ਗਵਾਲੀਅਰ ਵਿੱਚ ਮੰਦਰ ਦੀ ਕੰਧ ਵਿੱਚ ਟਕਰਾਇਆ ਬੇਕਾਬੂ ਟਰੱਕ; 13 ਸ਼ਰਧਾਲੂਆਂ ਦੀ ਮੌਤ, 45 ਜ਼ਖਮੀ
Gwalior Temple Accident: ਐਤਵਾਰ ਦੇਰ ਰਾਤ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਵੱਡਾ ਦੁਖਾਂਤ ਵਾਪਰ ਗਿਆ। ਇਸ ਦੁਖਾਂਤ ਵਿੱਚ 13 ਲੋਕਾਂ ਦੀ ਮੌਤ ਹੋ ਗਈ ਜਦਕਿ 45 ਜ਼ਖ਼ਮੀ ਹੋ ਗਏ।
Gwalior Temple Accident: ਐਤਵਾਰ ਦੇਰ ਰਾਤ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਵੱਡਾ ਦੁਖਾਂਤ ਵਾਪਰ ਗਿਆ। ਇਸ ਦੁਖਾਂਤ ਵਿੱਚ 13 ਲੋਕਾਂ ਦੀ ਮੌਤ ਹੋ ਗਈ ਜਦਕਿ 45 ਜ਼ਖ਼ਮੀ ਹੋ ਗਏ। ਦਰਅਸਲ ਵਿੱਚ ਗਵਾਲੀਅਰ ਵਿੱਚ ਸ਼ੀਤਲਾ ਮਾਤਾ ਮੰਦਰ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ।
ਤੇਜ਼ ਰਫ਼ਤਾਰ ਟਰੱਕ ਨੇ ਸੜਕ 'ਤੇ ਜਾ ਰਹੇ ਸ਼ਰਧਾਲੂਆਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ, ਜਦਕਿ 32 ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਜ਼ਖਮੀਆਂ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ।
ਮੁੱਢਲੀਆਂ ਰਿਪੋਰਟਾਂ ਮੁਤਾਬਕ ਤੇਜ਼ ਰਫ਼ਤਾਰ ਟਰੱਕ ਚਾਲਕ ਤੋਂ ਕੰਟਰੋਲ ਗੁਆ ਬੈਠਾ ਅਤੇ ਟਰੱਕ ਮੰਦਰ ਦੀ ਬਾਹਰੀ ਕੰਧ ਨਾਲ ਜਾ ਟਕਰਾਇਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕੰਧ ਢਹਿ ਗਈ ਅਤੇ ਆਲੇ-ਦੁਆਲੇ ਮੌਜੂਦ ਲੋਕ ਇਸ ਦੀ ਲਪੇਟ ਵਿੱਚ ਆ ਗਏ। ਖ਼ਦਸ਼ਾ ਜਤਾਇਆ ਗਿਆ ਕਿ 45 ਲੋਕ ਮਲਬੇ ਹੇਠਾਂ ਫਸੇ ਹੋ ਸਕਦੇ ਹਨ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ।
ਚਸ਼ਮਦੀਦਾਂ ਨੇ ਬਿਆਨਿਆ ਮੰਜ਼ਰ
ਇੱਕ ਚਸ਼ਮਦੀਦ ਮੁਤਾਬਕ ਹਾਦਸਾ ਰਾਤ ਕਰੀਬ 1 ਵਜੇ ਵਾਪਰਿਆ। ਟਰੱਕ ਅਚਾਨਕ ਤੇਜ਼ ਰਫ਼ਤਾਰ ਨਾਲ ਆਇਆ ਅਤੇ ਉੱਥੇ ਮੌਜੂਦ ਲੋਕਾਂ ਤੇ ਕਈ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਚਸ਼ਮਦੀਦ ਨੇ ਦਾਅਵਾ ਕੀਤਾ ਕਿ ਟਰੱਕ ਓਵਰਲੋਡ ਸੀ। ਉਸ ਨੇ ਦੱਸਿਆ ਕਿ ਹਾਦਸੇ ਦੌਰਾਨ ਕੁਝ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਆਪਣਾ ਭਰਾ ਵੀ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਕਾਫ਼ੀ ਦੇਰ ਤੱਕ ਹਫੜਾ-ਦਫੜੀ ਦਾ ਮਾਹੌਲ ਬਣਿਆ ਰਿਹਾ।
ਇਸ ਦਰਦਨਾਕ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਸਪਤਾਲ ਦੇ ਡਾਕਟਰ ਮੁਤਾਬਕ ਉਨ੍ਹਾਂ ਦੇ ਹਸਪਤਾਲ ਵਿੱਚ 13 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਮੁਤਾਬਕ, ਚਾਰ ਤੋਂ ਪੰਜ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਅਤੇ ਬਚਾਅ ਟੀਮਾਂ ਵੱਲੋਂ ਮਲਬੇ ਹੇਠਾਂ ਫਸੇ ਲੋਕਾਂ ਦੀ ਭਾਲ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਕਾਰਵਾਈ ਜਾਰੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।