ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ
Parvinder Jhota Jhota Murder Case: ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆ ਰਹੀ ਹੈ।
Parminder Jhota Murder Case: ਮਾਨਸਾ ਦੇ ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 10 ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ।
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਵੀਰਵਾਰ, 15 ਅਕਤੂਬਰ ਨੂੰ ਪੰਜਾਬ ਬੰਦ ਰਿਹਾ। ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦੇ ਸੱਦੇ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਆਮ ਜਨਜੀਵਨ ਪ੍ਰਭਾਵਿਤ ਹੋਇਆ। ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਵਿੱਚ ਨਿੱਜੀ ਸਕੂਲ ਅਤੇ ਕਾਲਜ ਬੰਦ ਰਹੇ। ਇਸ ਤੋਂ ਇਲਾਵਾ, ਵੱਖ-ਵੱਖ ਜ਼ਿਲ੍ਹਿਆਂ ਦੇ ਬਾਜ਼ਾਰਾਂ ਵਿੱਚ ਵੀ ਦੁਕਾਨਾਂ ਬੰਦ ਰਹੀਆਂ।
ਬੰਦ ਦੌਰਾਨ ਕਿਸਾਨ ਜਥੇਬੰਦੀਆਂ ਨੇ ਵੀ ਪ੍ਰਦਰਸ਼ਨ ਕੀਤੇ। ਕਿਸਾਨਾਂ ਨੇ ਲੁਧਿਆਣਾ, ਬਠਿੰਡਾ ਅਤੇ ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਰਾਸ਼ਟਰੀ ਰਾਜਮਾਰਗਾਂ ’ਤੇ ਜਾਮ ਲਗਾ ਦਿੱਤਾ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਲੁਧਿਆਣਾ ਵਿੱਚ ਬੰਦ ਦੌਰਾਨ ਹੋਏ ਇੱਕ ਪ੍ਰਦਰਸ਼ਨ ਵਿੱਚ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਨੌਜਵਾਨ ਦੀ ਜਾਨ ਚਲੀ ਗਈ। ਜਾਣਕਾਰੀ ਅਨੁਸਾਰ, ਨੌਜਵਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਹੋਰਡਿੰਗ ਹਟਾਉਣ ਲਈ ਇੱਕ ਖੰਭੇ ’ਤੇ ਚੜ੍ਹ ਰਿਹਾ ਸੀ। ਇਸ ਦੌਰਾਨ ਉਸ ਦੇ ਹੱਥ ਵਿੱਚ ਫੜੀ ਲੋਹੇ ਦੀ ਰਾਡ ਉੱਪਰੋਂ ਲੰਘਦੀਆਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਈ।
ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਨੂੰ ਅੱਗ ਲੱਗ ਗਈ ਅਤੇ ਉਹ ਹੇਠਾਂ ਡਿੱਗ ਪਿਆ। ਇਸ ਘਟਨਾ ਕਾਰਨ ਪ੍ਰਦਰਸ਼ਨ ਵਾਲੀ ਥਾਂ ’ਤੇ ਸੋਗ ਦਾ ਮਾਹੌਲ ਬਣ ਗਿਆ।
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਨੂੰ 13 ਅਕਤੂਬਰ ਨੂੰ ਮਾਨਸਾ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੋਸ਼ ਹੈ ਕਿ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੇ ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ ਕਾਰਨ ਉਸ ਨੂੰ ਗੋਲੀ ਮਾਰੀ।
ਪਰਵਿੰਦਰ ਦੇ ਪਿਤਾ ਭੀਮ ਸਿੰਘ ਨੇ ਆਪਣੇ ਪੁੱਤਰ ਦੀ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਮੰਗ ਨੂੰ ਲੈ ਕੇ ਹੀ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ।