SOCIAL MEDIA

Newsletter

PARTNER SITES
भाषा चुनें राज्य चुनें

ਨਸ਼ਿਆਂ ਦਾ ਹੌਟ-ਸਪਾਟ ਏਰੀਆ ਬਣਿਆ ਪੁਲਿਸ ਛਾਉਣੀ; ਸ਼ੱਕੀਆਂ ਦੀ ਕੀਤੀ ਚੈਕਿੰਗ

Faridkot News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਉਤੇ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

Written By Ravinder Singh
Published: Nov 21, 2026, 16:36 IST | Updated: Nov 21, 2026, 16:43 IST
Join

Faridkot News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਉਤੇ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਤੇ ਨਸ਼ਾ ਵਿਕਣ ਵਾਲੇ ਸਥਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। 

ਇਸ ਤਹਿਤ ਗੁਰਬੰਸ ਸਿੰਘ ਬੈਂਸ, ਐਸਐਸਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਸ਼ਨਿੱਚਰਵਾਰ ਨੂੰ ਸ਼ਹਿਰ/ਪਿੰਡਾਂ ਅੰਦਰ ਵੱਡੇ ਪੱਧਰ ਤੇ ''ਕਾਰਡਨ ਐਂਡ ਸਰਚ ਓਪਰੇਸ਼ਨ'' (CASO) ਚਲਾਇਆ ਗਿਆ। ਇਹ ਸਰਚ ਆਪ੍ਰੇਸ਼ਨ ਗੁਰਬੰਸ ਸਿੰਘ ਬੈਂਸ, ਐਸਐਸਪੀ ਫਰੀਦਕੋਟ ਅਤੇ ਹੋਰ ਸੀਨੀਅਰ ਅਧਿਕਾਰੀਆ ਦੀ ਨਿਗਰਾਨੀ ਹੇਠ ਚਲਾਇਆ ਗਿਆ। ਜਿਸ ਦੌਰਾਨ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕਰਕੇ ਪੁਲਿਸ ਦੀਆਂ ਵੱਖ ਵੱਖ ਟੀਮਾਂ ਦਾ ਗਠਨ ਕਰਕੇ ਜ਼ਿਲ੍ਹੇ ਭਰ ਅੰਦਰ ਇਹ ਆਪ੍ਰੇਸ਼ਨ ਚਲਾਇਆ ਗਿਆ ਹੈ। 

ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆ ਉਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਜਿਨ੍ਹਾਂ ਵਿਅਕਤੀਆਂ ਉਤੇ ਪਹਿਲਾਂ ਐਨਡੀਪੀਐਸ ਤਹਿਤ ਮੁਕੱਦਮੇ ਦਰਜ ਹਨ ਅਤੇ ਜਿਨ੍ਹਾਂ ਦੇ ਕ੍ਰਿਮੀਨਲ ਰਿਕਾਰਡ ਹਨ। ਉਨ੍ਹਾਂ ਉਤੇ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਤੇ ਵਹੀਕਲਾਂ ਦੀ ਸ਼ੱਕ ਦੇ ਆਧਾਰ ਦੇ ਜਾਂਚ ਕੀਤੀ ਗਈ। ਇਸ ਸਰਚ ਆਪ੍ਰੇਸ਼ਨ ਦੌਰਾਨ ਏਰੀਏ ਨੂੰ ਨਾਕਾਬੰਦੀ ਕਰ ਬਾਹਰ ਤੇ ਅੰਦਰ ਆਉਣ ਵਾਲੇ ਰਸਤਿਆਂ ਨੂੰ ਸੀਲ ਕੀਤਾ ਗਿਆ ਤੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ। 

ਗੁਰਬੰਸ ਸਿੰਘ ਬੈਂਸ ਐਸਐਸਪੀ ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਨਾਲ ਹੀ ਨਸ਼ਾ ਪੀੜਤਾ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। 

ਇਸ ਨਾਲ ਹੀ ਪੁਲਿਸ ਅਧਿਕਾਰੀਆਂ ਨੂੰ NDPS ਐਕਟ ਅਧੀਨ ਦਰਜ ਸਾਰੇ ਕੇਸਾਂ ਦੀ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕਰਨ ਅਤੇ ਜੋ ਵੀ ਨਸ਼ਾ ਤਸਕਰੀ ਵਿੱਚ ਸ਼ਾਮਿਲ ਹੋਣ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : Live: ਅੰਮ੍ਰਿਤਪਾਲ ਸਿੰਘ ਦੀ ਦਾਦੀ ਪੰਜ ਤੱਤਾਂ ਵਿੱਚ ਹੋਏ ਵਿਲੀਨ, ਸੰਸਦ ਮੈਂਬਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵਾਪਸ ਰਵਾਨਾ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES