੱਚ ਹੋਰ ਵਿਛੜੀਆਂ ਸ਼ਖ਼ਸੀਅਤਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਦੋ ਮਿੰਟ ਦਾ ਮੌਨ ਧਾਰਨ ਕਰਨ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ ਅਗਲੇ ਦਿਨ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ।

ਦੂਜੇ ਪਾਸੇ, ਭਾਜਪਾ ਆਗੂਆਂ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਕਾਰਨ ਸੂਬੇ ਦੇ ਲੋਕਾਂ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਵੀ ਆਪਣੀਆਂ ਜਾਨਾਂ ਗੁਆਉਣੀਆਂ ਪੈ ਰਹੀਆਂ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ: ਮੀਤ ਹੇਅਰ

 ਇਸੇ ਦੌਰਾਨ ਵਿਰੋਧੀ ਧਿਰ ਨੇ ਵੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਵਿੱਚ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ। ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਸਦਨ ਦੀ ਕਾਰਵਾਈ ਆਮ ਤਰੀਕੇ ਨਾਲ ਚੱਲਣ ਨਹੀਂ ਦੇਣਗੇ।

ਇਹ ਵੀ ਪੜ੍ਹੋ : CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

Add Zee News as a Preferred Source
TAGS:
Punjab News