SOCIAL MEDIA

Newsletter

PARTNER SITES
भाषा चुनें राज्य चुनें

ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ 13 ਪਿੰਡਾਂ ਨੂੰ ਪਾਣੀ ਵਾਲੀਆਂ ਟੈਂਕੀਆਂ ਦਾ ਤੋਹਫਾ

Guru Nanak Dev Ji 557th Parkash Purab : ਸ੍ਰੀ ਗੁਰੂ ਨਾਨਕ ਦੇਵ ਜੀ 557ਵੇਂ ਪ੍ਰਕਾਸ਼ ਪੁਰਬ ਤੋਂ ਪੰਜ ਦਿਨ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਅਖ਼ਤਿਆਰੀ ਫੰਡਾਂ ਵਿੱਚੋਂ ਕਪੂਰਥਲਾ ਜ਼ਿਲ੍ਹੇ ਦੇ 13 ਪਿੰਡਾਂ ਨੂੰ 13 ਪਾਣੀ ਵਾਲੇ ਟੈਂਕਰ ਭੇਟ ਕੀਤੇ। ਇਨ੍ਹਾਂ ਪਿੰਡਾਂ ਵਿੱਚ ਹੜ੍ਹ ਪ੍ਰਭਾਵਿਤ ਪਿੰਡ ਵੀ ਸ਼ਾਮਲ ਹਨ।

Written By Ravinder Singh
Published: Nov 20, 2026, 13:35 IST | Updated: Nov 20, 2026, 13:41 IST
Join

Guru Nanak Dev Ji 557th Parkash Purab : ਸ੍ਰੀ ਗੁਰੂ ਨਾਨਕ ਦੇਵ ਜੀ 557ਵੇਂ ਪ੍ਰਕਾਸ਼ ਪੁਰਬ ਤੋਂ ਪੰਜ ਦਿਨ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਅਖ਼ਤਿਆਰੀ ਫੰਡਾਂ ਵਿੱਚੋਂ ਕਪੂਰਥਲਾ ਜ਼ਿਲ੍ਹੇ ਦੇ 13 ਪਿੰਡਾਂ ਨੂੰ 13 ਪਾਣੀ ਵਾਲੇ ਟੈਂਕਰ ਭੇਟ ਕੀਤੇ। ਇਨ੍ਹਾਂ ਪਿੰਡਾਂ ਵਿੱਚ ਹੜ੍ਹ ਪ੍ਰਭਾਵਿਤ ਪਿੰਡ ਵੀ ਸ਼ਾਮਲ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਆਕਾਸ਼ ਬਾਂਸਲ ਵੀ ਮੌਜੂਦ ਸਨ।

ਪਿੰਡਾਂ ਦੀਆਂ ਪੰਚਾਇਤਾਂ ਨੂੰ ਟੈਂਕਰ ਦੇਣ ਉਪਰੰਤ ਸੰਤ ਸੀਚੇਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਨਨਕਾਣਾ ਸਾਹਿਬ ਤੋਂ ਬਾਅਦ ਸੁਲਤਾਨਪੁਰ ਲੋਧੀ ਉਹ ਇਤਿਹਾਸਕ ਨਗਰੀ ਹੈ, ਜਿੱਥੇ ਗੁਰੂ ਸਾਹਿਬ ਨੇ ਆਪਣੇ ਜੀਵਨ ਦਾ ਅਹਿਮ ਸਮਾਂ ਬਿਤਾਇਆ। ਇਸ ਪਵਿੱਤਰ ਸ਼ਹਿਰ ਨੂੰ ਦੁਨੀਆ ਦੇ ਹੋਰਨਾਂ ਸ਼ਹਿਰਾਂ ਨਾਲੋਂ ਵੱਧ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਸਿਰਫ਼ 13 ਵਾਰਡ ਹਨ, ਇਸ ਲਈ ਸ਼ਹਿਰ ਨੂੰ ਸਜਾਉਣ ਅਤੇ ਸਵੱਛ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ। ਡਿਪਟੀ ਕਮਿਸ਼ਨਰ ਸ੍ਰੀ ਆਕਾਸ਼ ਬਾਂਸਲ ਨੇ ਸੰਤ ਸੀਚੇਵਾਲ ਵੱਲੋਂ ਲੋਕ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲੋਕਾਂ ਦੀਆਂ ਸੇਵਾ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਹੁਣ ਤੱਕ ਉਨ੍ਹਾਂ ਵੱਲੋਂ ਕਪੂਰਥਲਾ ਜ਼ਿਲ੍ਹੇ ਦੇ ਪਿੰਡਾਂ ਨੂੰ 112 ਪਾਣੀ ਵਾਲੇ ਟੈਂਕਰ ਦਿੱਤੇ ਜਾ ਚੁੱਕੇ ਹਨ। ਅੱਜ 13 ਹੋਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਟੈਂਕਰ ਦਿਤੇ ਗਏ ਹਨ।

ਸੰਤ ਸੀਚੇਵਾਲ ਨੇ ਕਿਹਾ ਕਿ ਇਨ੍ਹਾਂ ਵਾਟਰ ਟੈਂਕਰਾਂ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਹਰਿਆਲੀ ਨੂੰ ਪ੍ਰਫੁੱਲਤ ਕਰਨਾ, ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਲਈ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਪਿੰਡਾਂ ਵਿੱਚ ਹੋਣ ਵਾਲੇ ਸਾਂਝੇ ਸਮਾਗਮਾਂ ਅਤੇ ਹੋਰ ਮੁੱਢਲੀਆਂ ਲੋੜਾਂ ਸਮੇਂ ਵੀ ਇਨ੍ਹਾਂ ਟੈਂਕਰਾਂ ਦੀ ਵਰਤੋਂ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਹ ਟੈਂਕਰ ਪਿੰਡਾਂ ਲਈ ਸਦੀਵੀ ਸੌਗਾਤ ਸਾਬਤ ਹੋਣਗੇ। ਇਨ੍ਹਾਂ ਦੀ ਮਦਦ ਨਾਲ ਪਾਣੀ ਦੀ ਕਮੀ ਨੂੰ ਦੂਰ ਕਰਨ ਦੇ ਨਾਲ-ਨਾਲ ਬੂਟਿਆਂ ਦੀ ਸਿੰਜਾਈ ਵਿੱਚ ਵੀ ਵੱਡੀ ਸਹਾਇਤਾ ਮਿਲੇਗੀ। 

ਪਿੰਡਾਂ ਵਿੱਚ ਹਰਿਆਲੀ ਵਧਾਉਣ, ਵਾਤਾਵਰਣ ਦੀ ਸੰਭਾਲ ਅਤੇ ਅਚਾਨਕ ਅੱਗ ਲੱਗਣ ਵਰਗੀਆਂ ਘਟਨਾਵਾਂ ਦੌਰਾਨ ਅੱਗ ਬੁਝਾਉਣ ਲਈ ਵੀ ਇਹ ਟੈਂਕਰ ਲਾਹੇਵੰਦ ਸਾਬਤ ਹੋਣਗੇ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਅਖ਼ਤਿਆਰੀ ਫੰਡਾਂ ਵਿੱਚੋਂ ਹੁਣ ਤੱਕ ਪੰਜਾਬ ਦੇ 15 ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਨੂੰ 313 ਵਾਟਰ ਟੈਂਕਰ ਦਿੱਤੇ ਜਾ ਚੁੱਕੇ ਹਨ। ਜਿਨ੍ਹਾਂ ਪਿੰਡਾਂ ਨੂੰ ਪਾਣੀ ਵਾਲੇ ਟੈਂਕਰ ਦਿੱਤੇ ਗਏ, ਉਨ੍ਹਾਂ ਵਿੱਚ ਕਾਹਲਵਾਂ, ਮਾਛੀ ਜੋਆ, ਬਾਊਪੁਰ, ਆਹਲੀ ਖੁਰਦ, ਠੀਕਰੀਵਾਲ, ਮੰਨਣ, ਗਾਜ਼ੀਪੁਰ, ਮਾਧੋ ਝੰਡਾ, ਭੰਡਾਲ ਦੋਨਾ, ਜ਼ਾਰਜ਼ਪੁਰ, ਵਾਟਾਂਵਾਲੀ, ਸਰਾਏ ਜੱਟਾਂ ਅਤੇ ਸੈਦੋਵਾਲ ਸ਼ਾਮਲ ਹਨ। ਇਸ ਦੌਰਾਨ ਇਹਨਾ ਪਿੰਡਾਂ ਦੇ ਸਰਪੰਚ ਅਤੇ ਪੰਚਾਇਤ ਮੈਂਬਰ ਵੀ ਹਾਜ਼ਰ ਰਹੇ।

ਇਸ ਮੌਕੇ ਪਿੰਡਾਂ ਦੇ ਸਰਪੰਚਾਂ ਨੇ ਕਿਹਾ ਕਿ ਪਿੰਡਾਂ ਵਿੱਚ ਸਾਂਝੇ ਸਮਾਗਮ ਕਰਵਾਉਣ ਅਤੇ ਬੂਟੇ ਲਗਾਉਣ ਤੋਂ ਬਾਅਦ ਪਾਣੀ ਦੀ ਉਪਲਬਧਤਾ ਇੱਕ ਵੱਡੀ ਸਮੱਸਿਆ ਹੁੰਦੀ ਸੀ। ਪਾਣੀ ਵਾਲੇ ਟੈਂਕਰ ਮਿਲਣ ਨਾਲ ਇਹ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਜਾਵੇਗੀ। ਉਨ੍ਹਾਂ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਟੈਂਕਰ ਪਿੰਡਾਂ ਦੀਆਂ ਸਾਂਝੀਆਂ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਅਤੇ ਪਿੰਡਾਂ ਵਿੱਚ ਹਰਿਆਲੀ ਵਧਾਉਣ ਲਈ ਵੀ ਅਹਿਮ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ : Punjabi News Live: ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਐਸਜੀਪੀਸੀ ਦਾ ਮੁੜ ਚੁਣਿਆ ਪ੍ਰਧਾਨ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES