• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੀਤੀ ਪ੍ਰੈੱਸ ਕਾਨਫਰੰਸ

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੀਤੀ ਪ੍ਰੈੱਸ ਕਾਨਫਰੰਸ

Shivraj Singh Chouhan: 557ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

Written ByRavinder Singh
Published: Nov 24, 2026, 13:54 IST|Updated: Nov 24, 2026, 13:57 IST
joinshare
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੀਤੀ ਪ੍ਰੈੱਸ ਕਾਨਫਰੰਸ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਅੰਮ੍ਰਿਤਸਰ 'ਚ ਨੌਜਵਾਨ ਨੇ ਪਹਿਲਾਂ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਮਾਰੀ ਗੋਲੀ, ਫਿਰ ਖੁਦ ਕੀਤੀ ਖੁਦਕੁਸ਼ੀ

ਅੰਮ੍ਰਿਤਸਰ 'ਚ ਨੌਜਵਾਨ ਨੇ ਪਹਿਲਾਂ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਮਾਰੀ ਗੋਲੀ, ਫਿਰ ਖੁਦ ਕੀਤੀ ਖੁਦਕੁਸ਼ੀ

2

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੀਤੀ ਪ੍ਰੈੱਸ ਕਾਨਫਰੰਸ

3

ਅਕਾਲੀ-ਭਾਜਪਾ ਵਿਚਾਲੇ ਹੋਇਆ ਗਠਜੋੜ; ਜਾਣੋ ਕੌਣ ਨਿਭਾਏਗਾ ਵੱਡੇ ਭਰਾ ਦੀ ਭੂਮਿਕਾ?

4

2020 ਵਿੱਚ ਅਕਾਲੀ-ਭਾਜਪਾ ਵਿਚਾਲੇ 24 ਸਾਲ ਪੁਰਾਣਾ ਗਠਜੋੜ ਟੁੱਟਿਆ ਸੀ; ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਕਰ ਦਿੱਤਾ ਸੀ ਵਾਪਸ

5

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ; ਅਕਾਲੀ-ਭਾਜਪਾ ਵਿਚਾਲੇ ਗਠਜੋੜ ਦਾ ਅੱਜ ਹੋਵੇਗਾ ਰਸਮੀ ਐਲਾਨ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Shivraj Singh Chouhan: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਇਸੇ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੱਥਾ ਟੇਕਣ ਉਪਰੰਤ ਉਨ੍ਹਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਪੰਜਾਬ ਦੀ ਸਿਆਸਤ, ਅਕਾਲੀ-ਭਾਜਪਾ ਗੱਠਜੋੜ, ਸਮਾਰਟ ਸਿਟੀ ਪ੍ਰੋਜੈਕਟ, ਕਿਸਾਨਾਂ ਨੂੰ ਖਾਦ ਦੀ ਸਪਲਾਈ ਅਤੇ ਸੂਬੇ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਆਪਣਾ ਪੱਖ ਰੱਖਿਆ ਗਿਆ।

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਦਿੱਤਾ ਸੁਨੇਹਾ
ਕੇਂਦਰੀ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ''ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ'' ਦਾ ਮਹਾਨ ਸੰਦੇਸ਼ ਦਿੱਤਾ ਹੈ। ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ ਆਪਸੀ ਪਿਆਰ, ਭਾਈਚਾਰੇ ਅਤੇ ਸ਼ਾਂਤੀ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ।

ਸਮਾਰਟ ਸਿਟੀ ਦੇ ਵਿਕਾਸ ਕਾਰਜਾਂ ਬਾਰੇ ਸਵਾਲ ’ਤੇ ਮੋਦੀ ਦੇ ਵਾਅਦੇ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ
ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੇ ਐਲਾਨਾਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜ ਨਜ਼ਰ ਨਾ ਆਉਣ ਸਬੰਧੀ ਪੁੱਛੇ ਗਏ ਸਵਾਲ ’ਤੇ ਕੇਂਦਰੀ ਮੰਤਰੀ ਨੇ ਸਪਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਿਬ ਨੇ ਜੋ ਕਿਹਾ ਹੈ, ਉਹ ਉਸ ਨੂੰ ਜ਼ਰੂਰ ਪੂਰਾ ਕਰਨਗੇ। ਉਨ੍ਹਾਂ ਦੇ ਇਸ ਬਿਆਨ ਨਾਲ ਸਮਾਰਟ ਸਿਟੀ ਪ੍ਰੋਜੈਕਟ ਨੂੰ ਲੈ ਕੇ ਇਲਾਕਾ ਨਿਵਾਸੀਆਂ ਦੀਆਂ ਉਮੀਦਾਂ ਨੂੰ ਮੁੜ ਹੁਲਾਰਾ ਮਿਲਿਆ ਹੈ। ਜ਼ਿਕਰਯੋਗ ਹੈ ਕਿ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੀ ਇਸ ਨਗਰੀ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਲੋਕ ਲੰਮੇ ਸਮੇਂ ਤੋਂ ਉਮੀਦਾਂ ਲਗਾਈ ਬੈਠੇ ਹਨ।

ਅਕਾਲੀ-ਭਾਜਪਾ ਗਠਜੋੜ ਬਾਰੇ ਕਿਹਾ- ਹਾਲੇ ਉਡੀਕ ਕਰੋ, ਸਭ ਠੀਕ ਹੋ ਜਾਵੇਗਾ
ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗਠਜੋੜ ਹੋਣ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਹਾਲੇ ਉਡੀਕ ਕਰੋ, ਇਸ ਤੋਂ ਬਾਅਦ ਸਭ ਕੁਝ ਠੀਕ ਹੋ ਜਾਵੇਗਾ। ਗਠਜੋੜ ਵਿੱਚ ਵੱਡੇ ਭਰਾ ਅਤੇ ਛੋਟੇ ਭਰਾ ਦੀ ਭੂਮਿਕਾ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਆਪਣੇ ਅੰਦਾਜ਼ ਵਿੱਚ ਕਿਹਾ ਕਿ ਭਰਾ ਤਾਂ ਭਰਾ ਹੁੰਦਾ ਹੈ, ਵੱਡਾ ਜਾਂ ਛੋਟਾ ਹੋਣ ਨਾਲ ਕੋਈ ਖਾਸ ਫਰਕ ਨਹੀਂ ਪੈਂਦਾ।

ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਦਾ ਹਰ ਵਰਗ ਹੋਵੇਗਾ ਖੁਸ਼ਹਾਲ
ਪੰਜਾਬ ਦੀ ਸਿਆਸਤ ਬਾਰੇ ਗੱਲ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਕਿਸਾਨਾਂ ਸਮੇਤ ਹਰ ਵਰਗ ਦੀ ਖੁਸ਼ਹਾਲੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵਾਂ ਦੀਆਂ ਸਰਕਾਰਾਂ ਨੂੰ ਨਕਾਰ ਚੁੱਕੇ ਹਨ ਅਤੇ ਹੁਣ ਸੂਬੇ ਵਿੱਚ ਭਾਜਪਾ ਦੀ ਵਾਰੀ ਹੈ।

ਪੰਜਾਬ ਵਿੱਚ ਖਾਦ ਦੀ ਕਮੀ ਦੇ ਮੁੱਦੇ ’ਤੇ ਵੀ ਦਿੱਤਾ ਜਵਾਬ
ਪੰਜਾਬ ਵਿੱਚ ਕਿਸਾਨਾਂ ਨੂੰ ਖਾਦ ਦੀ ਕਿੱਲਤ ਆਉਣ ਸਬੰਧੀ ਸਵਾਲ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖਾਦ ਦੀ ਕਮੀ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ, ਪਰ ਕੇਂਦਰ ਸਰਕਾਰ ਕੋਲ ਖਾਦ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। 

ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਮੰਤਰੀ ਨੇ ਪੰਜਾਬ ਦੇ ਸਿਆਸੀ ਹਾਲਾਤ ਅਤੇ ਕਿਸਾਨੀ ਮੁੱਦਿਆਂ ’ਤੇ ਆਪਣਾ ਪੱਖ ਰੱਖਦਿਆਂ ਜਿੱਥੇ ਭਾਜਪਾ ਦੀਆਂ ਭਵਿੱਖੀ ਸਿਆਸੀ ਸੰਭਾਵਨਾਵਾਂ ਬਾਰੇ ਭਰੋਸਾ ਜਤਾਇਆ, ਉੱਥੇ ਹੀ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਵਿਕਾਸ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਐਲਾਨ ਨੂੰ ਪੂਰਾ ਕਰਨ ਦੀ ਗੱਲ ਵੀ ਦੁਹਰਾਈ।

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਵਿਚਾਲੇ ਹੋਇਆ ਗਠਜੋੜ; ਜਾਣੋ ਕੌਣ ਨਿਭਾਏਗਾ ਵੱਡੇ ਭਰਾ ਦੀ ਭੂਮਿਕਾ?

Add Zee News as a Preferred Source
TAGS:
Punjab News