ਬਿਕਰਮ ਸਿੰਘ ਮਜੀਠੀਆ ਖਿਲਾਫ਼ ਵਿਜੀਲੈਂਸ ਦਾ ਵੱਡਾ ਐਕਸ਼ਨ
Bikram Singh Majithia News: ਪੰਜਾਬ ਵਿਜੀਲੈਂਸ ਵੱਲੋਂ ਡਰੱਗ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ 40,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ।
Bikram Singh Majithia News: ਪੰਜਾਬ ਵਿਜੀਲੈਂਸ ਵੱਲੋਂ ਡਰੱਗ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ 40,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਹ ਚਾਰਜਸ਼ੀਟ ਮੋਹਾਲੀ ਦੀ ਅਦਾਲਤ ਵਿੱਚ ਦਾਖਲ ਕੀਤੀ ਗਈ ਹੈ।
ਮਜੀਠੀਆ ਉਤੇ ਆਪਣੀਆਂ ਕੰਪਨੀਆਂ ਦੇ ਬੈਂਕਾਂ ਵਿੱਚ 736 ਕਰੋੜ ਰੁਪਏ ਦੇ ਡਰੱਗ ਮਨੀ ਜਮ੍ਹਾਂ ਕਰਵਾਉਣ ਦੇ ਦੋਸ਼ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਵਿੱਚ ਕਰੋੜਾਂ ਦੇ ਲੈਣ-ਦੇਣ ਦਾ ਵੇਰਵਾ ਹੈ।
ਵਿਜੀਲੈਂਸ ਟੀਮ ਚਾਰਜਸ਼ੀਟ ਨੂੰ ਟਰੰਕਾਂ ਵਿੱਚ ਲੈ ਕੇ ਆਈ ਸੀ। ਵਿਜੀਲੈਂਸ ਬਿਊਰੋ ਨੇ ਪਹਿਲਾਂ ਅਗਸਤ ਵਿੱਚ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਕਾਬਿਲੇਗੌਰ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਤੋਂ ਪਹਿਲਾਂ 22 ਅਗਸਤ 2025 ਨੂੰ ਇਹ ਚਾਰਜਸ਼ੀਟ ਦਾਖ਼ਲ ਕੀਤੀ ਸੀ। ਜਾਂਚ ਏਜੰਸੀ ਨੇ ਮਜੀਠੀਆ ਦੀ ਆਮਦਨ ਤੇ ਜਾਇਦਾਦ ਦੇ ਸ੍ਰੋਤਾਂ ਦੀ ਜਾਂਚ ਦੌਰਾਨ ਕਈ ਵਿੱਤੀ ਲੈਣ-ਦੇਣ ਅਤੇ ਜਾਇਦਾਦਾਂ ਨਾਲ ਸਬੰਧਤ ਰਿਕਾਰਡ ਇਕੱਠਾ ਕੀਤਾ ਸੀ। ਹੁਣ ਚਾਰਜਸ਼ੀਟ ਵਿੱਚ 736 ਕਰੋੜ ਰੁਪਏ ਦੀ ਰਕਮ ਦਾ ਜ਼ਿਕਰ ਹੋਣ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ, ਇਹ ਰਕਮ ਕਿਸ ਮਕਸਦ ਨਾਲ ਦਰਜ ਕੀਤੀ ਗਈ ਹੈ, ਇਸ ਦੀ ਗਣਨਾ ਕਿਵੇਂ ਕੀਤੀ ਗਈ ਅਤੇ ਇਸ ਨਾਲ ਜੁੜੇ ਹੋਰ ਵੇਰਵੇ ਕੀ ਹਨ, ਇਸ ਬਾਰੇ ਅਜੇ ਤੱਕ ਸਪੱਸ਼ਟ ਜਾਣਕਾਰੀ ਉਪਲਬਧ ਨਹੀਂ ਹੈ।
ਵਿਜੀਲੈਂਸ ਬਿਊਰੋ ਦੇ ਅਨੁਸਾਰ ਇਸ ਸਮੇਂ ਦੌਰਾਨ ਮਜੀਠੀਆ ਨਾਲ ਜੁੜੀਆਂ ਜਾਇਦਾਦਾਂ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕੀਤੀ ਗਈ। ਏਜੰਸੀ ਨੇ ਆਮਦਨ ਤੋਂ ਵੱਧ ਜਾਇਦਾਦ ਦਾ ਦੋਸ਼ ਲਗਾਇਆ। ਜਾਇਦਾਦਾਂ ਦੀ ਕੀਮਤ ਬਾਰੇ ਵੱਖ-ਵੱਖ ਰਿਪੋਰਟਾਂ ₹540 ਕਰੋੜ ਤੋਂ ਲੈ ਕੇ ₹700 ਕਰੋੜ ਤੋਂ ਵੱਧ ਹਨ। ਇਨ੍ਹਾਂ ਨੂੰ ਅਦਾਲਤ ਵਿੱਚ ਸਾਬਤ ਹੋਏ ਤੱਥਾਂ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ।
ਇਹ ਵੀ ਪੜ੍ਹੋ : ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟੂਰਨਾਮੈਂਟ ਦਾ ਉਦਘਾਟਨ